ਦਿੱਲੀ ਸ਼ਰਾਬ ਨੀਤੀ ਅਦਾਲਤ ਨੇ ਕੇਜਰੀਵਾਲ ਦਾ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾਇਆ

ਨਵੀਂ ਦਿੱਲੀ – ਦਿੱਲੀ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਸ਼ਰਾਬ ਘਪਲੇ ਮਾਮਲੇ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦੀ ਮਿਆਦ ਖ਼ਤਮ ਹੋਣ ਕਾਰਨ ਅੱਜ ਉਨ੍ਹਾਂ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਵਿਸ਼ੇਸ਼ ਜੱਜ ਨਿਆ ਬਿੰਦੂ ਨੇ ਉਸ ਦੀ ਨਿਆਂਇਕ ਹਿਰਾਸਤ ਦੀ ਮਿਆਦ 3 ਜੁਲਾਈ ਤੱਕ ਵਧਾ ਦਿੱਤੀ।
ਅਦਾਲਤ ਵਿੱਚ ਸੁਣਵਾਈ ਦੌਰਾਨ ਕੇਜਰੀਵਾਲ ਵੱਲੋਂ ਪੇਸ਼ ਹੋਏ ਵਕੀਲ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਉਸ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ ਕਰਨ ਦੀ ਅਪੀਲ ਦਾ ਵਿਰੋਧ ਕਰਦਿਆਂ ਕਿਹਾ ਕਿ ਉਸ ਦੀ ਹਿਰਾਸਤ ਵਿੱਚ ਵਾਧਾ ਕਰਨ ਦਾ ਕੋਈ ਆਧਾਰ ਨਹੀਂ ਹੈ। ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਇਕ ਕਥਿਤ ਆਬਕਾਰੀ ਮਾਮਲੇ ’ਚ ਗਿ੍ਰਫ਼ਤਾਰ ਕੀਤਾ ਸੀ।

Related posts

ਫੈੇਲ ਰਹੀ ਖਾੜੀ ਜੰਗ : ਟਰੰਪ ਨੂੰ ਹੁਣ ਕੰਬਲ ਨਹੀਂ ਛੱਡ ਰਿਹਾ !

ਦਿੱਲੀ ਹਾਈ ਕੋਰਟ ਨੇ ਬਾਲੀਵੁੱਡ ਅਦਾਕਾਰਾ ਰਿਚਾ ਚੱਢਾ ਨੂੰ ਫਟਕਾਰ ਲਗਾਈ

ਆਰਟੇਮਿਸ II ਮਿਸ਼ਨ : ਅੱਜ ਅੱਧੀ ਸਦੀ ਬਾਅਦ ਮਨੁੱਖ ਫਿਰ ਚੰਦ ਉਪਰ ਜਾਣਗੇ