ਝਾਰਖੰਡ ਦੇ ਮੁੱਖ ਮੰਤਰੀ ਨੇ ਦਿੱਤਾ ਅਸਤੀਫ਼ਾ

ਝਾਰਖੰਡ – ਦੇਸ਼ ਦੀ ਸਿਆਸਤ ‘ਚ ਲਗਾਤਾਰ ਉਥਲ-ਪੁਥਲ ਜਾਰੀ ਹੈ। ਇਸੇ ਦੌਰਾਨ ਝਾਰਖੰਡ ਦੀ ਸਿਆਸਤ ‘ਚ ਇਕ ਹੋਰ ਵੱਡਾ ਧਮਾਕਾ ਹੋਣ ਜਾ ਰਿਹਾ ਹੈ, ਜਿੱਥੇ ਹੇਮੰਤ ਸੋਰੇਨ ਇਕ ਵਾਰ ਫਿਰ ਤੋਂ ਸੂਬੇ ਦੀ ਕਮਾਨ ਸੰਭਾਲਣ ਵਾਲੇ ਹਨ। ਮੌਜੂਦਾ ਮੁੱਖ ਮੰਤਰੀ ਚੰਪਈ ਸੋਰੇਨ ਨੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਝਾਰਖੰਡ ਮੁਕਤੀ ਮੋਰਚਾ ਦੇ ਵਿਧਾਇਕਾਂ ਦੀ ਹੋਈ ਮੀਟਿੰਗ ਤੋਂ ਬਾਅਦ ਵੱਡੀ ਗਿਣਤੀ ‘ਚ ਇਕੱਠੇ ਹੋਏ ਪਾਰਟੀ ਵਰਕਰਾਂ ਦੀ ਹਾਜ਼ਰੀ ‘ਚ ਇਹ ਐਲਾਨ ਕੀਤਾ ਗਿਆ ਹੈ ਕਿ ਹੇਮੰਤ ਸੋਰੇਨ ਇਕ ਵਾਰ ਫਿਰ ਤੋਂ ਸੂਬੇ ਦੇ ਮੁੱਖ ਮੰਤਰੀ ਅਹੁਦੇ ‘ਤੇ ਵਿਰਾਜਮਾਨ ਹੋਣਗੇ। ਜ਼ਿਕਰਯੋਗ ਹੈ ਕਿ ਹੇਮੰਤ ਸੋਰੇਨ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਗਿ੍ਰਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਨੂੰ ਕੋਈ ਸਬੂਤ ਮਿਲਣ ਕਾਰਨ 28 ਜੂਨ ਨੂੰ ਜ਼ਮਾਨਤ ਮਿਲਣ ‘ਤੇ ਬਿਰਸਾ ਮੁੰਡਾ ਜੇਲ੍ਹ ‘ਚੋਂ ਰਿਹਾਅ ਕਰ ਦਿੱਤਾ ਗਿਆ ਸੀ। ਉਨ੍ਹਾਂ ਦੇ ਗਿ੍ਰਫ਼ਤਾਰ ਹੋਣ ਤੋਂ ਬਾਅਦ ਚੰਪਈ ਸੋਰੇਨ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ। ਪਰ ਰਿਹਾਈ ਮਿਲਣ ਤੋਂ ਬਾਅਦ ਹੇਮੰਤ ਸੋਰੇਨ ਨੂੰ ਹੁਣ ਦੁਬਾਰਾ ਮੁੱਖ ਮੰਤਰੀ ਐਲਾਨਿਆ ਜਾ ਰਿਹਾ ਹੈ।

Related posts

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

ਭਾਰਤੀ ਡਾਕ ਅੱਜ 17 ਮਾਰਚ ਤੋਂ ਨਵੀਂ ਐਕਸਪ੍ਰੈਸ ਡਿਲੀਵਰੀ ਸੇਵਾ ਸ਼ੁਰੂ ਕਰ ਰਿਹਾ

ਟੀਕਿਆਂ ਨੇ ਦੁਨੀਆ ਭਰ ਵਿੱਚ ਖਤਰਨਾਕ ਬਿਮਾਰੀਆਂ ਨੂੰ ਖਤਮ ਜਾਂ ਪੂਰੀ ਤਰ੍ਹਾਂ ਕੰਟਰੋਲ ਕੀਤਾ