ਦਿਲਜੀਤ ਦੋਸਾਂਝ ਦੀ ਨਵੀਂ ਫਿਲਮ ਵਿਸਾਖੀ ‘ਤੇ ਰਿਲੀਜ਼ ਹੋਣ ਜਾ ਰਹੀ ਹੈ !

ਦਿਲਜੀਤ ਦੋਸਾਂਝ, ਪੰਜਾਬੀ ਗਾਇਕ ਅਤੇ ਬੌਲੀਵੁੱਡ ਅਦਾਕਾਰ ।

 

ਤਸਵਿੰਦਰ ਸਿੰਘ, ਐਡੀਟਰ-ਇਨ-ਚੀਫ਼, ਇੰਡੋ ਟਾਈਮਜ਼।

ਇਮਤਿਆਜ਼ ਅਲੀ, ਬੌਲੀਵੁੱਡ ਸਟਾਰ ਦਿਲਜੀਤ ਦੋਸਾਂਝ ਨੂੰ ਲੈ ਕੇ ਇੱਕ ਹੋਰ ਨਵੀਂ ਫਿਲਮ ਬਣਾ ਰਹੇ ਹਨ। ਇਸ ਫਿਲਮ ਦੀ ਸ਼ੂਟਿੰਗ ਮੁਕੰਮਲ ਹੋ ਚੁੱਕੀ ਹੈ ਅਤੇ ਹੁਣ ਇਹ ਪੋਸਟ-ਪ੍ਰੋਡਕਸ਼ਨ ਵਿੱਚ ਹੈ। ਇਸ ਫਿਲਮ ਦੇ ਰਿਲੀਜ਼ ਹੋਣ ਦੀ ਡੇਟ ਦਾ ਵੀ ਖੁਲਾਸਾ ਹੋ ਗਿਆ ਹੈ।

ਇਮਤਿਆਜ਼ ਅਲੀ “ਜਬ ਵੀ ਮੈੱਟ” ਅਤੇ “ਹਾਈਵੇ” ਵਰਗੀਆਂ ਆਪਣੀਆਂ ਪ੍ਰਸ਼ੰਸਾਯੋਗ ਫਿਲਮਾਂ ਲਈ ਜਾਣੇ ਜਾਂਦੇ ਹਨ ਅਤੇ ਜਲਦੀ ਹੀ ਇੱਕ ਹੋਰ ਨਵੀਂ ਫਿਲਮ ਲੈ ਕੇ ਆ ਰਹੇ ਹਨ। ਇਸ ਫਿਲਮ ਵਿੱਚ ਦਿਲਜੀਤ ਦੋਸਾਂਝ, ਨਸੀਰੂਦੀਨ ਸ਼ਾਹ, ਸ਼ਰਵਰੀ ਵਾਘ ਅਤੇ ਵੇਦਾਂਗ ਰੈਨਾ ਸਮੇਤ ਇੱਕ ਸ਼ਾਨਦਾਰ ਕਾਸਟ ਦਿਖਾਈ ਦੇਵੇਗੀ। ਇਸ ਫਿਲਮ ਦੇ ਪੋ੍ਰਡਿਊਸਰ ਇਮਤਿਆਜ਼ ਅਲੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ, “ਇਹ ਫਿਲਮ ਇਸੇ ਸਾਲ ਹੀ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਇੱਕ ਪ੍ਰੇਮ ਕਹਾਣੀ ‘ਤੇ ਅਧਾਰਤ ਹੈ ਅਤੇ ਇਸ ਵਿੱਚ ਕਾਮੇਡੀ ਵੀ ਸ਼ਾਮਿਲ ਹੈ ਪਰ ਫਿਲਮ ਦੇ ਨਾਮ ਵਾਰੇ ਖੁਲਾਸਾ ਬਾਅਦ ਵਿੱਚ ਕੀਤਾ ਜਾਵੇਗਾ।”

ਇਹ ਫਿਲਮ ਇਮਤਿਆਜ਼ ਅਲੀ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਹੋਈ ਹੈ। ਇਹ ਫਿਲਮ ਇੱਕ ਪ੍ਰੇਮ ਕਹਾਣੀ ‘ਤੇ ਅਧਾਰਤ ਹੈ ਅਤੇ ਇਸ ਵਿੱਚ ਕਾਮੇਡੀ ਵੀ ਸ਼ਾਮਲ ਹੋਵੇਗੀ। ਫਿਲਮ ਦੀ ਸ਼ੂਟਿੰਗ ਹੋ ਚੁੱਕੀ ਹੈ ਅਤੇ ਇਹ ਪੋਸਟ-ਪ੍ਰੋਡਕਸ਼ਨ ਵਿੱਚ ਹੈ। ਇਹ ਇਸ ਸਾਲ ਵਿਸਾਖੀ ਦੇ ਨੇੜੇ 12 ਜੂਨ 2026 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦੇ ਗੀਤ ਬਹੁਤ ਸ਼ਾਨਦਾਰ ਹਨ ਅਤੇ ਫਿਲਮ ਦੇ ਬੋਲ ਪ੍ਰਸਿੱਧ ਗੀਤਕਾਰ ਇਰਸ਼ਾਦ ਕਾਮਿਲ ਦੁਆਰਾ ਲਿਖੇ ਗਏ ਹਨ। ਫਿਲਮ ਦਾ ਸੰਗੀਤ ਆਸਕਰ ਜੇਤੂ ਸੰਗੀਤਕਾਰ ਏ.ਆਰ. ਰਹਿਮਾਨ ਦੁਆਰਾ ਤਿਆਰ ਕੀਤਾ ਗਿਆ ਹੈ। ਦੋਵਾਂ ਨੇ ਪਹਿਲਾਂ ਹਿੰਦੀ ਸਿਨੇਮਾ ਨੂੰ ਸ਼ਾਨਦਾਰ ਗੀਤ ਵੀ ਦਿੱਤੇ ਹਨ।

