ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਤੋਂ ਬਾਅਦ ਕਿੰਨੇ ਬਾਹਰੀ ਲੋਕਾਂ ਨੇ ਖ਼ਰੀਦੀ ਜਾਇਦਾਦ, ਕੇਂਦਰ ਸਰਕਾਰ ਨੇ ਦਿੱਤੀ ਜਾਣਕਾਰੀ

ਨਵੀਂ ਦਿੱਲੀ – ਜੰਮੂ-ਕਸ਼ਮੀਰ ‘ਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਅੱਜ ਸੰਸਦ ‘ਚ ਕਿੰਨੇ ਬਾਹਰੀ ਲੋਕਾਂ ਨੇ ਉੱਥੇ ਜਾਇਦਾਦ ਖ਼ਰੀਦੀ ਹੈ, ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ (MHA) ਨੇ ਮੰਗਲਵਾਰ ਨੂੰ ਲੋਕ ਸਭਾ ਨੂੰ ਦੱਸਿਆ ਕਿ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਕੇਂਦਰ ਸ਼ਾਸਤ ਪ੍ਰਦੇਸ਼ (UT) ਵਿੱਚ 34 ਲੋਕਾਂ ਨੇ ਜਾਇਦਾਦਾਂ ਖਰੀਦੀਆਂ ਹਨ। ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਨੇਤਾ ਹਾਜੀ ਫਜ਼ਲੁਰ ਰਹਿਮਾਨ ਦੇ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਸਾਂਝੀ ਕੀਤੀ ਹੈ। ਇਹ ਪੁੱਛੇ ਜਾਣ ‘ਤੇ ਕਿ ਕੀ ਗ੍ਰਹਿ ਮੰਤਰੀ ਜੰਮੂ-ਕਸ਼ਮੀਰ ਤੋਂ ਬਾਹਰਲੇ ਲੋਕਾਂ ਦੀ ਗਿਣਤੀ ਦੱਸਣ ਲਈ ਖੁਸ਼ ਹੋਣਗੇ ਜਿਨ੍ਹਾਂ ਨੇ ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ ਇਸ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਜਾਇਦਾਦ ਖਰੀਦੀ ਹੈ। ਇਸ ‘ਤੇ ਮੰਤਰੀ ਨਿਤਿਆਨੰਦ ਰਾਏ ਨੇ ਕਿਹਾ ਕਿ ਜੰਮੂ-ਕਸ਼ਮੀਰ ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ‘ਚ ਰਾਜ ਤੋਂ ਬਾਹਰ ਦੇ 34 ਲੋਕਾਂ ਨੇ ਜਾਇਦਾਦਾਂ ਖਰੀਦੀਆਂ ਹਨ। ਮੰਤਰੀ ਨੇ ਇਹ ਵੀ ਦੱਸਿਆ ਕਿ ਇਹ ਸਾਰੀਆਂ ਜਾਇਦਾਦਾਂ ਜੰਮੂ, ਰਿਆਸੀ, ਊਧਮਪੁਰ ਅਤੇ ਗੰਦਰਬਲ ਜ਼ਿਲ੍ਹਿਆਂ ਵਿੱਚ ਸਥਿਤ ਹਨ। ਤੁਹਾਨੂੰ ਦੱਸ ਦੇਈਏ ਕਿ 5 ਅਗਸਤ, 2019 ਤੋਂ ਪਹਿਲਾਂ, ਜਦੋਂ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਹਟਾਇਆ ਨਹੀਂ ਗਿਆ ਸੀ, ਉਸ ਸਮੇਂ ਦੇ ਰਾਜ ਨੂੰ ਵਿਸ਼ੇਸ਼ ਦਰਜਾ ਪ੍ਰਾਪਤ ਸੀ ਅਤੇ ਉੱਥੇ ਸਿਰਫ ਸਥਾਈ ਨਿਵਾਸੀ ਹੀ ਜ਼ਮੀਨ ਅਤੇ ਜਾਇਦਾਦ ਖਰੀਦ ਸਕਦੇ ਸਨ। ਕੇਂਦਰ ਸਰਕਾਰ ਨੇ 5 ਅਗਸਤ 2019 ਨੂੰ ਧਾਰਾ 370 ਨੂੰ ਰੱਦ ਕਰ ਦਿੱਤਾ ਸੀ ਅਤੇ ਰਾਜ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡ ਦਿੱਤਾ ਸੀ। ਜੰਮੂ-ਕਸ਼ਮੀਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਅਤੇ ਲੱਦਾਖ ਨੂੰ ਵੱਖਰੇ ਕੇਂਦਰ ਸ਼ਾਸਤ ਪ੍ਰਦੇਸ਼ ਦਾ ਦਰਜਾ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਤੋਂ ਬਾਅਦ ਕੇਂਦਰ ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਅਤੇ ਲੱਦਾਖ ‘ਚ ਜ਼ਮੀਨ ਅਤੇ ਜਾਇਦਾਦ ਦੀ ਖ਼ਰੀਦਦਾਰੀ ਲਈ ਕਾਨੂੰਨਾਂ ‘ਚ ਬਦਲਾਅ ਕੀਤਾ ਸੀ ਅਤੇ ਉਸ ਤੋਂ ਬਾਅਦ ਨਵੇਂ ਜ਼ਮੀਨ ਖਰੀਦ ਕਾਨੂੰਨ ਬਣਾਏ ਗਏ ਸਨ।

Related posts

ਵਿਰਾਟ ਕੋਹਲੀ ਨੇ ਆਈਸੀਸੀ ਵਨਡੇ ਬੱਲੇਬਾਜ਼ੀ ਰੈਂਕਿੰਗ ਵਿੱਚ ਨੰਬਰ-1 ਸਥਾਨ ਹਾਸਲ ਕੀਤਾ

ਯੂਪੀ ਦੇ ਮੁੱਖ-ਮੰਤਰੀ ਨੂੰ ਸ਼ਾਂਤ, ਸਹਿਜ ਅਤੇ ਹਮਦਰਦ ਸ਼ਖਸੀਅਤ : ਬਾਦਸ਼ਾਹ

ਭਾਰਤ ਵਲੋਂ ‘ਬ੍ਰਿਕਸ 2026’ ਦੀ ਅਗਵਾਈ ਲਈ ਲੋਗੋ, ਥੀਮ ਤੇ ਵੈੱਬਸਾਈਟ ਦਾ ਉਦਘਾਟਨ