ਜੈਸ਼ੰਕਰ ਨੇ ਲੰਡਨ ’ਚ ਰਿਸ਼ੀ ਸੁਨਕ ਨਾਲ ਕੀਤੀ ਮੁਲਾਕਾਤ, ਦੀਵਾਲੀ ਮੌਕੇ ਦਿੱਤੇ ਵਿਸ਼ੇਸ਼ ਤੋਹਫ਼ੇ

ਲੰਡਨ – ਰਿਸ਼ੀ ਸੁਨਕ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਭਾਰਤ ਅਤੇ ਬਰਤਾਨੀਆ ਦੇ ਸਬੰਧ ਹੋਰ ਮਜ਼ਬੂਤ ਹੋ ਗਏ ਹਨ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ 10 ਡਾਊਨਿੰਗ ਸਟ੍ਰੀਟ ’ਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਅਤੇ ਉਨ੍ਹਾਂ ਦੀ ਪਤਨੀ ਅਕਸ਼ਾ ਮੂਰਤੀ ਨਾਲ ਮੁਲਾਕਾਤ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਰਫੋਂ ਉਨ੍ਹਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਐੱਸ. ਜੈਸ਼ੰਕਰ ਆਪਣੀ ਪਤਨੀ ਕਿਓਕੋ ਜੈਸ਼ੰਕਰ ਨਾਲ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨੂੰ ਮਿਲਣ ਆਏ ਸਨ। ਮੁਲਾਕਾਤ ਦੌਰਾਨ ਜੈਸ਼ੰਕਰ ਨੇ ਰਿਸ਼ੀ ਸੁਨਕ ਨੂੰ ਭਗਵਾਨ ਗਣੇਸ਼ ਦੀ ਮੂਰਤੀ ਅਤੇ ਭਾਰਤੀ ਬੱਲੇਬਾਜ਼ ਵਿਰਾਟ ਕੋਹਲੀ ਵਲੋਂ ਆਟੋਗ੍ਰਾਫ਼ ਕੀਤਾ ਇਕ ਕ੍ਰਿਕਟ ਬੈਟ ਵੀ ਭੇਂਟ ਕੀਤਾ।
ਸੋਸ਼ਲ ਮੀਡੀਆ ’ਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਯੂਕੇ ਦੇ ਪ੍ਰਧਾਨ ਮੰਤਰੀ ਨਾਲ ਆਪਣੀ ਮੁਲਾਕਾਤ ਬਾਰੇ ਗੱਲ ਕਰਦੇ ਹੋਏ ਕਿਹਾ, “ਦੀਵਾਲੀ ’ਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਮਿਲ ਕੇ ਬਹੁਤ ਖੁਸ਼ੀ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪ੍ਰਧਾਨ ਮੰਤਕੀ ਰਿਸ਼ੀ ਸੁਨਕ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਭਾਰਤ ਅਤੇ ਯੂਕੇ ਸਬੰਧਾਂ ਨੂੰ ਨਵੇਂ ਸਿਰੇ ਤੋਂ ਬੰਨਣ ਅਤੇ ਮਜ਼ਬੂਤ ਬਣਾਉਣ ਲਈ ਉਤਸੁਕ ਹਨ। ਸ਼੍ਰੀਮਾਨ ਅਤੇ ਸ਼੍ਰੀਮਤੀ ਸੁਨਕ ਦਾ ਉਹਨਾਂ ਵਲੋਂ ਨਿੱਘੇ ਸੁਆਗਤ ਅਤੇ ਸ਼ਾਨਦਾਰ ਪਰਾਹੁਣਾਚਾਰੀ ਲਈ ਧੰਨਵਾਦ।’
