ਮਾਲ ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਦੇ ਇੰਤਕਾਲ ਦੇ ਮਾਮਲੇ ਪੈਂਡਿੰਗ ਪਏ ਸਨ ਉਨ੍ਹਾਂ ਨੇ ਸਬੰਧਿਤ ਤਹਿਸੀਲ/ਸਬ-ਤਹਿਸੀਲ ਵਿੱਚ ਪਹੁੰਚ ਕੇ ਇੰਤਕਾਲ ਸੰਬੰਧੀ ਆ ਰਹੀ ਸਮੱਸਿਆ ਦਾ ਮੌਕੇ ਉੱਤੇ ਹੱਲ ਕਰਵਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ।
ਜ਼ਿਕਯੋਗ ਹੈ ਕਿ ਮਾਲ ਮੰਤਰੀ ਆਉਣ ਵਾਲੇ ਦਿਨਾਂ ਵਿੱਚ ਤਹਿਸੀਲ ਦਫ਼ਤਰਾਂ ਦਾ ਅਚਾਨਕ ਦੌਰਾ ਕਰ ਕੇ ਕੰਮਕਾਜ ਦੀ ਸਮੀਖਿਆ ਕਰਨਗੇ ਤਾਂ ਜੋ ਲੋਕਾਂ ਨੂੰ ਪ੍ਰਸ਼ਾਸਨਿਕ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਨਾ ਆਵੇ। ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਹੁਸ਼ਿਆਰਪੁਰ ਤਹਿਸੀਲ ਦਾ ਦੌਰਾ ਕਰਕੇ ਲੋਕਾਂ ਨੂੰ ਪਾਰਦਰਸ਼ੀ ਅਤੇ ਖੱਜਲ ਖ਼ੁਆਰੀ ਰਹਿਤ ਸੇਵਾਵਾਂ ਦੇਣ ਦੀ ਵਚਨਬੱਧਤਾ ਦੋਹਰਾਈ ਸੀ।
ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ‘ਚੋਂ ਭ੍ਰਿਸ਼ਟਾਚਾਰ ਖਤਮ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਜਾਇਜ਼ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ।
ਕਿਸ ਜ਼ਿਲ੍ਹੇ ਚ ਕਿੰਨੇ ਇੰਤਕਾਲ ਦਰਜ ਹੋਏ:
ਪ੍ਰਾਪਤ ਹੋਈ ਰਿਪੋਰਟ ਅਨੁਸਾਰ ਸਭ ਤੋਂ ਜ਼ਿਆਦਾ 6265 ਇੰਤਕਾਲ ਲੁਧਿਆਣਾ ਜ਼ਿਲ੍ਹੇ ਵਿੱਚ ਦਰਜ ਕੀਤੇ ਗਏ। ਇਸ ਤੋਂ ਬਾਅਦ ਗੁਰਦਾਸਪੁਰ ਜ਼ਿਲ੍ਹਾ ਦੂਜੇ ਸਥਾਨ ਉੱਤੇ ਰਿਹਾ ਜਿੱਥੇ 2806 ਇੰਤਕਾਲ ਹੋਏ।
ਇਸੇ ਤਰ੍ਹਾਂ ਪਟਿਆਲਾ ਵਿੱਚ 1818, ਹੁਸ਼ਿਆਰਪੁਰ ‘ਚ 2686, ਕਪੂਰਥਲਾ ‘ਚ 883, ਫ਼ਤਹਿਗੜ੍ਹ ਸਾਹਿਬ ‘ਚ 667, ਤਰਨ ਤਾਰਨ ‘ਚ 693, ਬਠਿੰਡਾ ‘ਚ 543, ਫਰੀਦਕੋਟ ‘ਚ 525, ਫਿਰੋਜ਼ਪੁਰ ਵਿੱਚ 971, ਮੋਗਾ ਵਿੱਚ 838, ਜਲੰਧਰ ਵਿੱਚ 1718 ਅਤੇ ਮਾਨਸਾ ਵਿੱਚ 646 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ।
ਅੰਮ੍ਰਿਤਸਰ ਜ਼ਿਲ੍ਹੇ ਵਿੱਚ 1324, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ 537, ਸ੍ਰੀ ਮੁਕਤਸਰ ਸਾਹਿਬ ਵਿੱਚ 768, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 1943, ਪਠਾਨਕੋਟ ‘ਚ 814, ਬਰਨਾਲਾ ਵਿੱਚ 567, ਰੂਪਨਗਰ ਵਿੱਚ 1326, ਮਲੇਰਕੋਟਲਾ ਵਿੱਚ 713, ਸੰਗਰੂਰ ਵਿੱਚ 1093 ਅਤੇ ਫਾਜ਼ਲਕਾ ਵਿੱਚ 894 ਇੰਤਕਾਲ ਦਰਜ ਕੀਤੇ ਗਏ ਹਨ।