ਝਾਰਖੰਡ ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰਾਂ ਸਮੇਤ ਦਸਵੀਂ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਝਾਰਖੰਡ ਦੇ ਬੋਕਾਰੋ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਾ ਕੇ ਦਸਵੀਂ ਦੀ ਪ੍ਰੀਖਿਆ ਵਿਚ ਬੈਠਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਝਾਰਖੰਡ ਦੀ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਕਰਵਾ ਕੇ ਦੋਸ਼ੀ ਪ੍ਰਿੰਸੀਪਲ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਕਾਰ ਸਿੱਖ ਰਹਿਣੀ ਦਾ ਅਹਿਮ ਹਿੱਸਾ ਹਨ ਅਤੇ ਭਾਰਤ ਦੇਸ਼ ਅੰਦਰ ਸਿੱਖਾਂ ਨੂੰ ਸੰਵਿਧਾਨਕ ਤੌਰ ’ਤੇ ਇਸ ਦੀ ਅਜ਼ਾਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੌਰਾਨ ਅਜਿਹੀ ਪ੍ਰੇਸ਼ਾਨੀ ਦਾ ਅਕਸਰ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਾਰ ਭਾਰਤ ਅਤੇ ਵੱਖ-ਵੱਖ ਸੂਬਿਆਂ ਦੀ ਸਰਕਾਰਾਂ ਨੂੰ ਲਿਖਿਆ ਜਾ ਚੁੱਕਾ ਹੈ, ਪਰੰਤੂ ਹੈਰਾਨੀ ਦੀ ਗੱਲ ਹੈ ਕਿ ਫਿਰ ਵੀ ਜਾਣਬੁਝ ਕੇ ਸਿੱਖ ਵਿਦਿਆਰਥੀਆਂ ਨਾਲ ਇਹ ਧੱਕਾ ਕੀਤਾ ਜਾ ਰਿਹਾ ਹੈ।

Related posts

10 ਲੱਖ ਦਾ ਫਰੀ ਸਿਹਤ ਇਲਾਜ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ – ਡਾ. ਬਲਬੀਰ ਸਿੰਘ

ਹਲਵਾਰਾ ਤੋਂ ਹਵਾਈ ਉਡਾਣਾਂ ਦੀ ਬੁਕਿੰਗ ਅਪ੍ਰੈਲ ਤੋਂ ਸ਼ੁਰੂ ਹੋ ਰਹੀ – ਰਵਨੀਤ ਬਿੱਟੂ

ਬਿਕਰਮ ਮਜੀਠੀਆ ਸਮੇਤ 9 ਵਿਅਕਤੀਆਂ ਨੇ ਨਿੱਜੀ ਪੇਸ਼ੀ ਤੋਂ ਮੰਗੀ ਛੋਟ