ਨਵਜੋਤ ਸਿੰਘ ਸਿੱਧੂ ’ਤੇ ਕੈਪਟਨ ਦਾ ਸਭ ਤੋਂ ਵੱਡਾ ਹਮਲਾ

ਚੰਡੀਗੜ੍ਹ – ਮੁੱਖ ਮੰਤਰੀ ਦੀ ਕੁਰਸੀ ਖੁੰਝਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਹਮਲਾਵਰ ਹੋ ਗਏ ਹਨ। ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਬਾਰੇ ਕਿਹਾ ਹੈ ਕਿ ਉਹ ਕਿਸੇ ਵੀ ਕੀਮਤ ’ਤੇ ਸਿੱਧੂ ਨੂੰ ਪੰਜਾਬ ਦਾ ਮੁੱਖ ਮੰਤਰੀ ਨਹੀਂ ਬਣਨ ਦੇਣਗੇ। ਕੈਪਟਨ ਨੇ ਕਿਹਾ ਕਿ ਸਿੱਧੂ ਦੀ ਅਗਵਾਈ ਵਿਚ ਚੋਣ ਲੜੀ ਗਈ ਤਾਂ ਪੰਜਾਬ ਵਿਚ ਕਾਂਗਰਸ ਡਬਲ ਡਿਜਿਟ ਵੀ ਨਹੀਂ ਛੂਹ ਪਾਏਗੀ। ਉਨ੍ਹਾਂ ਕਿਹਾ ਕਿ ਉਹ ਸਿੱਧੂ ਨੂੰ ਹਰਾਉਣ ਲਈ ਮਜ਼ਬੂਤ ਉਮੀਦਵਾਰ ਉਤਾਰਨਗੇ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਲਈ ਖਤਰਨਾਕ ਹਨ ਤੇ ਜੇਕਰ ਉਹ ਮੁੱਖ ਮੰਤਰੀ ਬਣੇ ਤਾਂ ਪਾਰਟੀ ਕੰਮ ਨਹੀਂ ਕਰ ਪਾਏਗੀ। ਕੈਪਟਨ ਨੇ ਕਿਹਾ ਕਿ ਉਹ ਸਿੱਧੂ ਨੂੰ ਰੋਕਣ ਲਈ ਹਰ ਕੁਰਬਾਨੀ ਕਰਨ ਲਈ ਤਿਆਰ ਹਨ।

ਕੈਪਟਨ ਨੇ ਸਿੱਧੂ ’ਤੇ ਹਮਲਾ ਕਰਨ ਦੇ ਨਾਲ-ਨਾਲ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ’ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਰਾਹੁਲ ਤੇ ਪ੍ਰਿਅੰਕਾ ਅਨੁਭਵਹੀਣ ਹਨ।

Related posts

ਨਵਜੋਤ ਕੌਰ ਨੇ ‘ਸੁੱਘੜ ਸੁਨੱਖੀ ਮੁਟਿਆਰ’, ਵਿਸ਼ਵਪ੍ਰੀਤ ਕੌਰ ਨੇ ‘ਰੂਪ ਦੀ ਰਾਣੀ’ ਤੇ ਅਰਪਨਜੋਤ ਕੌਰ ਨੇ ‘ਗੁਣਵੰਤੀ ਮੁਟਿਆਰ’ ਖਿਤਾਬ ਜਿੱਤਿਆ

ਖ਼ਾਲਸਾ ਹਾਕੀ ਅਕੈਡਮੀ ਨੇ ‘ਤੀਜੇ ਹਾਕੀ ਇੰਡੀਆ ਸਬ-ਜੂਨੀਅਰ ਮਹਿਲਾ ਅਕੈਡਮੀ ਚੈਂਪੀਅਨਸ਼ਿਪ’ ’ਚ ਚਾਂਦੀ ਦਾ ਤਗਮਾ ਜਿੱਤਿਆ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਲੋਕਾਂ ਲਈ 29 ਤੱਕ ਖੁੱਲ੍ਹਾ ਰਹੇਗਾ