ਦੁਨੀਆ ਦੀ ਸਭ ਤੋਂ ਤਾਕਤਵਰ ਔਰਤ ਬਣੀ ਕਮਲਾ ਹੈਰਿਸ, ਉਨ੍ਹਾਂ ਦੇ ਇਕ ਇਸ਼ਾਰੇ ‘ਤੇ ਤਬਾਹ ਹੋ ਸਕਦੀ ਹੈ ਪੂਰੀ ਦੁਨੀਆ

ਨਵੀਂ ਦਿੱਲੀ – ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਦੀ ਕੋਲੋਨੋਸਕੋਪੀ ਦੌਰਾਨ ਸ਼ੁੱਕਰਵਾਰ ਨੂੰ ਅਮਰੀਕੀ ਸੱਤਾ ਦੀ ਵਾਗਡੋਰ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਸੌਂਪ ਦਿੱਤੀ ਗਈ। ਅਨੱਸਥੀਸੀਆ ਦੇ ਪ੍ਰਭਾਵ ਕਾਰਨ, ਬਿਡੇਨ ਅਮਰੀਕਾ ਦੀਆਂ ਸੰਵਿਧਾਨਕ ਜ਼ਿੰਮੇਵਾਰੀਆਂ ਨੂੰ ਨਿਭਾਉਣ ਦੀ ਸਥਿਤੀ ਵਿਚ ਨਹੀਂ ਹੋਣਗੇ। ਇਹੀ ਕਾਰਨ ਹੈ ਕਿ ਕਮਲਾ ਹੈਰਿਸ ਨੂੰ ਇਹ ਜ਼ਿੰਮੇਵਾਰੀ ਮਿਲੀ ਹੈ।

ਅਮਰੀਕਾ ਦੇ 250 ਸਾਲਾਂ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਵੇਗਾ, ਜਦੋਂ ਦੇਸ਼ ਦੀ ਸੱਤਾ ਕਿਸੇ ਔਰਤ ਦੇ ਹੱਥਾਂ ਵਿਚ ਹੋਵੇਗੀ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਿਸੇ ਅਮਰੀਕੀ ਰਾਸ਼ਟਰਪਤੀ ਨੇ ਉਪ ਰਾਸ਼ਟਰਪਤੀ ਨੂੰ ਆਪਣੀਆਂ ਸ਼ਕਤੀਆਂ ਦਾ ਤਬਾਦਲਾ ਕੀਤਾ ਹੋਵੇ। ਇਸ ਤੋਂ ਪਹਿਲਾਂ ਵੀ ਰਾਸ਼ਟਰਪਤੀ ਦੀਆਂ ਸ਼ਕਤੀਆਂ ਉਪ ਰਾਸ਼ਟਰਪਤੀ ਕੋਲ ਤਬਦੀਲ ਹੋ ਚੁੱਕੀਆਂ ਹਨ।

Related posts

ਭਾਰਤ ਅਤੇ ਨਿਊਜ਼ੀਲੈਂਡ ਵਲੋਂ ਮੁਕਤ ਵਪਾਰ ਸਮਝੌਤੇ ‘ਤੇ ਦਸਤਖਤ

ਕਿਸ ਨੈੱਟਵਰਕ ਦਾ ਹਿੱਸਾ ਹੈ ਅਮਰੀਕਨ ਰਾਸ਼ਟਰਪਤੀ ਟਰੰਪ ‘ਤੇ ਹਮਲਾ ਕਰਨ ਵਾਲਾ ?

ਨਿਰਦੋਸ਼ਾਂ ਨੂੰ ਮਾਰਨਾ ਗਲਤ ਹੈ – ਪੋਪ ਲੀਓ