ਦੇਸ਼ ‘ਚ 24 ਘੰਟਿਆਂ ‘ਚ ਫਿਰ ਵਧੇ ਕੋਰੋਨਾ ਦੇ ਮਾਮਲੇ, 2927 ਲੋਕ ਹੋਏ ਸੰਕਰਮਿਤ

ਨਵੀਂ ਦਿੱਲੀ – ਭਾਰਤ ‘ਚ ਕੋਰੋਨਾ ਵਾਇਰਸ ਦੇ ਵਧਦੇ ਮਾਮਲੇ ਤਣਾਅ ਨੂੰ ਵਧਾ ਰਹੇ ਹਨ। ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ ਮਾਮਲਿਆਂ ‘ਚ ਵੱਡਾ ਵਾਧਾ ਹੋਇਆ ਹੈ। ਸਿਹਤ ਮੰਤਰਾਲੇ ਨੇ ਦੱਸਿਆ ਕਿ ਦੇਸ਼ ‘ਚ ਕੋਰੋਨਾ ਦੇ 2,927 ਨਵੇਂ ਮਾਮਲੇ ਸਾਹਮਣੇ ਆਏ ਹਨ। ਰਿਪੋਰਟ ਮੁਤਾਬਕ ਇਸ ਦੌਰਾਨ 32 ਲੋਕਾਂ ਦੀ ਮੌਤ ਵੀ ਹੋਈ ਹੈ। ਦੇਸ਼ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ 5,23,654 ਹੋ ਗਈ ਹੈ।

ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ‘ਚ 2,252 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ। ਹਾਲਾਂਕਿ, ਸਰਗਰਮ ਮਾਮਲਿਆਂ ਦੀ ਗਿਣਤੀ ‘ਚ ਵੀ ਵਾਧਾ ਹੋਇਆ ਹੈ। ਇਸ ਸਮੇਂ ਕੋਰੋਨਾ ਦੇ 16,279 ਮਰੀਜ਼ ਇਲਾਜ ਅਧੀਨ ਹਨ। ਹੁਣ ਤਕ ਕੁੱਲ 4,25,25,563 ਲੋਕ ਠੀਕ ਹੋ ਚੁੱਕੇ ਹਨ ਜਦਕਿ 4,30,65,496 ਲੋਕ ਸੰਕਰਮਿਤ ਹੋਏ ਹਨ।

ਤੁਹਾਨੂੰ ਦੱਸ ਦੇਈਏ ਕਿ ਇਹ ਲਗਾਤਾਰ ਅੱਠਵਾਂ ਦਿਨ ਹੈ ਜਦੋਂ ਕੋਰੋਨਾ ਦੇ ਦੋ ਹਜ਼ਾਰ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਦੇਸ਼ ‘ਚ 19 ਅਪ੍ਰੈਲ 2067 ਨੂੰ 20 ਅਪ੍ਰੈਲ 2380, 21 ਅਪ੍ਰੈਲ 2451, 22 ਅਪ੍ਰੈਲ 2527, 23 ਅਪ੍ਰੈਲ 2593, 24 ਅਪ੍ਰੈਲ 2541 ਅਤੇ 25 ਅਪ੍ਰੈਲ ਨੂੰ 2483 ਨਵੇਂ ਮਾਮਲੇ ਸਾਹਮਣੇ ਆਏ ਹਨ।

Related posts

ਰਾਜ ਸਭਾ ਚੋਣਾਂ: ਅੱਜ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਤਰੀਕ ਵੋਟਿੰਗ 18 ਜੂਨ ਨੂੰ

ਕੀ ਟੀਐਮਸੀ ਕਾਂਗਰਸ ਪਾਰਟੀ ਵਿੱਚ ਰਲੇਵਾਂ ਕਰ ਸਕਦੀ ਹੈ ?

ਅਮਰਨਾਥ ਯਾਤਰਾ ‘ਤੇ ਡਰੋਨ ਅਤੇ ਬੰਬ ਹਮਲੇ ਦਾ ਖ਼ਤਰਾ ਮੰਡਰਾ ਰਿਹਾ