ਨਵੀਂ ਦਿੱਲੀ – ਦੇਸ਼ ’ਚ ਕੋਰੋਨਾ ਦੇ 272 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਇੰਫੈਕਸ਼ਨ ਦੇ ਇਲਾਜ ਅਧੀਨ ਮਾਮਲਿਆਂ ਦੀ ਗਿਣਤੀ ਘੱਟ ਕੇ 2,990 ਰਹਿ ਗਈ ਹੈ। ਸਿਹਤ ਮੰਤਰਾਲਾ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਤਰਾਲਾ ਦੇ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੀ ਮਿਆਦ ’ਚ ਸੰਕਰਮਣ ਨਾਲ ਕੋਈ ਮੌਤ ਨਹੀਂ ਹੋਈ। ਰੋਜ਼ਾਨਾ ਮਾਮਲਿਆਂ ਦੀ ਗਿਣਤੀ ਪਿਛਲੇ ਸਾਲ 5 ਦਸੰਬਰ ਤੱਕ ਘੱਟ ਕੇ ਦੋਹਰੇ ਅੰਕ ਤੱਕ ਆ ਗਈ ਸੀ ਪਰ ਠੰਢ ਅਤੇ ਵਾਇਰਸ ਦੇ ਨਵੇਂ ਵੇਰੀਐਂਟ ਜੇ.ਐੱਨ.1 ਕਾਰਨ ਮਾਮਲਿਆਂ ’ਚ ਤੇਜ਼ੀ ਆਈ ਹੈ। ਦੇਸ਼ ਭਰ ’ਚ 2020 ਦੀ ਸ਼ੁਰੂਆਤ ਤੋਂ ਹੁਣ ਤਕ ਲਗਭਗ 4 ਸਾਲਾਂ ’ਚ ਕੋਰੋਨਾ ਨਾਲ ਲਗਭਗ ਸਾਢੇ 4 ਕਰੋੜ ਤੋਂ ਵੱਧ ਲੋਕ ਸੰਕ੍ਰਮਿਤ ਹੋਏ ਹਨ ਅਤੇ ਇਸ ਨਾਲ 5.3 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲਾ ਦੀ ਵੈੱਬਸਾਈਟ ਅਨੁਸਾਰ, ਹੁਣ ਤਕ ਸੰਕਰਮਣ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4.4 ਕਰੋੜ ਤੋਂ ਵਧ ਹੋ ਗਈ ਹੈ ਅਤੇ ਇਸ ਸੰਕਰਮਣ ਤੋਂ ਠੀਕ ਹੋਣ ਦੀ ਰਾਸ਼ਟਰੀ ਦਰ 98.81 ਫ਼ੀਸਦੀ ਹੈ। ਮੰਤਰਾਲਾ ਨੇ ਦੱਸਿਆ ਕਿ ਕੋਰੋਨਾ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤਕ 220.67 ਕਰੋੜ ਤੋਂ ਵੱਧ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।