ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਫੌਜ ਨਾਲ ਮੁਕਾਬਲੇ ‘ਚ ਮਾਰਿਆ ਗਿਆ ਇਕ ਅਤਿਵਾਦੀ

ਕੁਪਵਾੜਾ – ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਇਕ ਅਤਿਵਾਦੀ ਮਾਰਿਆ ਗਿਆ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।ਅਧਿਕਾਰੀਆਂ ਨੇ ਦੱਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਸੂਚਨਾ ਦੇ ਆਧਾਰ ‘ਤੇ ਸੁਰੱਖਿਆ ਬਲਾਂ ਨੇ ਬੁੱਧਵਾਰ ਨੂੰ ਉੱਤਰੀ ਕਸ਼ਮੀਰ ਜ਼ਿਲੇ ਦੇ ਲੋਲਾਬ ਦੇ ਮਾਰਗੀ ਇਲਾਕੇ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਸੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।ਉਨ੍ਹਾਂ ਨੇ ਦੱਸਿਆ ਕਿ ਆਪ੍ਰੇਸ਼ਨ ਸਫਲਤਾਪੂਰਵਕ ਪੂਰਾ ਹੋਇਆ, ਜਿਸ ਦੇ ਨਤੀਜੇ ਵਜੋਂ ਇੱਕ ਅਤਿਵਾਦੀ ਮਾਰਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਤੋਂ ਇੱਕ ਏਕੇ ਰਾਈਫਲ, ਦੋ ਹੱਥਗੋਲੇ ਅਤੇ ਚਾਰ ਏਕੇ ਰਾਈਫਲ ਦੇ ਮੈਗਜ਼ੀਨ ਬਰਾਮਦ ਕੀਤੇ ਗਏ ਹਨ।

Related posts

ਫੈੇਲ ਰਹੀ ਖਾੜੀ ਜੰਗ : ਟਰੰਪ ਨੂੰ ਹੁਣ ਕੰਬਲ ਨਹੀਂ ਛੱਡ ਰਿਹਾ !

ਦਿੱਲੀ ਹਾਈ ਕੋਰਟ ਨੇ ਬਾਲੀਵੁੱਡ ਅਦਾਕਾਰਾ ਰਿਚਾ ਚੱਢਾ ਨੂੰ ਫਟਕਾਰ ਲਗਾਈ

ਆਰਟੇਮਿਸ II ਮਿਸ਼ਨ : ਅੱਜ ਅੱਧੀ ਸਦੀ ਬਾਅਦ ਮਨੁੱਖ ਫਿਰ ਚੰਦ ਉਪਰ ਜਾਣਗੇ