ਬੁਢਲਾਡਾ – ਸਿਹਤ ਵਿਭਾਗ ਬੁਢਲਾਡਾ ਵੱਲੋ ਸਿਵਲ ਸਰਜਨ ਮਾਨਸਾ ਡਾ ਹਰਦੇਵ ਸਿੰਘ ਜੀ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਡੇਂਗੂ ਦੀ ਰੋਕਥਾਮ ਲਈ ਚਲਾਏ ਜਾ ਰਹੀ ਵਿਸੇਸ ਮੁਹਿੰਮ ਤਹਿਤ ਸਬ ਡਵੀਜਨ ਬੁਢਲਾਡਾ ਦੇ ਸਹਿਰੀ ਅਤੇ ਪੇਂਡੂ ਖੇਤਰ ਚ ਘਰ-ਘਰ ਜਾ ਕੇ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਅਤੇ ਲਾਰਵਾ ਮਿਲਣ ਵਾਲੀਆਂ ਥਾਵਾਂ ਤੇ ਲਾਰਵੀਸਾਈਡ ਦੀ ਸਪਰੇ ਕਰਵਾਈ ਜਾ ਰਹੀ ਹੈ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਡਾ ਮਨਜੀਤ ਕੌਰ ਐਸ.ਐਮ.ਓ. ਬੁਢਲਾਡਾ ਵੱਲੋਂ ਕੀਤਾ ਗਿਆ ।
ਡਾ ਮਨਜੀਤ ਕੌਰ ਨੇ ਦੱਸਿਆ ਕਿ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਹੋਣ ਤੇ ਜਾਗਰੂਕ ਕਰਨ ਦੀ ਲੋੜ ਹੈ। ਇਸ ਲਈ ਸਿਹਤ ਵਿਭਾਗ ਸਬ ਡਵੀਜਨ ਬੁਢਲਾਡਾ ਵੱਲੋਂ ਸਰਕਾਰੀ ਸਕੂਲਾਂ ਵਿੱਚ ਇਸ ਸਬੰਦੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ ਉਨ੍ਹਾਂ ਕਿਹਾ ਡੇਂਗੂ ਬੁਖਾਰ ਦੀ ਜਾਂਚ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤੀ ਜਾਂਦੀ ਹੈ। ਉਨਾ ਕਿਹਾ ਕਿ ਜੇਕਰ ਕਾਂਬੇ ਨਾਲ ਬੁਖਾਰ,ਤੇਜ ਸਿਰ ਦਰਦ,ਅੱਖਾਂ ਦੇ ਪਿਛਲੇ ਹਿੱਸੇ ਚ ਦਰਦ,ਮਾਸ ਪੇਸੀਆਂ ਚ ਦਰਦ,ਸਰੀਰ ਤੇ ਲਾਲ ਰੰਗ ਦੇ ਧੱਫੜ,ਨੱਕ ਜਾਂ ਮੂੰਹ ਚੋਂ ਖੂਨ ਆਉਣਾ ਆਦਿ ਲੱਛਣ ਹੋਣ ਤਾਂ ਤੁਰੰਤ ਨੇੜੇ ਦੇ ਸਿਹਤ ਕੇਂਦਰ ਸੰਪਰਕ ਕਰਨਾ ਚਾਹੀਦਾ ਹੈ।ਡੇਂਗੂ ਦੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪਿੰਡਾਂ ਅਤੇ ਸਹਿਰਾਂ ਵਿੱਚ ਡੇਂਗੂ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਫੀਲਡ ਸਟਾਫ ਅਤੇ ਆਸ਼ਾ ਵਰਕਰਾਂ ਵੱਲੋਂ ਏਰੀਏ ਦਾ ਟੂਰ ਕਰਦੇ ਸਮੇਂ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਵਿਭਾਗ ਵੱਲੋਂ ਚਲਾਏ ਗਏ ਵਿਸ਼ੇਸ਼ ਅਭਿਆਨ ਤਹਿਤ ਇਸ ਸਾਲ ਸੀਜਨ ਦੌਰਾਨ ਸਿਹਤ ਵਿਭਾਗ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਸਰਵੇ ਦੌਰਾਨ ਘਰਾਂ ਅਤੇ ਘਰਾਂ ਤੋਂ ਬਾਹਰ ਪਾਣੀ ਖੜੇ ਹੋਣ ਵਾਲੀਆਂ ਥਾਵਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਜਿੱਥੇ ਲਾਰਵਾ ਮਿਲਦਾ ਹੈ ਓਥੇ ਲਾਰਵੀਸਾਈਡ ਸਪ੍ਰੇਅ ਨਾਲ ਮੌਕੇ ਤੇ ਹੀ ਨਸਟ ਕੀਤਾ ਜਾ ਰਿਹਾ ਹੈ ਅਤੇ ਅਗਲੀ ਕਾਰਵਾਈ ਲਈ ਕਾਰਜ ਸਾਧਕ ਅਫਸਰ ਨਗਰ ਕੌਸਲ ਨੂੰ ਭੇਜ ਦਿੱਤਾ ਗਿਆ। ਸਿਹਤ ਸੁਪਰਵਾਇਜਰ ਭੁਪਿੰਦਰ ਕੁਮਾਰ ਨੇ ਦੱਸਿਆ ਕਿ ਆਪਣੇ ਘਰਾਂ ਦੇ ਆਲੇ-ਦੁਆਲੇ ਅਤੇ ਘਰਾਂ ਵਿੱਚ ਟੁੱਟ-ਫੁੱਟੇ ਬਰਤਨਾਂ, ਕੁਲਰਾਂ, ਗਮਲਿਆਂ, ਫਰਿਜ਼ਾਂ ਦੀਆਂ ਟਰੇਆਂ ਆਦਿ ਵਿੱਚ ਪਾਣੀ ਇਕੱਠਾ ਨਾ ਹੋਣ ਦਿਓ ਅਤੇ ਹਰੇਕ ਸ਼ੁਕਰਵਾਰ ਨੂੰ ਖੁਸ਼ਕ ਦਿਵਸ ਮਨਾ ਕੇ ਪਾਣੀ ਦੇ ਖੜੇ ਸਰੋਤਾਂ ਨੂੰ ਨਸ਼ਟ ਕਰਨਾ ਚਾਹੀਦਾ ਹੈ।ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਕੂਲਾਂ ਕਾਲਜਾਂ ਅਤੇ ਸੱਥਾਂ ਵਿੱਚ ਵੀ ਗਰੁੱਪ ਮੀਟਿੰਗਾਂ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ।