ਤਿੰਨ ਅਫਰੀਕੀ ਦੇਸ਼ਾਂ ਦੀ ਇਤਿਹਾਸਕ ਯਾਤਰਾ ਕਰਨਗੇ ਰਾਸ਼ਟਰਪਤੀ

ਨਵੀਂ ਦਿੱਲੀ – ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਅੱਜ ਅਫਰੀਕੀ ਦੇਸ਼ ਅਲਜੀਰੀਆ ਰਵਾਨਾ ਹੋ ਗਏ ਜਿਥੇ ਉਹ 15 ਅਕਤੂਬਰ ਤਕ ਰਹਿਣਗੇ। ਭਾਰਤੀ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਰਾਸ਼ਟਰਪਤੀ ਨੂੰ ਅਲਜੀਰੀਆ ਦੇ ਰਾਸ਼ਟਰਪਤੀ ਨੇ ਸੱਦਾ ਦਿੱਤਾ ਸੀ ਜਿਸ ਤੋਂ ਬਾਅਦ ਉਹ ਉਥੇ ਦੋਵਾਂ ਦੇਸ਼ਾਂ ਦੇ ਆਪਸੀ ਸਬੰਧੀ ਮਜ਼ਬੂਤ ਕਰਨ ਤੇ ਹੋਰ ਭਾਈਵਾਲੀ ਬਾਰੇ ਗੱਲਬਾਤ ਕਰਨਗੇ। ਇਸ ਤੋਂ ਬਾਅਦ ਉਹ ਦੋ ਹੋਰ ਅਫਰੀਕੀ ਦੇਸ਼ਾਂ ਮੌਰੀਤਾਨੀਆ ਤੇ ਮਲਾਵੀ ਦੀ ਵੀ ਯਾਤਰਾ ਕਰਨਗੇ।ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਰਾਸ਼ਟਰਪਤੀ ਇਕ ਹਫਤੇ ਬਾਅਦ ਦੇਸ਼ ਪਰਤ ਆਉਣਗੇ। ਇਨ੍ਹਾਂ ਤਿੰਨਾਂ ਦੇਸ਼ਾਂ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਵੀ ਮੁਲਾਕਾਤ ਕਰਨਗੇ। ਇਹ ਵੀ ਦੱਸਣਾ ਬਣਦਾ ਹੈ ਕਿ ਕਿਸੇ ਭਾਰਤੀ ਰਾਸ਼ਟਰਪਤੀ ਵੱਲੋਂ ਇਨ੍ਹਾਂ ਤਿੰਨ ਅਫਰੀਕੀ ਦੇਸ਼ਾਂ ਦੀ ਪਹਿਲੀ ਵਾਰ ਯਾਤਰਾ ਕੀਤੀ ਜਾ ਰਹੀ ਹੈ ਜੋ ਇਤਿਹਾਸ ਬਣਨ ਜਾ ਰਹੀ ਹੈ।

Related posts

ਭਾਰਤ ਵਲੋਂ ਆਪਣੇ ਨਾਗਰਿਕਾਂ ਨੂੰ ਈਰਾਨ ਦੀ ਯਾਤਰਾ ਨਾ ਕਰਨ ਦੀ ਸਲਾਹ

ਭਾਜਪਾ ਪੰਜਾਬ ਚੋਣਾਂ ਆਪਣੇ ਬਲਬੂਤੇ ’ਤੇ ਹੀ ਲੜੇਗੀ – ਨਿਤਿਨ ਨਬੀਨ

ਸ਼ਾਹਰੁਖ ਖਾਨ ਦਾ ਬੇਟਾ : ਜੁੱਤੀ ਚੋਰੀ ਕਰਕੇ ਦੌੜਦਾ ਵਾਲ-ਵਾਲ ਬਚਿਆ !