ਦੀਵਾਲੀ ਤੋਂ ਇਕ ਦਿਨ ਪਹਿਲਾਂ ਸਰਕਾਰ ਨੇ ਪੈਟਰੋਲ ਤੇ ਡੀਜ਼ਲ ’ਤੇ ਐਕਸਾਈਜ਼ ਡਿਊਟੀ ’ਚ ਕਟੌਤੀ ਕੀਤੀ

ਨਵੀਂ ਦਿੱਲੀ – ਦੀਵਾਲੀ ਤੋਂ ਇਕ ਦਿਨ ਪਹਿਲਾਂ ਸਰਕਾਰ ਨੇ ਪੈਟਰੋਲ ਤੇ ਡੀਜ਼ਲ ’ਤੇ ਆਬਕਾਰੀ ਡਿਊਟੀ ’ਚ ਕਟੌਤੀ ਦਾ ਐਲਾਨ ਕੀਤਾ ਹੈ। ਵੀਰਵਾਰ ਮਤਲਬ 4 ਨਵੰਬਰ ਦੀਵਾਲੀ ਤੋਂ ਪੈਟਰੋਲ ਤੇ ਡੀਜ਼ਲ ’ਤੇ ਆਬਕਾਰੀ ਡਿਊਟੀ ਕ੍ਰਮਵਾਰ 5 ਰੁਪਏ ਤੇ 10 ਰੁਪਏ ਘੱਟ ਕੀਤੀ ਜਾਵੇਗੀ। ਇਸ ਨਾਲ ਆਉਣ ਵਾਲੇ ਸਮੇਂ ਵਿਚ ਉਪਭੋਗਤਾਵਾਂ ਨੂੰ ਪੈਟਰੋਲ ਤੇ ਡੀਜ਼ਲ ਸਸਤੇ ਦਰ ’ਤੇ ਮਿਲ ਸਕੇਗਾ। ਡੀਜ਼ਲ ’ਤੇ ਆਬਕਾਰੀ ਡਿਊਟੀ ਵਿਚ ਕਮੀ ਪੈਟਰੋਲ ਦੀ ਤੁਲਨਾ ਵਿਚ ਦੁੱਗਣੀ ਹੋਵੇਗੀ ਤੇ ਆਉਣ ਵਾਲੇ ਰੱਬੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਇਸ ਨਾਲ ਫਾਇਦਾ ਹੋਵੇਗਾ। ਸੂਤਰਾਂ ਮੁਤਾਬਕ, ਸੂਬਿਆਂ ਨੇ ਉਪਭੋਗਤਾਵਾਂ ਨੂੰ ਰਾਹਤ ਦੇਣ ਲਈ ਪੈਟਰੋਲ ਤੇ ਡੀਜ਼ਲ ’ਤੇ ਵੈਟ ਘੱਟ ਕਰਨ ਦੀ ਬੇਨਤੀ ਕੀਤੀ ਹੈ।

Related posts

ਮੋਦੀ ਵਲੋਂ ਪਹਿਲਾ ਬਲਾਇੰਡ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਨੂੰ ਵਧਾਈਆਂ

ਭਾਰਤ ਦੇ ਅਹਿਮਦਾਬਾਦ ਵਿੱਚ ਹੋਣਗੀਆਂ ‘ਕਾਮਨਵੈਲਥ ਗੇਮਜ਼ 2030’

‘ਮਹਿਲਾ ਪ੍ਰੀਮੀਅਰ ਲੀਗ 2026’ 9 ਜਨਵਰੀ ਤੋਂ 5 ਫਰਵਰੀ ਤੱਕ ਹੋਵੇਗੀ