ਟਰੂਡੋ ਦੀ ਵਧੀ ਚਿੰਤਾ; ਹਿੰਦੂ, ਸਿੱਖ, ਮੁਸਲਿਮ ਭਾਈਚਾਰਾ ਵਿਰੋਧੀ ਪਾਰਟੀ ਨੂੰ ਦੇ ਰਿਹੈ ਸਮਰਥਨ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਉਹ ਕੈਨੇਡਾ ਦੀ ਲਿਬਰਲ ਪਾਰਟੀ ਦੇ ਨੇਤਾ ਅਤੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਉਦੋਂ ਤੱਕ ਅਸਤੀਫਾ ਦੇ ਰਹੇ ਹਨ।

ਓਟਵਾ – ਕੈਨੇਡਾ ਵਿੱਚ ਅਗਲੇ ਸਾਲ ਅਕਤੂਬਰ ਵਿੱਚ ਚੋਣਾਂ ਹੋ ਸਕਦੀਆਂ ਹਨ। ਇਸ ਤੋਂ ਪਹਿਲਾਂ ਜਾਰੀ ਕੀਤਾ ਗਿਆ ਇੱਕ ਸਰਵੇਖਣ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਲਿਬਰਲ ਪਾਰਟੀ ਲਈ ਤਣਾਅ ਦਾ ਕਾਰਨ ਬਣ ਸਕਦਾ ਹੈ। ਅਜਿਹੇ ਸੰਕੇਤ ਹਨ ਕਿ ਦੇਸ ਵਿੱਚ ਹਿੰਦੂ ਅਤੇ ਸਿੱਖ ਵੋਟਰ ਵੱਡੀ ਗਿਣਤੀ ਵਿੱਚ ਕੰਜ਼ਰਵੇਟਿਵ ਪਾਰਟੀ ਨੂੰ ਵੋਟ ਪਾ ਸਕਦੇ ਹਨ। ਇਸ ਦੇ ਨਾਲ ਹੀ ਸਰਵੇਖਣ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਟਰੂਡੋ ਦੀ ਪਾਰਟੀ ਤੋਂ ਮੁਸਲਮਾਨਾਂ ਅਤੇ ਯਹੂਦੀਆਂ ਦਾ ਸਮਰਥਨ ਵੀ ਖੁੱਸਦਾ ਨਜ਼ਰ ਆ ਰਿਹਾ ਹੈ।ਐਂਗਸ ਰੀਡ ਇੰਸਟੀਚਿਊਟ ਜਾਂ ਏ.ਆਰ.ਆਈ ਦੁਆਰਾ ਜਾਰੀ ਕੀਤੇ ਗਏ ਤਾਜ਼ਾ ਸਰਵੇਖਣ ਵਿੱਚ ਇਹ ਕਿਹਾ ਜਾ ਰਿਹਾ ਹੈ ਕਿ ਕੰਜ਼ਰਵੇਟਿਵਾਂ ਨੂੰ 53 ਪ੍ਰਤੀਸਤ ਹਿੰਦੂ ਸਮਰਥਨ ਪ੍ਰਾਪਤ ਹੈ। ਜਦੋਂ ਕਿ ਸਿੱਖਾਂ ਦੇ ਮਾਮਲੇ ਵਿੱਚ ਇਹ ਇੱਕ ਪੁਆਇੰਟ ਵੱਧ ਹੈ। ਇਸ ਦੇ ਉਲਟ ਲਿਬਰਲਾਂ ਨੂੰ 22 ਫ਼ੀਸਦੀ ਹਿੰਦੂਆਂ ਅਤੇ 21 ਫ਼ੀਸਦੀ ਸਿੱਖਾਂ ਦਾ ਸਮਰਥਨ ਹਾਸਲ ਹੈ। ਕਿਹਾ ਜਾ ਰਿਹਾ ਹੈ ਕਿ ਰੂੜੀਵਾਦੀਆਂ ਵਲ ਇਨ੍ਹਾਂ ਭਾਈਚਾਰਿਆਂ ਦਾ ਝੁਕਾਅ ਬਹੁਤ ਮਹੱਤਵਪੂਰਨ ਹੈ। ਇਸ ਦਾ ਇੱਕ ਕਾਰਨ ਇਹ ਹੈ ਕਿ ਉਹ ਗ੍ਰੇਟਰ ਟੌਰੰਟੋ ਏਰੀਆ, ਮੈਟਰੋ ਵੈਨਕੂਵਰ ਅਤੇ ਕੈਲਗਰੀ ਵਿੱਚ ਇੱਕ ਵੱਡੇ ਵੋਟਰ ਸਮੂਹ ਵਜੋਂ ਦਿਖਾਈ ਦਿੰਦੇ ਹਨ ਅਤੇ ਇਹ ਆਉਣ ਵਾਲੀਆਂ ਚੋਣਾਂ ਵਿੱਚ ਬਹੁਤ ਮਹੱਤਵਪੂਰਨ ਸਾਬਤ ਹੋ ਸਕਦਾ ਹੈ।
