ਦੇਸ਼ ‘ਚ ਮਿਲੇ 26 ਹਜ਼ਾਰ ਨਵੇਂ ਕੇਸ, ਮਹਾਮਾਰੀ ਨਾਲ 277 ਦੀ ਮੌਤ

ਨਵੀਂ ਦਿੱਲੀ – ਦੇਸ਼ ‘ਚ ਕੋਰੋਨਾ ਇਨਫੈਕਸ਼ਨ ਦੇ 26 ਹਜ਼ਾਰ ਤੋਂ ਵੱਧ ਹੋਰ ਨਵੇਂ ਮਾਮਲੇ ਹਨ ਤੇ 277 ਲੋਕਾਂ ਦੀ ਜਾਨ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਸਰਗਰਮ ਮਾਮਲਿਆਂ ‘ਚ ਲਗਪਗ 1800 ਦੀ ਕਮੀ ਆਈ ਹੈ ਤੇ ਮੌਜੂਦਾ ਸਮੇਂ ਐਕਟਿਵ ਕੇਸ 275224 ਰਹਿ ਗਏ ਹਨ ਜੋ ਕੁੱਲ ਮਾਮਲਿਆਂ ਦਾ 0.82 ਫ਼ੀਸਦੀ ਹੈ। ਪਿਛਲੇ ਸਾਲ ਮਾਰਚ ਤੋਂ ਬਾਅਦ ਕੁੱਲ ਮਾਮਲਿਆਂ ਦੇ ਮੁਕਾਬਲੇ ਸਰਗਰਮ ਮਾਮਲਿਆਂ ਦੀ ਇਹ ਸਭ ਤੋਂ ਘੱਟ ਗਿਣਤੀ ਹੈ।

ਕੇਂਦਰੀ ਸਹਿਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਸਵੇਰੇ ਅੱਠ ਵਜੇ ਅਪਡੇਟ ਕੀਤੇ ਗਏ ਅੰਕੜਿਆਂ ਮੁਤਾਬਕ ਕੋਰੋਨਾ ਇਨਫੈਕਸ਼ਨ ਕਾਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ ਸਾਢੇ ਚਾਰ ਲੱਖ ਨੇੜੇ ਪਹੁੰਚ ਗਈ ਹੈ। ਰੋਜ਼ਾਨਾ ਤੇ ਹਫ਼ਤਾਵਾਰੀ ਇਨਫੈਕਸ਼ਨ ਦਰ ਦੋ ਫ਼ੀਸਦੀ ਤੋਂ ਹੇਠਾਂ ਬਣੀ ਹੋਈ। ਮਰੀਜ਼ਾਂ ਦੀ ਠੀਕ ਹੋਣ ਦੀ ਦਰ ਲਗਾਤਾਰ ਸੁਧਰ ਰਹੀ ਹੈ ਤੇ ਮੌਤ ਦਰ ਸਥਿਰ ਬਣੀ ਹੋਈ ਹੈ।

Related posts

ਵਿਰਾਟ ਕੋਹਲੀ ਨੇ ਆਈਸੀਸੀ ਵਨਡੇ ਬੱਲੇਬਾਜ਼ੀ ਰੈਂਕਿੰਗ ਵਿੱਚ ਨੰਬਰ-1 ਸਥਾਨ ਹਾਸਲ ਕੀਤਾ

ਯੂਪੀ ਦੇ ਮੁੱਖ-ਮੰਤਰੀ ਨੂੰ ਸ਼ਾਂਤ, ਸਹਿਜ ਅਤੇ ਹਮਦਰਦ ਸ਼ਖਸੀਅਤ : ਬਾਦਸ਼ਾਹ

ਭਾਰਤ ਵਲੋਂ ‘ਬ੍ਰਿਕਸ 2026’ ਦੀ ਅਗਵਾਈ ਲਈ ਲੋਗੋ, ਥੀਮ ਤੇ ਵੈੱਬਸਾਈਟ ਦਾ ਉਦਘਾਟਨ