ਨਵੀਂ ਦਿੱਲੀ – ਦੇਸ਼ ’ਚ ਬੀਤੇ 24 ਘੰਟਿਆਂ ’ਚ ਕੋਰੋਨਾ ਦੇ 290 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਸੰਕਰਮਣ ਦੇ ਸਰਗਰਮ ਮਾਮਲਿਆਂ ਦੀ ਗਿਣਤੀ 2,059 ਦਰਜ ਕੀਤੀ ਗਈ ਹੈ। ਸਿਹਤ ਮੰਤਰਾਲਾ ਵਲੋਂ ਐਤਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਬੀਤੇ 24 ਘੰਟਿਆਂ ਦੀ 6 ਮੌਤਾਂ ਹੋਈਆਂ ਹਨ। ਜਿਸ ’ਚੋਂ ਕੇਰਲ ਤੋਂ ਚਾਰ, ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਤੋਂ ਇਕ-ਇਕ ਮੌਤ ਹੋਈ ਹੈ। ਅਧਿਕਾਰਤ ਸੂਤਰਾਂ ਨੇ ਕਿਹਾ ਕਿ 31 ਦਸੰਬਰ 2023 ਨੂੰ ਇਕ ਦਿਨ ’ਚ 841 ਨਵੇਂ ਮਾਮਲੇ ਸਾਹਮਣੇ ਆਏ, ਜੋ ਮਈ 2021 ’ਚ ਰਿਪੋਰਟ ਕੀਤੇ ਗਏ ਮਾਮਲਿਆਂ ਦਾ 0.2 ਫ਼ੀਸਦੀ ਹੈ।
ਸਾਲ 2020 ਦੀ ਸ਼ੁਰੂਆਤ ’ਚ ਮਹਾਮਾਰੀ ਸ਼ੁਰੂ ਹੋਣ ਦੇ ਬਾਅਦ ਤੋਂ 4.5 ਕਰੋੜ ਤੋਂ ਵੱਧ ਲੋਕ ਸੰਕ੍ਰਮਿਤ ਹੋ ਚੁੱਕੇ ਹਨ ਅਤੇ ਸੰਕਰਮਣ ਕਾਰਨ ਦੇਸ਼ ਭਰ ’ਚ 5.3 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੰਤਰਾਲਾ ਦੀ ਵੈੱਬਸਾਈਟ ਅਨੁਸਾਰ, ਇਸ ਬੀਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4.4 ਕਰੋੜ ਤੋਂ ਵੱਧ ਹੈ, ਜਿਸ ਦੀ ਰਾਸ਼ਟਰੀ ਰਿਕਵਰੀ ਦਰ 98.81 ਫ਼ੀਸਦੀ ਹੈ। ਵੈੱਬਸਾਈਟ ਅਨੁਸਾਰ ਦੇਸ਼ ’ਚ ਹੁਣ ਤੱਕ ਕੋਰੋਨਾ ਟੀਕਿਆਂ ਦੀਆਂ 220.67 ਕਰੋੜ ਖ਼ੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ।