ਤੇਜ਼ ਬਾਰਿਸ਼ ਤੇ ਗੜ੍ਹੇਮਾਰੀ ਨੇ ਗਰਮੀ ਤੋਂ ਦਿਵਾਈ ਰਾਹਤ, ਪਰ ਪੱਕੀ ਫ਼ਸਲ ਦੇ ਨੁਕਸਾਨ ਡਰੋਂ ਕਿਸਾਨਾਂ ਦੇ ਚਿਹਰੇ ਮੁਰਝਾਏ

ਗੁਰਦਾਸਪੁਰ – ਪੰਜਾਬ ਦੇ ਕਈ ਇਲਾਕਿਆਂ ’ਚ ਬਦਲੇ ਮੌਸਮ ਨੇ ਇਕ ਵਾਰੀ ਮੁੜ ਕਿਸਾਨਾਂ ਦੇ ਚਿਹਰਿਆਂ ’ਤੇ ਪ੍ਰੇਸ਼ਾਨੀਆ ਦੀ ਲਕੀਰਾਂ ਖਿੱਚ ਦਿੱਤੀਆ ਹਨ। ਜਾਣਕਾਰੀ ਅਨੁਸਾਰ ਇਕ ਦਮ ਤੇਜ਼ ਬਾਰਿਸ਼ ਨੇ ਜਿਥੇ ਕਿਸਾਨਾਂ ਨੂੰ ਚਿੰਤਾ ’ਚ ਡੋਬ ਦਿੱਤਾ ਹੈ, ਉਥੇ ਹੀ ਕੁਝ ਇਲਾਕਿਆਂ ਅੰਦਰ ਤੇਜ਼ ਬਾਰਿਸ਼ ਦੇ ਨਾਲ ਹੋਈ ਗੜ੍ਹੇਮਾਰੀ ਨੇ ਤਾਪਮਾਨ ਵੀ ਹੇਠਾਂ ਸੁੱਟ ਦਿੱਤਾ ਹੈ।ਮੌਸਮ ਦੇ ਇਸ ਬਦਲ ਰਹੇ ਰੁਖ਼ ਕਾਰਨ ਕਿਸਾਨ ਵਰਗ ਨੂੰ ਭਾਰੀ ਮਾਰ ਹੇਠਾਂ ਆਉਣ ਲਈ ਮਜਬੂਰ ਹੋਣਾ ਪੈ ਸਕਦਾ ਹੈ। ਕਿਸਾਨਾਂ ਨੇ ਦੱਸਿਆ ਕਿ ਕਣਕ ਦੀ ਫਸਲ ਬਿਲਕੁਲ ਸਿਰ ’ਤੇ ਆਈ ਹੋਈ ਹੈ, ਪਰ ਮੌਸਮ ਦੇ ਬਦਲਣ ਕਾਰਨ ਕਿਸਾਨਾਂ ਨੂੰ ਮੁੜ ਪ੍ਰੇਸ਼ਾਨੀ ਦੇ ਆਲਮ ਵਿਚ ਆਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਤੇਜ਼ ਹਨੇਰੀ ਕਾਰਨ ਪਹਿਲਾ ਹੀ ਕਣਕ ਦੀ ਫਸਲ ਜ਼ਮੀਨ ’ਤੇ ਡਿੱਗ ਗਈ ਹੈ, ਜਿਸ ਕਾਰਨ ਝਾੜ ’ਤੇ ਕੁਝ ਹੱਦ ਤਕ ਅਸਰ ਵੇਖਿਆ ਜਾ ਸਕਦਾ ਹੈ, ਪਰ ਅੱਜ ਫਿਰ ਬਾਰਿਸ਼ ਅਤੇ ਤੇਜ਼ ਹਨੇਰੀ ਤੇ ਗੜ੍ਹੇਮਾਰੀ ਨੇ ਕਿਸਾਨਾਂ ਨੂੰ ਚਿੰਤਿਤ ਕਰ ਦਿੱਤਾ ਹੈ। ਜੇਕਰ ਹੁਣ ਭਾਰੀ ਬਾਰਿਸ਼ ਹੋ ਜਾਂਦੀ ਹੈ ਤਾਂ ਇਸ ਨਾਲ ਕਣਕ ਦੀ ਫਸਲ ’ਤੇ ਸਿੱਧਾ ਪ੍ਰਭਾਵ ਪੈ ਸਕਦਾ ਹੈ ਅਤੇ ਪਸ਼ੂਆਂ ਦੀ ਤੂੜੀ ਵੀ ਪ੍ਰਭਾਵਿਤ ਹੋ ਸਕਦੀ ਹੈ। ਉਨਾਂ ਕਿਹਾ ਕਿਸਾਨਾਂ ਨੇ ਹਜ਼ਾਰਾਂ ਰੁਪਏ ਦੀ ਲਾਗਤ ਲਾ ਕੇ ਫਸਲ ਸਿਰੇ ਚਾੜੀ ਹੁੰਦੀ ਹੈ, ਜੇਕਰ ਪੱਕਣ ਸਮੇਂ ਮੌਸਮ ਦੀ ਮਾਰ ਪੈ ਜਾਵੇ ਤਾਂ ਕਿਸਾਨਾਂ ਨੂੰ ਦੋਹਰੀ ਮਾਰ ਹੇਠਾਂ ਆਉਣਾ ਲਈ ਮਜਬੂਰ ਹੋਣਾ ਪੈਂਦਾ ਹੈ।

Related posts

ਸ਼ਾਮਚੁਰਾਸੀ ਨਗਰ ਕੌਂਸਲ ਦੀ ਚੋਣ ਸ਼ਨੀਵਾਰ 13 ਜੂਨ ਨੂੰ

13 ਜੂਨ ਨੂੰ ਕਾਕਰੋਚ ਜਨਤਾ ਪਾਰਟੀ ਅੰਮ੍ਰਿਤਸਰ ‘ਚ  ਵਿਰੋਧ ਪ੍ਰਦਰਸ਼ਨ ਕਰੇਗੀ

ਕਿਰਪਾਨ ਨਾਲ ਹਮਲਾ ਕਰਨ ਦੀ ਕੋਸ਼ਿਸ਼ ਵਾਲੇ ਮਾਮਲੇ ਪਿੱਛੇ ਛੁਪੀ ਸਾਜਿਸ਼ ਦਾ ਪਰਦਾਫਾਸ਼ ਹੋਵੇ – ਸਿੰਘ ਸਾਹਿਬ