ਮੋਹਾਲੀ – ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦਿੱਲੀ ਦੇ ਇਕ ਲੱਖ ਬਿਜਲੀ ਉਪਭੋਗਤਾ ਦੇ ਜ਼ੀਰੋ ਬਿਜਲੀ ਬਿੱਲ ਲੈ ਕੇ ਮੋਹਾਲੀ ਪੁੱਜੇ। ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੁਣੌਤੀ ਦਿੱਤੀ ਕਿ ਉਹ ਸਿਰਫ ਇਕ ਹਜ਼ਾਰ ਬਿਜਲੀ ਦੇ ਜ਼ੀਰੋ ਬਿੱਲ ਦਿਖਾ ਦੇਣ। ਕੇਜਰੀਵਾਲ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਲੋਕਾਂ ਤੋਂ ਪੰਜਾਬ ਦੀ ਜਨਤਾ ਨਾਲ ‘ਕੇਜਰੀਵਾਲ ਕੀ ਬਾਤ’ ਪ੍ਰੋਗਰਾਮ ਵਿਚ ਲੋਕਾਂ ਨੂੰ ਮਿਲੇ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬੀਆਂ ਨੇ ਅਕਾਲੀ-ਭਾਜਪਾ, ਕਾਂਗਰਸ ਸਭ ਨੂੰ ਬਹੁਤ ਮੌਕੇ ਦਿੱਤੇ ਹਨ। ਇਕ ਮੌਕਾ ਮੈਨੂੰ ਵੀ ਦੇ ਕੇ ਦੇਖੋ। ਕੇਜਰੀਵਾਲ ਨੇ ਪੰਜਾਬ ਸਰਕਾਰ ’ਤੇ ਜ਼ੁਬਾਨੀ ਹਮਲਾ ਬੋਲਦੇ ਹੋਏ ਕਿਹਾ ਕਿ ਕਾਾਂਗਰਸ 129 ਪੰਨਿਆਂ ਦੇ ਚੋਣ ਮੈਨੀਫੈਸਟੋ ਵਿਚੋਂ 29 ਸ਼ਬਦਾਂ ’ਤੇ ਵੀ ਖਰੀ ਨਹੀਂ ਉਤਰੀ। ਕੇਜਰੀਵਾਲ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ। ਆਪ ਮੁਖੀ ਨੇ ਕਿਹਾ ਕਿ ਦਿੱਲੀ ਦੇ 50 ਲੱਖ ਪਰਿਵਾਰਾਂ ਵਿਚੋਂ 35 ਲੱਖ ਨੂੰ ਬਿਜਲੀ ਮੁਫਤ ਮਿਲਦੀ ਹੈ ਜਿਸਦਾ ਸਬੂਤ ਉਹ ਆਪਣੇ ਨਾਲ ਲੈ ਕੇ ਆਏ ਇਕ ਲੱਖ ਜ਼ੀਰੋ ਬਿਜਲੀ ਦੇ ਬਿੱਲ ਹਨ।