ਤੇਜ਼ੀ ਨਾਲ ਫੈਲ ਰਿਹੈ ਓਮੀਕ੍ਰੋਨ, ਹੁਣ ਤਕ 57 ਦੇਸ਼ਾਂ ‘ਚ ਮਿਲੇ ਮਾਮਲੇ

ਜਿਨੇਵਾ – ਕੋਰੋਨਾ ਦਾ ਨਵਾਂ ਵੇਰੀਐਂਟ ਓਮੀਕ੍ਰੋਨ ਦੁਨੀਆ ਦੇ ਕਈ ਮੁਲਕਾਂ ਵਿਚ ਤੇਜ਼ੀ ਨਾਲ ਫੈਲ ਰਿਹਾ ਹੈ। ਵਿਸ਼ਵ ਸਿਹਤ ਸੰਗਠਨ ਭਾਵ ਡਬਲਯੂਐੱਚਓ ਨੇ ਬੁੱਧਵਾਰ ਨੂੰ ਦੱਸਿਆ ਕਿ ਕੋਰੋਨਾ ਦਾ ਓਮੀਕ੍ਰੋਨ ਵੇਰੀਐਂਟ ਹੁਣ ਤਕ 57 ਦੇਸ਼ਾਂ ਵਿਚ ਰਿਪੋਰਟ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਜ਼ਿੰਬਾਬਵੇ ਸਮੇਤ ਦੱਖਣੀ ਅਫਰੀਕਾ ‘ਚ ਕੋਰੋਨਾ ਮਾਮਲਿਆਂ ‘ਚ ਤੇਜ਼ੀ ਨਾਲ ਵਾਧਾ ਦਰਜ ਕੀਤਾ ਜਾ ਰਿਹਾ ਹੈ। ਸਮਾਚਾਰ ਏਜੰਸੀ ਰਾਇਟਰਸ ਦੀ ਰਿਪੋਰਟ ਮੁਤਾਬਕ ਓਮੀਕ੍ਰੋਨ ਦੇ ਪ੍ਰਕੋਪ ਨਾਲ ਹਸਪਤਾਲ ਵਿਚ ਦਾਖਲ ਇਨਫੈਕਟਿਡ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਣ ਦੀ ਸੰਭਾਵਨਾ ਹੈ।ਕੀ ਇਸ ਦਾ ਮਿਊਟੇਸ਼ਨ ਟੀਕਿਆਂ (mutation vaccines) ਦੁਆਰਾ ਪੈਦਾ ਕੀਤੀ ਪ੍ਰਤੀਰੋਧੀ ਸ਼ਕਤੀ ਨੂੰ ਪ੍ਰਭਾਵਤ ਕਰ ਸਕਦਾ ਹੈ? ਕੀ ਇਹ ਡੈਲਟਾ ਵੇਰੀਐਂਟ ਨਾਲੋਂ ਜ਼ਿਆਦਾ ਛੂਤਕਾਰੀ ਹੈ? ਇਨਫੈਕਸ਼ਨ ਵਧਣ ਕਾਰਨ ਲੋਕਾਂ ਦੇ ਹਸਪਤਾਲ ‘ਚ ਭਰਤੀ ਹੋਣ ਦੀ ਕੀ ਸੰਭਾਵਨਾ ਹੈ। ਮਾਮਲਿਆਂ ਦੀ ਗਿਣਤੀ ਵਿਚ ਵਾਧੇ ਤੇ ਮੌਤਾਂ ਦੀਆਂ ਘਟਨਾਵਾਂ ਵਿਚ ਵਾਧੇ ਵਿਚ ਕਿੰਨਾ ਅੰਤਰ ਹੈ। ਡਬਲਯੂਐੱਚਓ ਨੇ ਆਪਣੀ ਹਫ਼ਤਾਵਾਰੀ ਰਿਪੋਰਟ ਵਿਚ ਕਿਹਾ ਕਿ ਇਨ੍ਹਾਂ ਸਾਰੇ ਸਵਾਲਾਂ ਬਾਰੇ ਜਾਣਨ ਲਈ, ਓਮੀਕ੍ਰੋਨ ਵੇਰੀਐਂਟ ਕਾਰਨ ਹੋਣ ਵਾਲੇ ਸੰਕਰਮਣ ਦੀ ਗੰਭੀਰਤਾ ਦਾ ਮੁਲਾਂਕਣ ਕਰਨ ਲਈ ਹੋਰ ਡਾਟੇ ਦੀ ਜ਼ਰੂਰਤ ਹੈ।

Related posts

ਫਰਾਂਸ ‘ਚ ਮਰੀਜ਼ ਦਾ ਇਲਾਜ਼ ਰੋਕਣ ਦੀ ਕੋਸ਼ਿਸ਼ ਕਰਨ ਵਾਲਾ ਹਸਪਤਾਲ ਦੋਸ਼ੀ ਕਰਾਰ

ਅਮਰੀਕਾ ਵਲੋਂ ਭਾਰਤ-ਫਰਾਂਸ ਸੋਲਰ ਗੱਠਜੋੜ ਸਮੇਤ 66 ਅੰਤਰਰਾਸ਼ਟਰੀ ਸੰਗਠਨਾਂ ਤੋਂ ਕੀਤੀ ਤੌਬਾ

ਬਰਤਾਨੀਆਂ ‘ਚ ਗੈਰਕਾਨੂੰਨੀ ਪ੍ਰਵਾਸੀਆਂ ‘ਤੇ ਸਖਤੀ : ਮੋਬਾਇਲ ਫੋਨ ਜ਼ਬਤ ਕੀਤਾ ਜਾ ਸਕਦਾ