ਦੇਸ਼ ’ਚ ਕੋਵਿਡ ਦੇ 636 ਨਵੇਂ ਮਾਮਲੇ, 3 ਦੀ ਮੌਤ

ਨਵੀਂ ਦਿੱਲੀ – ਭਾਰਤ ’ਚ ਕੋਰੋਨਾ ਵਾਇਰਸ ਲਾਗ ਦੇ 636 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਲਾਗ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 4,394 ਹੋ ਗਈ ਹੈ।ਸਿਹਤ ਮੰਤਰਾਲਾ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਤਰਾਲਾ ਵਲੋਂ ਸਵੇਰੇ 8 ਵਜੇ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਕੇਰਲ ਵਿਚ 2 ਅਤੇ ਤਾਮਿਲਨਾਡੂ ਵਿਚ ਇਕ ਮਰੀਜ਼ ਦੀ ਲਾਗ ਨਾਲ ਮੌਤ ਹੋਈ ਹੈ। ਠੰਡ ਅਤੇ ਵਾਇਰਸ ਦੇ ਨਵੇਂ ਵੇਰੀਐਂਟ ਜੇ.ਐਨ.1 ਕਾਰਨ ਮਾਮਲਿਆਂ ਵਿਚ ਤੇਜ਼ੀ ਆਈ ਹੈ। ਸਾਲ 2020 ਦੀ ਸ਼ੁਰੂਆਤ ਤੋਂ ਹੁਣ ਤੱਕ ਲਗਭਗ 4 ਸਾਲਾਂ ਵਿਚ ਦੇਸ਼ ਭਰ ਵਿਚ ਕੋਰੋਨਾ ਵਾਇਰਸ ਤੋਂ ਕਰੀਬ ਸਾਢੇ 4 ਕਰੋੜ ਤੋਂ ਵੱਧ ਲੋਕ ਇਨਫੈਕਟਿਡ ਹੋਏ ਅਤੇ 5.3 ਲੱਖ ਤੋਂ ਵਧੇਰੇ ਲੋਕਾਂ ਦੀ ਮੌਤ ਹੋਈ। ਸਿਹਤ ਮੰਤਰਾਲਾ ਦੀ ਵੈੱਬਸਾਈਟ ਮੁਤਾਬਕ ਹੁਣ ਤੱਕ ਵਾਇਰਸ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4.4 ਕਰੋੜ ਤੋਂ ਵੱਧ ਹੋ ਗਈ ਹੈ। ਸਿਹਤਮੰਦ ਹੋਣ ਦੀ ਰਾਸ਼ਟਰੀ ਦਰ 98.81 ਫ਼ੀਸਦੀ ਹੈ। ਮੰਤਰਾਲਾ ਮੁਤਾਬਕ ਦੇਸ਼ ਵਿਚ ਕੋਵਿਡ-19 ਵਿਰੋਧੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ 220.67 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

Related posts

ਯਾਤਰੀ ਪਰੇਸ਼ਾਨ : ਹਵਾਈ ਖੇਤਰ ਬੰਦ ਹੋਣ ਨਾਲ ਮਿਡਲ-ਈਸਟ ਬਾਕੀ ਦੁਨੀਆਂ ਨਾਲੋਂ ਕੱਟਿਆ ਗਿਆ

ਅਸੀਂ ਸੁਰੱਖਿਅਤ ਹਾਂ ਤੇ ਹਾਲਾਤ ਠੀਕ ਹੋਣ ਦੀ ਉਡੀਕ ਕਰ ਰਹੇ ਹਾਂ – ਪੀਵੀ ਸਿੰਧੂ

ਮਿਡਲ-ਈਸਟ ਤਣਾਅ : ਭਾਰਤੀਆਂ ਨੂੰ FRRO ਨਾਲ ਸੰਪਰਕ ਕਰਨ ਦੀ ਸਲਾਹ !