ਦਿੱਲੀ ਪੁਲਿਸ ਨੇ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਚ ਦਰਜ ਕੀਤੀ ਐਫਆਈਆਰ

ਨਵੀਂ ਦਿੱਲੀ – ਦਿੱਲੀ ਪੁਲਿਸ ਨੇ ਇਕ ਵਕੀਲ ਦੀ ਸ਼ਿਕਾਇਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ‘ਚ ਐਫਆਈਆਰ ਦਰਜ ਕੀਤੀ ਹੈ। ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ ਉਸ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਨੂੰ ਲੈ ਕੇ ਧਮਕੀ ਭਰੇ ਫੋਨ ਆ ਰਹੇ ਸਨ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੱਸ ਦਈਏ ਕਿ ਪਿਛਲੇ ਦਿਨੀਂ PM ਮੋਦੀ ਪੰਜਾਬ ਦੌਰੇ ‘ਤੇ ਸਨ। ਫਿਰੋਜ਼ਪੁਰ ‘ਚ ਉਨ੍ਹਾਂ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਪੀਐਮ ਮੋਦੀ ਦੀ ਸੁਰੱਖਿਆ ‘ਚ ਹੋਈ ਕੁਤਾਹੀ ਮਾਮਲੇ ‘ਚ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕਰਨ ਦਾ ਫੈਸਲਾ ਲਿਆ ਹੈ। ਸੁਪਰੀਮ ਕੋਰਟ ਨੇ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਹੇਠ ਚਾਰ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਹੈ। ਜੋ ਇਸ ਦੀ ਜਾਂਚ ਕਰੇਗੀ।
ਪੀਐਮ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ਨੂੰ ਜਿਥੇ ਭਾਜਪਾ ਨੇ ਗੰਭੀਰ ਮਾਮਲਾ ਦੱਸਿਆ, ਉੱਥੇ ਹੀ ਕਾਂਗਰਸ ਨੇ ਰਾਜਨੀਤੀ ਕਰਨ ਦਾ ਦੋਸ਼ ਲਾਇਆ। ਪੰਜਾਬ ਦੇ ਮੁੱਖ ਮੰਤਰੀ ਨੇ ਦਾਅਵਾ ਕੀਤਾ ਹੈ ਕਿ ਪੀਐਮ ਮੋਦੀ ਦੀ ਸੁਰੱਖਿਆ ‘ਚ ਕੋਈ ਗਲਤੀ ਨਹੀਂ ਹੋਈ। ਉਨ੍ਹਾਂ ਨੂੰ ਕੋਈ ਖਤਰਾ ਨਹੀਂ ਸੀ। ਇਸ ਮੁੱਦੇ ‘ਤੇ ਭਾਜਪਾ ਤੇ ਕਾਂਗਰਸ ਵਿਚਕਾਰ ਜ਼ੁਬਾਨੀ ਜੰਗ ਜਾਰੀ ਹੈ।

Related posts

ਵਿਰਾਟ ਕੋਹਲੀ ਨੇ ਆਈਸੀਸੀ ਵਨਡੇ ਬੱਲੇਬਾਜ਼ੀ ਰੈਂਕਿੰਗ ਵਿੱਚ ਨੰਬਰ-1 ਸਥਾਨ ਹਾਸਲ ਕੀਤਾ

ਯੂਪੀ ਦੇ ਮੁੱਖ-ਮੰਤਰੀ ਨੂੰ ਸ਼ਾਂਤ, ਸਹਿਜ ਅਤੇ ਹਮਦਰਦ ਸ਼ਖਸੀਅਤ : ਬਾਦਸ਼ਾਹ

ਭਾਰਤ ਵਲੋਂ ‘ਬ੍ਰਿਕਸ 2026’ ਦੀ ਅਗਵਾਈ ਲਈ ਲੋਗੋ, ਥੀਮ ਤੇ ਵੈੱਬਸਾਈਟ ਦਾ ਉਦਘਾਟਨ