ਦੇਸ਼ ’ਚ ਕੋਰੋਨਾ ਨੇ ਮੁੜ ਪਸਾਰੇ ਪੈਰ ਬੀਤੇ 24 ਘੰਟਿਆਂ ਦੌਰਾਨ ਆਏ 752 ਨਵੇਂ ਕੇਸ

ਨਵੀਂ ਦਿੱਲੀ – ਭਾਰਤ ’ਚ ਬੀਤੇ 24 ਘੰਟਿਆਂ ’ਚ ਕੋਰੋਨਾ ਦੇ 752 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 3,420 ਹੋ ਗਈ ਹੈ। ਦੇਸ਼ ’ਚ 21 ਮਈ 2023 ਦੇ ਬਾਅਦ ਤੋਂ ਇਕ ਦਿਨ ’ਚ ਸਾਹਮਣੇ ਆਏ ਕੋਰੋਨਾ ਵਾਇਰਸ ਸੰਕਰਮਣ ਦੇ ਇਹ ਸਭ ਤੋਂ ਵੱਧ ਮਾਮਲੇ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵਲੋਂ ਸ਼ਨੀਵਾਰ ਸਵੇਰੇ 8 ਵਜੇ ਜਾਰੀ ਅੰਕੜਿਆਂ ਅਨੁਸਾਰ, ਦੇਸ਼ ’ਚ ਹੁਣ ਤਕ ਸਾਹਮਣੇ ਆਏ ਕੋਰੋਨਾ ਦੇ ਮਾਮਲਿਆਂ ਦੀ ਕੁੱਲ ਗਿਣਤੀ 4.50 ਕਰੋੜ (4,50,07,963) ਹੈ। ਦੇਸ਼ ’ਚ ਬੀਤੇ 24 ਘੰਟਿਆਂ ’ਚ ਸੰਕਰਮਣ ਨਾਲ ਚਾਰ ਲੋਕਾਂ ਦੀ ਮੌਤ ਹੋਣ ਕਾਰਨ ਇਸ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5,33,332 ਹੋ ਗਈ ਹੈ। ਮੰਤਰਾਲਾ ਦੇ ਅੰਕੜਿਆਂ ਅਨੁਸਾਰ, ਬੀਤੇ 24 ਘੰਟਿਆਂ ’ਚ ਕੇਰਲ ’ਚ 2, ਰਾਜਸਥਾਨ ਅਤੇ ਕਰਨਾਟਕ ’ਚ ਕੋਰੋਨਾ ਨਾਲ ਇਕ-ਇਕ ਮਰੀਜ਼ ਦੀ ਮੌਤ ਹੋਈ ਹੈ। ਸਿਹਤ ਮੰਤਰਾਲਾ ਦੀ ਵੈੱਬਸਾਈਟ ਅਨੁਸਾਰ,
ਇਸ ਬੀਮਾਰੀ ਨਾਲ ਠੀਕ ਹੋਣ ਵਾਲਿਆਂ ਦੀ ਗਿਣਤੀ 4,44,71,212 ਹੋ ਗਈ ਹੈ। ਸਿਹਤਮੰਦ ਹੋਣ ਦੀ ਰਾਸ਼ਟਰੀ ਦਰ 98.81 ਫ਼ੀਸਦੀ ਹੈ, ਉੱਥੇ ਹੀ ਮੌਤ ਦਰ 1.19 ਫ਼ੀਸਦੀ ਹੈ। ਮੰਤਰਾਲਾ ਅਨੁਸਾਰ, ਦੇਸ਼ ’ਚ ਹੁਣ ਤਕ ਕੋਰਨਾ ਰੋਕੂ ਟੀਕਾਕਰਨ ਮੁਹਿੰਮ ਦੇ ਅਧੀਨ 220.67 ਕਰੋੜ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

Related posts

ਭਾਰਤ ਵਲੋਂ ਮੱਧ ਪੂਰਬ ‘ਚ ਫਸੇ ਆਪਣੇ ਨਾਗਰਿਕਾਂ ਨੂੰ ਬਚਾਉਣ ਲਈ ਯਤਨ ਜਾਰੀ

ਭਾਰਤ ਦੇ 116 ਸ਼ਹਿਰਾਂ ਵਿੱਚ 10 ਹਜ਼ਾਰ ਇਲੈਕਟ੍ਰਿਕ ਬੱਸਾਂ ਦੌੜਨਗੀਆਂ

ਭਾਰਤ ਕੋਲ ਬਾਜ਼ਾਰ ਦੀ ਮੰਗ ਨੂੰ ਪੂਰਾ ਕਰਨ ਲਈ ਤੇਲ ਦੇ ਕਾਫ਼ੀ ਭੰਡਾਰ