ਦਿੱਲੀ’ਚ ਵਧਦੇ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਕੇਜਰੀਵਾਲ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਨਵੀਂ ਦਿੱਲੀ – ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਸ਼ਹਿਰ ’ਚ 13 ਤੋਂ 20 ਨਵੰਬਰ ਤੱਕ ਓਡ-ਈਵਨ ਕਾਰ ਰਾਸ਼ਨਿੰਗ ਯੋਜਨਾ ਲਾਗੂ ਕੀਤੀ ਜਾਵੇਗੀ। ਰਾਏ ਨੇ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਇਹ ਐਲਾਨ ਕੀਤਾ। ਉਨ੍ਹਾਂ ਕਿਹਾ,’’ਦੀਵਾਲੀ ਤੋਂ ਬਾਅਦ ਦਿੱਲੀ ’ਚ ਓਡ-ਈਵਨ ਯੋਜਨਾ ਲਾਗੂ ਹੋਵੇਗੀ, ਜੋ 13 ਨਵੰਬਰ ਤੋਂ 20 ਨਵੰਬਰ ਤੱਕ ਚਲੇਗੀ। ਯੋਜਨਾ ਨੂੰ ਅੱਗੇ ਵਧਾਉਣ ਦਾ ਫ਼ੈਸਲਾ 20 ਨਵੰਬਰ ਤੋਂ ਬਾਅਦ ਕੀਤਾ ਜਾਵੇਗਾ।’’ ਓਡ-ਈਵਨ ਯੋਜਨਾ ਕਾਰਾਂ ਨੂੰ ਉਨ੍ਹਾਂ ਦੇ ਓਡ ਜਾਂ ਈਵਨ ਪਲੇਟ ਦੇ ਆਧਾਰ ’ਤੇ ਵਿਕਲਪਿਕ ਦਿਨਾਂ ’ਚ ਸੰਚਾਲਿਤ ਕਰਨ ਦੀ ਮਨਜ਼ੂਰੀ ਦਿੰਦੀ ਹੈ। ਰਾਏ ਨੇ ਇਹ ਵੀ ਕਿਹਾ ਕਿ ਸਕੂਲੀ ਬੱਚਿਆਂ ਦੇ ਸਿਹਤ ਨੂੰ ਪਹਿਲ ਦੇਣ ਲਈ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਛੱਡ ਕੇ ਸਾਰੇ ਸਕੂਲਾਂ ’ਚ ਵਿਅਕਤੀਗਤ ਕਲਾਸਾਂ ਨੂੰ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਹੈ।
ਦਿੱਲੀ-ਐੱਨ.ਸੀ.ਆਰ. ’ਚ ਸੋਮਵਾਰ ਸਵੇਰੇ ਪ੍ਰਦੂਸ਼ਣ ਦਾ ਪੱਧਰ ਸਰਕਾਰ ਵਲੋਂ ਤੈਅ ਸੁਰੱਖਿਆ ਹੱਦ ਤੋਂ ਲਗਭਗ 7 ਤੋਂ 8 ਗੁਣਾ ਵੱਧ ਦਰਜ ਕੀਤਾ ਗਿਆ, ਕਿਉਂਕਿ ਇਸ ਖੇਤਰ ’ਚ ਲਗਾਤਾਰ 7ਵੇਂ ਦਿਨ ਜ਼ਹਿਰੀਲੀ ਧੁੰਦ ਛਾਈ ਰਹੀ। 24 ਘੰਟਿਆਂ ਦਾ ਔਸਤ ਹਵਾ ਗੁਣਵੱਤਾ ਸੂਚਕਾਂਕ (ਏ.ਕਿਊ.ਆਈ.), ਹਰ ਦਿਨ ਸ਼ਾਮ 4 ਵਜੇ ਦਰਜ ਕੀਤਾ ਗਿਆ, ਜੋ ਸ਼ਨੀਵਾਰ ਨੂੰ 415 ਤੋਂ ਵੱਧ ਕੇ ਐਤਵਾਰ ਨੂੰ 454 ਹੋ ਗਿਆ।

Related posts

ਪ੍ਰਧਾਨ ਮੰਤਰੀ ਮੋਦੀ ਸਲੋਵਾਕੀਆ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ

ਖਾਣ-ਪੀਣ ਵਾਲੀਆਂ ਚੀਜ਼ਾਂ ਦੀ ਪੈਕਿੰਗ ਸਟੈਪਲ ਨਾ ਵਰਨਣ ਦੇ ਨਿਰਦੇਸ਼

ਦਿੱਲੀ ਦੇ ਬਿਜਲੀ ਖਪਤਕਾਰਾਂ ਨੂੰ ਜੂਨ ਮਹੀਨੇ ‘ਚ ਵੱਡਾ ਝਟਕਾ ਲੱਗ ਸਕਦਾ