ਨਰਸਿੰਗ ਦਾ ਕਿੱਤਾ ਮਹਾਨ ਹੈ, ਹਰੇਕ ਵਿਦਿਆਰਥੀ ਨੂੰ ਇਸ ਨਾਲ ਜੁੜਨਾ ਚਾਹੀਦਾ ਹੈ – ਸ: ਢਿੱਲੋਂ, ਸ: ਬੱਲ

ਅਰਦਾਸ ਦਿਵਸ ਮੌਕੇ ਮੌਜੂਦ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ, ਸ: ਲਖਵਿੰਦਰ ਸਿੰਘ ਢਿੱਲੋਂ, ਸ: ਪਰਮਜੀਤ ਸਿੰਘ ਬੱਲ, ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਹੋਰ ਸਟਾਫ਼ ਅਤੇ ਵਿਦਿਆਰਥੀ।

ਅੰਮਿ੍ਰਤਸਰ – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ ਕਾਲਜ ਸੰਸਥਾਵਾ ਦੀਆਂ ਰਵਾਇਤਾਂ ਅਨੁਸਾਰ ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਆਰੰਭਤਾ ਮੌਕੇ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਅਰਦਾਸ ਦਿਵਸ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ  ਦੇ  ਸਹਿਯੋਗ ਸਦਕਾ ਕਰਵਾਏ ਗਏ ਉਕਤ ਧਾਰਮਿਕ ਸਮਾਗਮ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਲਖਵਿੰਦਰ ਸਿੰਘ ਢਿੱਲੋਂ, ਸ: ਪਰਮਜੀਤ ਸਿੰਘ ਬੱਲ, ਸਿੱਖ ਇਤਿਹਾਸ ਮਾਹਿਰ ਅਤੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰ ਚਰਨਾਂ ’ਚ ਹਾਜ਼ਰੀ ਲਗਾਈ।

ਇਸ ਮੌਕੇ ‘ਸ੍ਰੀ ਸਹਿਜ ਪਾਠ’ ਜੀ ਦੇ ਭੋਗ ਉਪਰੰਤ ਕਾਲਜ ਵਿਦਿਆਰਥਣਾਂ ਵੱਲੋਂ ਸਮੂਹ ਸੰਗਤ ਨੂੰ ਰਸਭਿੰਨੀ ਬਾਣੀ ਦਾ ਕੀਰਤਨ ਸਰਵਣ ਕਰਵਾਇਆ ਗਿਆ। ਇਸ ਮੌਕੇ ਸ: ਢਿੱਲੋਂ, ਸ: ਬੱਲ ਨੇ ਸਾਂਝੇ ਤੌਰ ’ਤੇ ਨਰਸਿੰਗ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਖਾਲਸਾ ਕਾਲਜ ਅਦਾਰਿਆਂ ਦੀ ਰਵਾਇਤ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਵਿਦਿਆਰਥਣਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਨਰਸਿੰਗ ਦਾ ਕਿੱਤਾ ਮਹਾਨ ਹੈ, ਇਸ ਲਈ ਹਰੇਕ ਵਿਦਿਆਰਥੀ ਨੂੰ ਇਸ ਕਿੱਤੇ ਨਾਲ ਜੁੜਨਾ ਚਾਹੀਦਾ ਹੈ।

ਇਸ ਮੌਕੇ ਡਾ. ਗੋਗੋਆਣੀ ਨੇ ਵਿਦਿਆਰਥੀਆਂ ਨੂੰ ਸਫਲਤਾ ਪ੍ਰਾਪਤ ਕਰਨ ਲਈ ਗੁਰਬਾਣੀ ’ਚ ਦਰਜ ਮਹਾਨ ਸਤਰਾਂ ਦੀਆਂ ਉਦਾਹਰਣਾਂ ਦਿੰਦਿਆਂ ਹੋਇਆ ਜੀਵਨ ’ਚ ਤਰੱਕੀ ਹਾਸਲ ਕਰਨ ਲਈ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਵਿੱਦਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ: ਢਿੱਲੋਂ, ਸ: ਬੱਲ, ਡਾ. ਗੋਗੋਆਣੀ ਨੇ ਪ੍ਰਿੰ: ਅਮਨਪ੍ਰੀਤ ਕੌਰ ਨਾਲ ਮਿਲ ਕੇ ਸ਼ਬਦ ਗਾਇਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕੀਤਾ।

ਇਸ ਮੌਕੇ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਅਰਦਾਸ ਦਿਵਸ ’ਤੇ ਪਹੁੰਚੇ ਸਮੂਹ ਮਹਿਮਾਨਾਂ ਦਾ ਸਵਾਗਤ ਕਰਦਿਆਂ ਨਵੇ ਸੈਸ਼ਨ ਦੇ ਵਿਦਿਆਰਥੀਆਂ ਨੂੰ ਪੜਾਈ ਲਈ ਪ੍ਰੇਰਿਤ ਕਰਦਿਆਂ ਸੁਨਿਹਰੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।ਉਪਰੰਤ ਪ੍ਰਿੰ: ਅਮਨਪ੍ਰੀਤ ਕੌਰ ਨੇ ਸ: ਢਿੱਲੋਂ, ਸ: ਬੱਲ ਅਤੇ ਡਾ. ਗੋਗੋਆਣੀ ਨੂੰ ਸਨਮਾਨਿਤ ਕੀਤਾ।ਇਸ ਮੌਕੇ ਅਸਿਸਟੈਂਟ ਪ੍ਰੋ: ਅਨੁਕਿਰਨਜੀਤ ਕੌਰ ਨੇ ਵੀ ਅਹਿਮ ਯੋਗਦਾਨ ਪਾਇਆ। ਇਸ ਪ੍ਰੋਗਰਾਮ ’ਚ ਸਮੂਹ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Related posts

ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਅਕਾਲੀ ਦਲ ਵਲੋਂ ਆਮ ਆਦਮੀ ਪਾਰਟੀ ਨੂੰ ਦਿੱਤਾ ਵੱਡਾ ਝਟਕਾ

ਸੰਘਰਸ਼ ਕਮੇਟੀ ਤਲਵੰਡੀ ਸਾਬੋ ਮੋਰਚਾ ਵੱਲੋਂ ਬੀ.ਡੀ.ਪੀ.ਓ.ਝੁਨੀਰ ਨੂੰ ਮੰਗ ਪੱਤਰ