ਟੈਕ ਏਰਾ ਸੋਸਾਇਟੀ ਵੱਲੋਂ ਫੈਕਲਟੀ ਇੰਟਰੈਕਸ਼ਨ ਪ੍ਰੋਗਰਾਮ ਕਰਵਾਇਆ ਗਿਆ

ਖ਼ਾਲਸਾ ਕਾਲਜ ਵਿਖੇ ਕਰਵਾਏ ਗਏ ਪ੍ਰੋਗਰਾਮ ਉਪਰੰਤ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਡਾ. ਜਸਵੀਰ ਸਿੰਘ ਗਿੱਲ ਨੂੰ ਸਨਮਾਨਿਤ ਕਰਦੇ ਹੋਏ।

ਅੰਮ੍ਰਿਤਸਰ – ਖ਼ਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨਜ਼ ਦੀ ਟੈਕ ਏਰਾ ਸੋਸਾਇਟੀ ਵੱਲੋਂ ਫੈਕਲਟੀ ਇੰਟਰੈਕਸ਼ਨ ਪ੍ਰੋਗਰਾਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਸਮਾਗਮ ਦੇ ਮੁੱਖ ਬੁਲਾਰੇ ਅਲਰਟ ਐਂਟਰਪ੍ਰਾਈਜ਼, ਕੈਲੀਫ਼ੋਰਨੀਆ (ਅਮਰੀਕਾ) ਤੋਂ  ਸੀਈਓ ਡਾ. ਜਸਵੀਰ ਸਿੰਘ ਗਿੱਲ ਸਨ।

ਇਸ ਮੌਕੇ ਪ੍ਰਿੰ: ਡਾ. ਰੰਧਾਵਾ ਨੇ ਡਾ. ਗਿੱਲ ਦਾ ਮੋਮੈਂਟੋ ਨਾਲ ਸਵਾਗਤ ਕਰਨ ਉਪਰੰਤ ਕੰਪਿਊਟਰ ਵਿਭਾਗ ਵੱਲੋਂ ਕੀਤੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਫੈਕਲਟੀ ਇੰਟਰੈਕਸ਼ਨ ਪ੍ਰੋਗਰਾਮਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਇਹ ਪੇਸ਼ੇਵਰ ਵਿਕਾਸ ਨੂੰ ਉਤਸ਼ਾਹਿਤ ਕਰਦੇ ਹਨ। ਇਸ ਮੌਕੇ ਡਾ. ਗਿੱਲ ਨੇ ਏ. ਆਈ. ਖੇਤਰ ’ਚ ਨਵੇਂ ਰੁਝਾਨਾਂ ਅਤੇ ਤਰੱਕੀਆਂ ਨੂੰ ਉਜਾਗਰ ਕੀਤਾ। ਉਨ੍ਹਾਂ ਦੇ ਜਾਣਕਾਰੀ ਭਰਪੂਰ ਭਾਸ਼ਣ ਪ੍ਰੋਗਰਾਮ ਦਾ ਸਮਾਪਨ ਇਕ ਇੰਟਰੈਕਟਿਵ ਸੈਸ਼ਨ ਨਾਲ ਹੋਇਆ, ਜਿਸ ਦੌਰਾਨ ਫੈਕਲਟੀ ਮੈਂਬਰਾਂ ਨੇ ਸਰਗਰਮੀ ਨਾਲ ਭਾਗ ਲੈਂਦਿਆਂ ਆਪਣੇ ਵਿਚਾਰ ਸਾਂਝੇ ਕੀਤੇ।

ਇਸ ਮੌਕੇ ਵਿਭਾਗ ਮੁਖੀ ਪ੍ਰੋ. ਸੁਖਵਿੰਦਰ ਕੌਰ ਨੇ ਡਾ. ਗਿੱਲ ਦੇ ਕੀਮਤੀ ਵਿਚਾਰਾਂ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਸਮੂਹ ਭਾਗੀਦਾਰਾਂ ਦੀ ਉਤਸ਼ਾਹਪੂਰਣ ਭਾਗੀਦਾਰੀ ਦੀ ਵੀ ਪ੍ਰਸ਼ੰਸਾ ਕੀਤੀ। ਇਸ ਮੌਕੇ ਅਕਾਦਮਿਕ ਅਫੇਅਰਜ਼ ਡੀਨ ਡਾ. ਤਮਿੰਦਰ ਸਿੰਘ, ਰਜਿਸਟਰਾਰ ਡਾ. ਦਵਿੰਦਰ ਸਿੰਘ, ਕੋਆਰਡੀਨੇਟਰ ਡਾ. ਮਨੀ ਅਰੋੜਾ ਆਦਿ ਹਾਜ਼ਰ ਸਨ।

Related posts

ਜੀਨਸ ਅਤੇ ਟੀ-ਸ਼ਰਟਾਂ ਪਾਉਣ ‘ਤੇ ਪਾਬੰਦੀ : ਪੰਜਾਬ ਦੇ ਗੁਆਂਢੀ ਸੂਬੇ ਵਲੋਂ ਮੁਲਾਜ਼ਮ ਨੂੰ ਹੁਕਮ

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’