ਨਵੀਂ ਦਿੱਲੀ – ਦੇਸ਼ ’ਚ ਕੋਰੋਨਾ ਦੇ 269 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਸੰਕਰਮਣ ਦੇ ਇਲਾਜ ਅਧੀਨ ਮਾਮਲਿਆਂ ਦੀ ਗਿਣਤੀ ਘੱਟ ਕੇ 2,556 ਰਹਿ ਗਈ ਹੈ। ਸਿਹਤ ਮੰਤਰਾਲਾ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਤਰਾਲਾ ਦੇ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਪਿਛਲੇ 24 ਘੰਟਿਆਂ ਦੀ ਮਿਆਦ ’ਚ ਸੰਕਰਮਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ, ਜਿਸ ’ਚ 2 ਮਰੀਜ਼ ਮਹਾਰਾਸ਼ਟਰ ਅਤੇ ਇਕ ਕੇਰਲ ਦਾ ਹੈ। ਰੋਜ਼ਾਨਾ ਮਾਮਲਿਆਂ ਦੀ ਗਿਣਤੀ ਪਿਛਲੇ ਸਾਲ 5 ਦਸੰਬਰ ਤੱਕ ਘੱਟ ਕੇ ਦਹਾਈ ਅੰਕ ਤੱਕ ਆ ਗਈ ਸੀ ਪਰ ਠੰਡ ਅਤੇ ਵਾਇਰਸ ਦੇ ਨਵੇਂ ਵੈਰੀਐਂਟ ਕਾਰਨ ਮਾਮਲਿਆਂ ’ਚ ਤੇਜ਼ੀ ਆਈ ਹੈ।ਅਧਿਕਾਰਤ ਸੂਤਰਾਂ ਨੇ ਕਿਹਾ,’’ਇਸ ਸਮੇਂ ਉਪਲੱਬਧ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ’ਜੇ.ਐੱਨ.1’ ਵੈਰੀਐਂਟ ਕਾਰਨ ਨਾ ਤਾਂ ਨਵੇਂ ਮਾਮਲਿਆਂ ’ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ, ਨਾ ਹੀ ਹਸਪਤਾਲ ’ਚ ਦਾਖ਼ਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ’ਚ ਵਾਧਾ ਹੋ ਰਿਹਾ ਹੈ ਅਤੇ ਨਾ ਹੀ ਮੌਤ ਦਰ ’ਚ ਵਾਧਾ ਹੋ ਰਿਹਾ ਹੈ।’’ ਦੇਸ਼ ਭਰ ’ਚ 2020 ਦੀ ਸ਼ੁਰੂਆਤ ਤੋਂ ਹੁਣ ਤੱਕ ਲਗਭਗ ਚਾਰ ਸਾਲਾਂ ’ਚ ਕੋਰੋਨਾ ਵਾਇਰਸ ਨਾਲ ਲਗਭਗ 4.5 ਕਰੋੜ ਤੋਂ ਵੱਧ ਲੋਕ ਪੀੜਤ ਹੋਏ ਹਨ ਅਤੇ ਇਸ ਨਾਲ 5.3 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲਾ ਦੀ ਵੈੱਬਸਾਈਟ ਅਨੁਸਾਰ, ਹੁਣ ਤੱਕ ਸੰਕਰਮਣ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4.4 ਕਰੋੜ ਤੋਂ ਵੱਧ ਹੋ ਗਈ ਹੈ ਅਤੇ ਇਸ ਸੰਕਰਮਣ ਨਾਲ ਠੀਕ ਹੋਣ ਦੀ ਰਾਸ਼ਟਰੀ ਦਰ 98.81 ਫ਼ੀਸਦੀ ਹੈ। ਮੰਤਰਾਲਾ ਨੇ ਦੱਸਿਆ ਕਿ ਦੇਸ਼ ’ਚ ਕੋਰੋਨਾ ਰੋਕੂ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ 220.67 ਕਰੋੜ ਤੋਂ ਵੱਧ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਦੇਸ਼ ’ਚ 24 ਘੰਟਿਆਂ ਦੌਰਾਨ ਆਏ ਕੋਰੋਨਾ ਦੇ 269 ਨਵੇਂ ਮਾਮਲੇ, 3 ਲੋਕਾਂ ਦੀ ਮੌਤ
Fake blood is seen in test tubes labelled with the coronavirus (COVID-19) in this illustration taken March 17, 2020. REUTERS/Dado Ruvic/Illustration