ਇਮਤਿਆਜ਼ ਅਲੀ, ਦਿਲਜੀਤ ਦੋਸਾਂਝ, ਇਰਸ਼ਾਦ ਕਾਮਿਲ ਅਤੇ ਏ.ਆਰ. ਰਹਿਮਾਨ ਨੇ ਫਿਲਮ “ਅਮਰ ਸਿੰਘ ਚਮਕੀਲਾ” ਵਿੱਚ ਇਕੱਠੇ ਕੰਮ ਕਰ ਚੁੱਕੇ ਹਨ। ਦਿਲਜੀਤ ਦੋਸਾਂਝ ਨੇ ਇਸ ਫਿਲਮ ਵਿੱਚ ਅਮਰ ਸਿੰਘ ਚਮਕੀਲਾ ਦੀ ਭੂਮਿਕਾ ਨਿਭਾਈ ਸੀ, ਜਿਸ ਵਿੱਚ ਪਰਿਣੀਤੀ ਚੋਪੜਾ ਸਹਿ-ਅਭਿਨੇਤਰੀ ਸੀ। ਫਿਲਮ ਦੇ ਗੀਤ ਇਰਸ਼ਾਦ ਕਾਮਿਲ ਦੁਆਰਾ ਲਿਖੇ ਗਏ ਸਨ ਅਤੇ ਸੰਗੀਤ ਏ.ਆਰ. ਰਹਿਮਾਨ ਦੁਆਰਾ ਤਿਆਰ ਕੀਤਾ ਗਿਆ ਸੀ।

ਸ਼ਰਵਰੀ ਵਾਘ ਵੀ ਇਸ ਫਿਲਮ ਦਾ ਹਿੱਸਾ ਬਣਨ ‘ਤੇ ਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ ਹੈ ਕਿ, “ਮੇਰੇ ਜਨਮਦਿਨ ‘ਤੇ ਇਹ ਐਲਾਨ ਹੋਣਾ ਕਿੰਨਾ ਵਧੀਆ ਹੈਰਾਨੀ ਵਾਲੀ ਗੱਲ ਹੈ। ਇਹ ਹੁਣ ਤੱਕ ਦਾ ਸਭ ਤੋਂ ਵਧੀਆ ਜਨਮਦਿਨ ਹੈ। ਇਮਤਿਆਜ਼ ਅਲੀ ਸਰ, ਜਦੋਂ ਤੋਂ ਮੈਂ ਇੱਕ ਅਦਾਕਾਰ ਬਣਨ ਦਾ ਸੁਪਨਾ ਦੇਖਿਆ ਹੈ, ਮੈਂ ਤੁਹਾਡੇ ਨਿਰਦੇਸ਼ਨ ਹੇਠ ਕੰਮ ਕਰਨਾ ਚਾਹੁੰਦੀ ਹਾਂ। ਇਹ ਮੇਰੇ ਲਈ ਸਿੱਖਣ ਦਾ ਸਭ ਤੋਂ ਵਧੀਆ ਮੌਕਾ ਹੋਣ ਜਾ ਰਿਹਾ ਹੈ। ਤੁਹਾਡੇ ਵਿਜ਼ਨ ਦਾ ਹਿੱਸਾ ਬਣਨਾ ਇੱਕ ਸਨਮਾਨ ਹੈ। ਮੈਨੂੰ ਚੁਣਨ ਲਈ ਤੁਹਾਡਾ ਧੰਨਵਾਦ। ਇਸ ਸੁਪਨਿਆਂ ਦੀ ਟੀਮ ਦਾ ਹਿੱਸਾ ਬਣਨਾ ਸੱਚਮੁੱਚ ਖਾਸ ਮਹਿਸੂਸ ਹੁੰਦਾ ਹੈ।”

Related posts

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਦੂਸ਼ਣਬਾਜ਼ੀ ਅਤੇ ਮੀਡੀਆ ਫੈਸਲੇ ਨਾ ਦੇਣ ਦੇ ਆਦੇਸ਼ !

ਸਰਕਾਰ ਤਾਂ ਚਾਹੁੰਦੀ ਸੀ ਕਿ ਮੈਂ ਬਾਹਰ ਨਾ ਆਵਾਂ – ਬਿਕਰਮ ਮਜੀਠੀਆ

ਭਾਰਤ-ਪਾਕਿਸਤਾਨ ਬਾਰਡਰ ਖੁੱਲ੍ਹਣ ਨਾਲ ਪੰਜਾਬ ਵੀ ਸਿੰਗਾਪੁਰ ਬਣ ਸਕਦਾ – ਪ੍ਰਤਾਪ ਬਾਜਵਾ