ਦਿੱਲੀ ਦੇ ਜਾਫ਼ਰਾਬਾਦ ‘ਚ ਇੱਕੋ ਪਰਿਵਾਰ ਦੇ ਚਾਰ ਜੀਆਂ ਦੀਆਂ ਲਾਸ਼ਾਂ ਮਿਲਣ ਕਾਰਨ ਫੈਲੀ ਸਨਸਨੀ, ਜਾਂਚ ‘ਚ ਜੁਟੀ ਪੁਲਿਸ

ਨਵੀਂ ਦਿੱਲੀ – ਰਾਜਧਾਨੀ ਦਿੱਲੀ ਦੇ ਜਾਫ਼ਰਾਬਾਦ ‘ਚ ਸ਼ੁੱਕਰਵਾਰ ਨੂੰ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਦਰਅਸਲ, ਇੱਕੋ ਪਰਿਵਾਰ ਦੇ ਚਾਰ ਲੋਕਾਂ ਦੀਆਂ ਲਾਸ਼ਾਂ ਮਿਲਣ ਨਾਲ ਸਨਸਨੀ ਫੈਲ ਗਈ। ਜਾਫ਼ਰਾਬਾਦ ‘ਚ ਇਕ ਪਰਿਵਾਰ ਦੇ ਚਾਰ ਮੈਂਬਰਾਂ- ਪਤੀ, ਪਤਨੀ ਅਤੇ ਉਨ੍ਹਾਂ ਦੀਆਂ ਦੋ ਨਾਬਾਲਗ ਧੀਆਂ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਤੋਂ ਮਿਲੀਆਂ ਹਨ। ਪਹਿਲੀ ਨਜ਼ਰੇ ਇਹ ਜਾਪਦਾ ਹੈ ਕਿ ਵਿਅਕਤੀ ਨੇ ਪਹਿਲਾਂ ਆਪਣੀ ਪਤਨੀ ਅਤੇ ਬੇਟੀਆਂ ਨੂੰ ਗੋਲੀ ਮਾਰੀ ਅਤੇ ਫਿਰ ਖੁਦ ਨੂੰ ਗੋਲੀ ਮਾਰ ਲਈ। ਸੂਚਨਾ ‘ਤੇ ਪਹੁੰਚੀ ਪੁਲਸ ਮਾਮਲੇ ਦੀ ਜਾਂਚ ‘ਚ ਲੱਗੀ ਹੋਈ ਹੈ।

Related posts

ਗੌਤਮ ਅਡਾਨੀ ਨੇ ਮੁਕੇਸ਼ ਅੰਬਾਨੀ ਨੂੰ ਪਛਾੜ ਕੇ ਏਸ਼ੀਆ ਦੇ ਸਭ ਤੋਂ ਵੱਧ ਅਮੀਰ ਬਣੇ

ਭਾਰਤ-ਆਸਟ੍ਰੀਆ ਵਲੋਂ ਵਪਾਰ, ਨਿਵੇਸ਼ ਅਤੇ ਹਰੀ ਤਕਨਾਲੋਜੀ ‘ਚ ਸਹਿਯੋਗ ਵਧਾਉਣ ‘ਤੇ ਜ਼ੋਰ

ਆਰ. ਵੈਸ਼ਾਲੀ ਨੇ FIDE ਮਹਿਲਾ ਕੈਂਡੀਡੇਟਸ ਚੈਂਪੀਅਨ ਬਣਕੇ ਨਵਾਂ ਇਤਿਹਾਸ ਰਚਿਆ