ਧਾਰਮਿਕ ਸਖ਼ਤ ਕਾਨੂੰਨ ਕਾਰਣ ਹੁਣ ਕੋਈ ਵੀ ਘਿਨਾਉਣਾ ਅਪਰਾਧ ਨੂੰ ਕਰਨ ਤੋਂ ਪਰਹੇਜ਼ ਕਰੇਗਾ – ਸੰਧਵਾਂ

ਨਿਹੰਗ ਸਿੰਘ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੂੰ ਸਨਮਾਨਿਤ ਕਰਦੇ ਹੋਏ।

ਕੋਟਕਪੂਰਾ – ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਕੋਟਕਪੂਰਾ ਦੇ ਨਿਹੰਗ ਸਿੰਘਾਂ ਦੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ ਨੇ ਅੱਜ ਕੋਟਕਪੂਰਾ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਸੁਹਿਰਦ ਯਤਨਾਂ ਸਦਕਾ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਲਾਗੂ ਹੋ ਗਿਆ ਹੈ, ਜਿਸ ਨਾਲ ਵਿਸ਼ਵ ਭਰ ਵਿੱਚ ਸੰਗਤ ਨੇ ਖੁਸ਼ੀ ਮਨਾਈ ਹੈ। ਸੁਖਮਨੀ ਸਾਹਿਬ ਦਾ ਪਾਠ, ਨਿਤਨੇਮ ਬਾਣੀਆਂ, ਅਰਦਾਸ ਅਤੇ ਪਾਵਨ ਹੁਕਮਨਾਮੇ ਉਪਰੰਤ ਬਾਬਾ ਕੁਲਵੰਤ ਸਿੰਘ ਚਾਣਕੀਆ ਨੇ ਕਿਹਾ ਕਿ ਸਪੀਕਰ ਸੰਧਵਾਂ ਦੀ ਸ਼ਖਸੀਅਤ ਅਤੇ ਨਿਮਰ ਸੁਭਾਅ ਨੇ ਸਭਨਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ।

ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਥੇਦਾਰ ਬਾਬਾ ਕੁਲਵੰਤ ਸਿੰਘ ਚਾਣਕਿਆ ਸਮੇਤ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ, “ਇਹ ਸਭ ਸੰਗਤ ਦੇ ਸਹਿਯੋਗ ਅਤੇ ਗੁਰੂ ਜੀ ਦੇ ਆਸ਼ੀਰਵਾਦ ਨਾਲ ਹੀ ਸੰਭਵ ਹੋਇਆ ਹੈ। ਇਸ ਕਾਰਜ ਨੂੰ ਵੱਖ-ਵੱਖ ਰਵਾਇਤੀ ਪਾਰਟੀਆਂ ਦੇ ਆਗੂ ਅਤੇ ਪ੍ਰਭਾਵੀ ਸੰਗਠਨਾਂ ਦੇ ਨੁਮਾਇੰਦੇ ਸੱਤਾ ਵਿੱਚ ਹੋਣ ਦੇ ਬਾਵਜੂਦ ਵੀ ਅਮਲ ਵਿੱਚ ਨਹੀਂ ਲਿਆ ਸਕੇ। ਹੁਣ ਉਹ ਬੇਬੁਨਿਆਦ ਅਤੇ ਬੇਲੋੜੇ ਬਿਆਨ ਦੇ ਕੇ ਸਮਾਜ ਵਿੱਚ ਭੰਬਲਭੂਸਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਸਖ਼ਤ ਸਜ਼ਾ ਕਾਨੂੰਨ ਦੇ ਲਾਗੂ ਹੋਣ ਨਾਲ ਹੁਣ ਤੋਂ ਕੋਈ ਵੀ ਵਿਅਕਤੀ ਘਿਨਾਉਣੇ ਅਪਰਾਧ ਨੂੰ ਕਰਨ ਤੋਂ ਪਰਹੇਜ਼ ਕਰੇਗਾ।”

ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਇਕੱਠੀ ਹੋਈ ਸੰਗਤ ਨੇ ਇਸ ਮਿਸਾਲੀ ਕਾਰਜ ਲਈ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਕੀਤਾ।

Related posts

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਨਸ਼ਾ-ਤਸਕਰੀ ਨੈੱਟਵਰਕਾਂ ਨੂੰ ਵੱਡੇ ਪੱਧਰ ‘ਤੇ ਬੇਅਸਰ ਕੀਤਾ

‘ਲਾਰੈਂਸ ਆਫ ਪੰਜਾਬ’ ਵੈੱਬ ਸੀਰੀਜ਼ ‘ਤੇ ਤੁਰੰਤ ਪਾਬੰਦੀ ਲਾਈ ਜਾਵੇ – ਰਾਜਾ ਵੜਿੰਗ

2 ਦਸੰਬਰ ਨੂੰ ਪੁਨਰ ਸੁਰਜੀਤ ਹੋਏ ਅਕਾਲੀ ਦਲ ਦਾ ਇਹ ਐਲਾਨਨਾਮਾ ਪੰਜਾਬ ਨੂੰ ਪੁਨਰ ਸੁਰਜੀਤ ਕਰੇਗਾ – ਗਿਆਨੀ ਹਰਪ੍ਰੀਤ ਸਿੰਘ।