ਗਾਜ਼ਾ ਅਤੇ ਇਜ਼ਰਾਇਲ ਦੇ ਮੁੱਦੇ ’ਤੇ ਲਗਾਤਾਰ ਸੰਤੁਲਨ ਬਣਾਉਣ ਦੀ ਕੋਸ਼ਿਸ਼ ਕਰ ਰਹੀ ਟਰੂਡੋ ਸਰਕਾਰ ਦੇ ਹੱਥੋਂ ਮੁਸਲਿਮ ਅਤੇ ਯਹੂਦੀ ਸਮਰਥਨ ਵੀ ਖਿਸਕਦਾ ਨਜ਼ਰ ਆ ਰਿਹਾ ਹੈ। ਦੱਸਿਆ ਗਿਆ ਹੈ ਕਿ 41 ਫ਼ੀਸਦੀ ਮੁਸਲਮਾਨ ਨਿਊ ਡੈਮੋਕ੍ਰੇਟਿਕ ਪਾਰਟੀ ਜਾਂ ਐੱਨ.ਡੀ.ਪੀ ਦਾ ਸਮਰਥਨ ਕਰ ਰਹੇ ਹਨ। ਜਦੋਂ ਕਿ ਲਿਬਰਲਾਂ ਦੇ ਮਾਮਲੇ ਵਿੱਚ ਇਹ ਅੰਕੜਾ 31 ਫ਼ੀਸਦੀ ਹੈ। ਇਧਰ ਕੈਨੇਡਾ ਵਿੱਚ ਰਹਿਣ ਵਾਲੇ ਯਹੂਦੀਆਂ ਦਾ ਵੀ 42 ਫ਼ੀਸਦੀ ਸਮਰਥਨ ਹੈ। ਖਾਸ ਗੱਲ ਇਹ ਹੈ ਕਿ ਕੰਜ਼ਰਵੇਟਿਵਾਂ ਨੂੰ ਕੈਨੇਡਾ ’ਚ ਰਹਿਣ ਵਾਲੇ ਮੁਸਲਮਾਨਾਂ ਦਾ 15 ਫ਼ੀਸਦੀ ਸਮਰਥਨ ਮਿਲ ਰਿਹਾ ਹੈ।
ਸਟੈਟਿਸਟਿਕਸ ਕੈਨੇਡਾ ਦੀ 2022 ਦੀ ਰਿਪੋਰਟ ਅਨੁਸਾਰ ਸਾਲ 2021 ਦੀ ਮਰਦਮਸ਼ੁਮਾਰੀ ਵਿੱਚ ਦੇਸ਼ ਵਿੱਚ 8 ਲੱਖ 30 ਹਜ਼ਾਰ ਹਿੰਦੂ ਰਹਿੰਦੇ ਹਨ। ਇਹ ਕੁੱਲ ਆਬਾਦੀ ਦਾ ਲੱਗਭਗ 2.3 ਫ਼ੀਸਦੀ ਹੈ।
ਖਾਸ ਗੱਲ ਇਹ ਹੈ ਕਿ ਪਿਛਲੇ 20 ਸਾਲਾਂ ’ਚ ਇਹ ਗਿਣਤੀ ਦੁੱਗਣੀ ਤੋਂ ਵੀ ਜ਼ਿਆਦਾ ਹੋ ਗਈ ਹੈ। ਇਸੇ ਤਰ੍ਹਾਂ ਸਿੱਖਾਂ ਦੀ ਆਬਾਦੀ 7 ਲੱਖ 70 ਹਜ਼ਾਰ ਹੈ ਅਤੇ 20 ਸਾਲਾਂ ਵਿੱਚ ਆਬਾਦੀ ਦੁੱਗਣੀ ਤੋਂ ਵੀ ਵੱਧ ਹੋ ਗਈ ਹੈ।

Related posts

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

ਡਰੋਨ ਹਮਲੇ ਤੋਂ ਬਾਅਦ ਯੂਏਈ ਦੇ ਫੁਜੈਰਾਹ ਆਇਲ ਇੰਡਸਟਰੀ ਏਰੀਆ ਵਿੱਚ ਲੱਗੀ ਅੱਗ