ਦਸੰਬਰ 2023 ’ਚ ਅਮਰੀਕਾ ਪਹੁੰਚਣ ਵਾਲੇ ਪਰਵਾਸੀਆਂ ਦੀ ਗਿਣਤੀ ਦੋ ਲੱਖ ਤੋਂ ਪਾਰ

ਵਾਸ਼ਿੰਗਟਨ – ਦਸੰਬਰ 2023 ’ਚ ਮੈਕਸੀਕੋ ਤੋਂ ਅਮਰੀਕੀ ਸਰਹੱਦ ਪਾਰ ਕਰਨ ਵਾਲੇ ਗ਼ੈਰ-ਦਸਤਾਵੇਜ਼ੀ ਪਰਵਾਸੀਆਂ ਦੀ ਗਿਣਤੀ ਦੋ ਲੱਖ 25 ਹਜ਼ਾਰ ਤੋਂ ਵੱਧ ਹੋ ਗਈ ਜੋ ਕਿ ਸਾਲ 2000 ਤੋਂ ਬਾਅਦ ਸਭ ਤੋਂ ਵੱਧ ਮਹੀਨਾਵਾਰ ਅੰਕੜਾ ਹੈ। 3NN ਨੇ ਇਹ ਰਿਪੋਰਟ ”S ਡਿਪਾਰਟਰਮੈਂਟ ਔਫ਼ ਹੋਮਲੈਂਡ ਸੈਕਿਓਰਿਟੀ ਦੇ ਸ਼ੁਰੂਆਤੀ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਦਿੱਤੀ ਹੈ।
ਰਿਪੋਰਟ ’ਚ ਕਿਹਾ ਗਿਆ ਹੈ ਕਿ ਪਰਵਾਸੀਆਂ ਦੀ ਆਮਦ ਦਸੰਬਰ ’ਚ ਪ੍ਰਤੀ ਦਿਨ 10 ਹਜ਼ਾਰ ਤੋਂ ਵੱਧ ਲੋਕਾਂ ਤੋਂ ਵੱਧ ਪਹੁੰਚ ਗਈ ਸੀ, ਅਤੇ ਹਾਲ ਹੀ ਦੇ ਦਿਨਾਂ ’ਚ ਇਸ ’ਚ ਗਿਰਾਵਟ ਸ਼ੁਰੂ ਹੋਈ। ਇਸ ਤੋਂ ਇਲਾਵਾ ਮਹੀਨੇ ਦੀ ਸ਼ੁਰੂਆਤ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕੀ ਸਰਹੱਦ ਪਾਰ ਕਰਨ ਵਾਲੇ ਬੱਚਿਆਂ ਦੀ ਗਿਣਤੀ ’ਚ 6.5 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਟੈਕਸਸ ਦੇ ਗਵਰਨਰ ਗ੍ਰੈਗ ਐਬਟ ਨੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ’ਤੇ ਗ਼ੈਰ-ਦਸਤਾਵੇਜ਼ੀ ਪਰਵਾਸੀਆਂ ’ਤੇ ਸੰਘੀ ਸਰਕਾਰ ਦੇ ਰੁਖ਼ ਕਾਰਨ ਦੇਸ਼ ਨੂੰ ਤਬਾਹ ਕਰਨ ਦਾ ਦੋਸ਼ ਲਗਾਇਆ ਹੈ।

Related posts

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

ਡਰੋਨ ਹਮਲੇ ਤੋਂ ਬਾਅਦ ਯੂਏਈ ਦੇ ਫੁਜੈਰਾਹ ਆਇਲ ਇੰਡਸਟਰੀ ਏਰੀਆ ਵਿੱਚ ਲੱਗੀ ਅੱਗ