ਤੀਰਅੰਦਾਜ਼ੀ ਵਿਸ਼ਵਕੱਪ: ਦੀਪਿਕਾ ਨੇ ਮੈਕਸੀਕੋ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ

ਤਲਾਕਸਕਾਲਾ (ਮੈਕਸੀਕੋ ) – ਭਾਰਤੀ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਤੀਰਅੰਦਾਜ਼ੀ ਵਿਸ਼ਵ ਕੱਪ ਫਾਈਨਲ ਵਿੱਚ ਚਾਂਦੀ ਦੇ ਨਾਲ ਛੇਵਾਂ ਵਿਸ਼ਵ ਕੱਪ ਫਾਈਨਲ ਮੈਡਲ ਜਿੱਤਿਆ ਹੈ। ਫਾਈਨਲ ਵਿੱਚ ਉਹ ਚੀਨ ਦੀ ਲੀ ਜਿਯਾਮਨ ਤੋਂ 0-6 ਨਾਲ ਹਾਰ ਗਈ। 2010 ਰਾਸ਼ਟਰਮੰਡਲ ਖੇਡਾਂ ਦੀ ਚੈਂਪੀਅਨ ਨੇ ਕੁਆਰਟਰ ਅਤੇ ਸੈਮੀਫਾਈਨਲ ਵਿੱਚ ਜ਼ਬਰਦਸਤ ਪ੍ਰਦਰਸ਼ਨ ਕੀਤਾ ਸੀ ਅਤੇ ਕਾਂਸੀ ਤਮਗਾ ਜੇਤੂ ਐਲੇਜੈਂਡਰਾ ਵੈਲੇਂਸੀਆ ਨੂੰ ਉਸਦੇ ਘਰੇਲੂ ਮੈਦਾਨ ’ਤੇ 6-4 ਨਾਲ ਹਰਾਇਆ ਸੀ। ਦੀਪਿਕਾ ਨੇ ਕਿਹਾ ਕਿ ਇਸ ਵਿਸ਼ਵ ਕੱਪ ਦਾ ਹਿੱਸਾ ਬਣਨਾ ਅਤੇ ਜਿੱਤਣਾ ਮਾਣ ਵਾਲੀ ਗੱਲ ਹੈ। ਹੁਣ ਮੈਂ ਇਸ ਤੋਂ ਬਾਅਦ ਹੋਰ ਵੀ ਸਖ਼ਤ ਮਿਹਨਤ ਕਰਨ ਜਾ ਰਹੀ ਹਾਂ। –

Related posts

ਆਸਟ੍ਰੇਲੀਆ ਦੇ ਬੰਗਲਾਦੇਸ਼ ਦੇ ਨਾਲ ਕ੍ਰਿਕਟ ਦੇ ਦਿਲਚਸਪ ਮੈਚ ਹੋਣਗੇ

ਜਰਮਨੀ ਦੇ ਅਲੈਗਜ਼ੈਂਡਰ ਜ਼ਵੇਰੇਵ ਨੇ ਫ੍ਰੈਂਚ ਓਪਨ 2026 ਖਿਤਾਬ ਜਿੱਤਿਆ

1 ਅਕਤੂਬਰ ਤੋਂ ਲਾਗੂ ਹੋਵੇਗਾ ਘੱਟ ਰੋਸ਼ਨੀ ‘ਚ ਪਿੰਕ ਬਾਉਲ ਦੀ ਵਰਤੋਂ ਦਾ ਨਵਾਂ ਨਿਯਮ।