ਦੇਸ਼ ’ਚ ਕੋਰੋਨਾ ਦੇ 797 ਨਵੇਂ ਮਾਮਲੇ ਆਏ ਸਾਹਮਣੇ, 5 ਮਰੀਜ਼ਾਂ ਦੀ ਮੌਤ

ਨਵੀਂ ਦਿੱਲੀ  – ਦੇਸ਼ ’ਚ ਬੀਤੇ 24 ਘੰਟਿਆਂ ’ਚ ਕੋਰੋਨਾ ਦੇ 797 ਨਵੇਂ ਮਾਮਲੇ ਸਾਹਮਣੇ ਆਏ ਅਤੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 4,091 ਦਰਜ ਕੀਤੀ ਗਈ। ਦੇਸ਼ ’ਚ ਇਸ ਸਾਲ 19 ਮਈ ਦੇ ਬਾਅਦ ਤੋਂ ਇਕ ਦਿਨ ’ਚ ਸਾਹਮਣੇ ਆਏ ਕੋਰੋਨਾ ਵਾਇਰਸ ਸੰਕਰਮਣ ਦੇ ਇਹ ਸਭ ਤੋਂ ਵੱਧ ਮਾਮਲੇ ਹਨ। ਸਿਹਤ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵਲੋਂ ਸ਼ੁੱਕਰਵਾਰ ਸਵੇਰੇ 8 ਵਜੇ ਤੱਕ ਜਾਰੀ ਅੰਕੜਿਆਂ ਅਨੁਸਾਰ, ਬੀਤੇ 24 ਘੰਟਿਆਂ ’ਚ ਕੋਰੋਨਾ ਨਾਲ 5 ਲੋਕਾਂ ਦੀ ਮੌਤ ਹੋਈ ਹੈ।
ਮੰਤਰਾਲਾ ਦੇ ਅੰਕੜਿਆਂ ਅਨੁਸਾਰ ਬੀਤੇ 24 ਘੰਟਿਆਂ ’ਚ ਕੋਰੋਨਾ ਨਾਲ ਕੇਰਲ ’ਚ 2, ਜਦੋਂ ਕਿ ਮਹਾਰਾਸ਼ਟਰ, ਪੁਡੁਚੇਰੀ ਅਤੇ ਤਮਿਲਨਾਡੂ ’ਚ ਇਕ-ਇਕ ਮਰੀਜ਼ ਦੀ ਮੌਤ ਹੋਈ ਹੈ। ਇਸ ਤੋਂ ਪਹਿਲਾਂ ਦੇਸ਼ ’ਚ 19 ਮਈ 2023 ਨੂੰ ਸੰਕਰਮਣ ਦੇ 865 ਨਵੇਂ ਮਾਮਲੇ ਦਰਜ ਕੀਤੇ ਗਏ ਸਨ। ਠੰਡ ਅਤੇ ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਕਾਰਨ ਹਾਲ ਦੇ ਦਿਨਾਂ ’ਚ ਸੰਕਰਮਣ ਦੇ ਮਾਮਲਿਆਂ ’ਚ ਤੇਜ਼ੀ ਆਈ ਹੈ। ਇਸ ਤੋਂ ਪਹਿਲਾਂ 5 ਦਸਸੰਬਰ ਤੱਕ ਰੋਜ਼ਾਨਾ ਮਾਮਲਿਆਂ ਦੀ ਗਿਣਤੀ ਘੱਟ ਕੇ ਦਹਾਈ ਅੰਤ ਤੱਕ ਪਹੁੰਚ ਗਈ ਸੀ। ਸਾਲ 2020 ਦੀ ਸ਼ੁਰੂਆਤ ਤੋਂ ਹੁਣ ਤੱਕ ਲਗਭਗ 4 ਸਾਲਾਂ ’ਚ ਦੇਸ਼ ’ਚ ਕੋਰੋਨਾ ਨਾਲ ਲਗਭਗ ਸਾਢੇ 4 ਕਰੋੜ ਤੋਂ ਵੱਧ ਲੋਕ ਸੰਕ੍ਰਮਿਤ ਹੋਏ ਅਤੇ ਇਸ ਨਾਲ 5.3 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋਈ। ਸਿਹਤ ਮੰਤਰਾਲਾ ਦੀ ਵੈੱਬਸਾਈਟ ਅਨੁਸਾਰ, ਹੁਣ ਤੱਕ ਸੰਕਰਮਣ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 4.4 ਕਰੋੜ ਹੋ ਗਈ ਹੈ। ਸਿਹਤਮੰਦ ਹੋਣ ਦੀ ਰਾਸ਼ਟਰੀ ਦਰ 98.81 ਫ਼ੀਸਦੀ ਹੈ। ਮੰਤਰਾਲਾ ਅਨੁਸਾਰ, ਦੇਸ਼ ’ਚ ਕੋਰੋਨਾ ਰੋਕੂ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ 220.67 ਕਰੋੜ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

Related posts

ਹੁਣ ਕੇਰਲਮ ਕਹਾਏਗਾ ਕੇਰਲਾ !

ਪ੍ਰਧਾਨ ਮੰਤਰੀ ਸੂਰਿਆ ਘਰ ਯੋਜਨਾ: ਘਰਾਂ ‘ਤੇ 30 ਲੱਖ ਸੋਲਰ ਲਾਉਣ ਦਾ ਟੀਚਾ ਪੂਰਾ

ਹੁਣ ਭਾਰਤ ਦੇ ਛੋਟੇ ਸ਼ਹਿਰਾਂ ਵਿੱਚ 70 ਫੀਸਦੀ ਰੁਜ਼ਗਾਰ ਦੇ ਮੌਕੇ