ਦੱਖਣੀ ਕੋਰੀਆ ਦੇ ਦੌਰੇ ‘ਤੇ ਸਿਓਲ ਪਹੁੰਚੇ ਬਾਇਡਨ, ਰਾਸ਼ਟਰਪਤੀ ਯੂਨ ਸੋਕ-ਯੂਲ ਨੂੰ ਮਿਲਣਗੇ

ਸਿਓਲ – ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਸ਼ੁੱਕਰਵਾਰ ਨੂੰ ਦੱਖਣੀ ਕੋਰੀਆ ਪਹੁੰਚ ਗਏ ਹਨ। ਰਾਸ਼ਟਰਪਤੀ ਵਜੋਂ ਇਹ ਉਨ੍ਹਾਂ ਦੀ ਏਸ਼ੀਆ ਦੀ ਪਹਿਲੀ ਯਾਤਰਾ ਹੈ। ਸਿਓਲ ਪਹੁੰਚਣ ‘ਤੇ, ਦੱਖਣੀ ਕੋਰੀਆ ਦੇ ਵਿਦੇਸ਼ ਸਕੱਤਰ ਪਾਰਕ ਜਿਨ ਅਤੇ ਕੋਰੀਆ ਵਿਚ ਅਮਰੀਕੀ ਫ਼ੌਜ ਦੇ ਕਮਾਂਡਿੰਗ ਜਨਰਲ, ਪੌਲ ਲਾਚੇਮੇਰਾ, ਹੋਰ ਅਮਰੀਕੀ ਅਤੇ ਦੱਖਣੀ ਕੋਰੀਆਈ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸ਼ੁੱਕਰਵਾਰ ਨੂੰ ਬਾਅਦ ਵਿੱਚ, ਬਾਇਡਨ ਇੱਕ ਪੂਰਵ-ਨਿਰਧਾਰਤ ਪ੍ਰੋਗਰਾਮ ਦੇ ਅਨੁਸਾਰ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਯੂਨ ਸੁਕ-ਯੋਲ ਨਾਲ ਮੁਲਾਕਾਤ ਕਰਨਗੇ। ਅਮਰੀਕੀ ਰਾਸ਼ਟਰਪਤੀ ਵਜੋਂ ਬਾਇਡਨ ਦੀ ਏਸ਼ੀਆ ਦੀ ਇਹ ਪਹਿਲੀ ਯਾਤਰਾ ਹੈ। ਬਾਇਡਨ 24 ਮਈ ਨੂੰ ਜਾਪਾਨ ਵਿੱਚ ਕਵਾਡ ਸਮਿਟ 2022 ਵਿੱਚ ਵੀ ਸ਼ਾਮਲ ਹੋਣਗੇ।

Related posts

ਈਰਾਨ ਵਿਰੁੱਧ ਫੌਜੀ ਕਾਰਵਾਈ ਰੋਕਣ ਲਈ ਅਮਰੀਕਨ ਕਾਂਗਰਸ ਵਲੋਂ ਮਤਾ ਪਾਸ

ਟਰੰਪ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ‘ਤੇ ਖਫ਼ਾ ਕਿਉਂ ਹੈ?

ਗ੍ਰੀਨ ਕਾਰਡ ਦੀ ਅਰਜ਼ੀ ਦੇਣ ਵਾਲੇ ਸਾਰੇ ਪ੍ਰਵਾਸੀਆਂ ਨੂੰ ਆਪਣੇ ਦੇਸ਼ ਵਾਪਸ ਜਾਣ ਦੀ ਲੋੜ ਨਹੀਂ