ਵਿਦੇਸ਼ ਮੰਤਰੀ ਐੱਸ ਜੈਸ਼ੰਕਰ 11 ਤੋਂ 15 ਨਵੰਬਰ ਤੱਕ ਬ੍ਰਿਟੇਨ ਦੇ ਅਧਿਕਾਰਤ ਦੌਰੇ ’ਤੇ ਹਨ। ਭਾਰਤ ਅਤੇ ਬਰਤਾਨੀਆ ਦਰਮਿਆਨ ਦੁਵੱਲੇ ਸਬੰਧ ਵਧ ਰਹੇ ਹਨ। ਇਸ ਦੌਰੇ ਦੌਰਾਨ ਵਿਦੇਸ਼ ਮੰਤਰੀ ਆਪਣੇ ਬਰਤਾਨਵੀ ਹਮਰੁਤਬਾ ਸਰ ਜੇਮਸ ਕਲੀਵਰਲੇ ਅਤੇ ਹੋਰ ਪਤਵੰਤਿਆਂ ਨਾਲ ਮੁਲਾਕਾਤ ਕਰ ਰਹੇ ਹਨ। ਵਿਦੇਸ਼ ਮੰਤਰਾਲੇ ਨੇ ਦੋਹਾਂ ਦੇਸ਼ਾਂ ਦੇ ਸਬੰਧਾਂ ਨੂੰ ਸੁਹਿਰਦ ਅਤੇ ਪ੍ਰਗਤੀਸ਼ੀਲ ਦੱਸਿਆ ਅਤੇ ਭਾਰਤ-ਯੂਕੇ ਵਿਆਪਕ ਰਣਨੀਤਕ ਭਾਈਵਾਲੀ 2021 ਵਿੱਚ ਸ਼ੁਰੂ ਕੀਤੀ ਗਈ ਸੀ ਅਤੇ ਇਸ ਦੇ ਤਹਿਤ ਭਾਰਤ-ਯੂਕੇ ਕਾਰਜ ਯੋਜਨਾ-2030 ’ਤੇ ਦਸਤਖਤ ਕੀਤੇ ਗਏ ਸਨ। ਇਸ ਦਾ ਉਦੇਸ਼ ਕਈ ਖ਼ੇਤਰਾਂ ਵਿਚ ਸੰਬੰਧਾਂ ਦਾ ਵਿਸਥਾਰ ਕਰਨਾ ਹੈ। ਬੀਤੀ 3 ਨਵੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਅਤੇ ਸੁਨਕ ਨੇ ਮੁਕਤ ਵਪਾਰ ਸਮਝੌਤੇ ਦੀ ਪ੍ਰਗਤੀ ਨੂੰ ਲੈ ਕੇ ਟੈਲੀਫੋਨ ਦੇ ਜ਼ਰੀਏ ਗੱਲਬਾਤ ਕੀਤੀ ਸੀ। ਇਸ ਮੀਟਿੰਗ ਦੌਰਾਨ ਦੋਵਾਂ ਨੇਤਾਵਾਂ ਦਰਮਿਆਨ ਇਜ਼ਰਾਈਲ ਅਤੇ ਹਮਾਸ ਦਰਮਿਆਨ ਚਲ ਰਹੀ ਜੰਗ ਨੂੰ ਲੈ ਕੇ ਵੀ ਚਰਚਾ ਕੀਤੀ ਗਈ।

Related posts

ਡੰਕੀ ਰੂਟ : ਮਨੁੱਖੀ ਤਸਕਰਾਂ ਦੁਆਰਾ ਨੌਜਵਾਨਾਂ ਦੇ ਗੈਰ-ਕਾਨੂੰਨੀ ਪ੍ਰਵਾਸ ਲਈ ਵਰਤੇ ਜਾਂਦੇ ਅਣ-ਅਧਿਕਾਰਤ ਖਤਰਨਾਕ ਰਸਤੇ !

ਈਰਾਨ-ਅਮਰੀਕਾ ਦੀ ਜੇਨੇਵਾ ‘ਚ ਦੂਜੇ ਦੌਰ ਦੀ ਗੱਲਬਾਤ ਬੇ-ਸਿੱਟਾ ਰਹੀ !

ਡੁਬਈ ਵਿੱਚ ਦੁਨੀਆਂ ਦੀ ਪਹਿਲੀ ‘ਗੋਲਡ ਸਟ੍ਰੀਟ’ ਸ਼ੁਰੂ ਹੋਵੇਗੀ !