ਨਸ਼ਾ ਸਮੱਗਲਰਾਂ ਦੇ 25 ਟਿਕਾਣਿਆਂ ’ਤੇ ਈ.ਡੀ. ਵੱਲੋਂ ਛਾਪੇ

ਚੇਨਈ – ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਤਾਮਿਲਨਾਡੂ ਦੇ ਕਈ ਸ਼ਹਿਰਾਂ ’ਚ 2,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੇ ਸਮੱਗਲਰਾਂ ਦੇ ਕਈ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ, ਜਿਸ ਦੇ ਤਾਰ ਦ੍ਰਵਿੜ ਮੁਨੇਤਰ ਕਸ਼ਗਮ ਦੇ ਅਹੁਦੇਦਾਰ ਤੇ ਤਾਮਿਲ ਫਿਲਮ ਨਿਰਮਾਤਾ ਜ਼ਫਰ ਸਾਦਿਕ ਨਾਲ ਜੁੜੇ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸੂਬੇ ਦੀ ਰਾਜਧਾਨੀ ਚੇਨਈ, ਮਦੁਰੈ ਤੇ ਤਿਰੂਚਿਰਾਪੱਲੀ ’ਚ 25 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ। ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਨੇ ਇਸ ਰੈਕੇਟ ਦੇ ਮਾਸਟਰਮਾਈਂਡ ਸਾਦਿਕ ਤੇ ਚਾਰ ਹੋਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਸਾਦਿਕ ਅਤੇ ਉਸ ਦੇ ਸਾਥੀਆਂ ਦੀਆਂ ਰਿਹਾਇਸ਼ਾਂ ਤੇ ਦਫਤਰੀ ਕੰਪਲੈਕਸਾਂ ਸਮੇਤ ਆਸ-ਪਾਸ ਦੀਆਂ ਲੱਗਭਗ 25 ਥਾਵਾਂ ’ਤੇ ਛਾਪੇ ਮਾਰੇ। ਫਿਲਮ ਨਿਰਮਾਤਾ ਤੇ ਅਦਾਕਾਰ ਅਮੀਰ ਦੇ ਟਿਕਾਣਿਆਂ ’ਤੇ ਵੀ ਛਾਪੇ ਮਾਰੇ ਗਏ, ਕਿਉਂਕਿ ਉਨ੍ਹਾਂ ਦਾ ਨਾਂ ਵੀ ਸਮੱਗਲਿੰਗ ’ਚ ਆਇਆ ਹੈ। ਐੱਨ.ਸੀ.ਬੀ. ਨੇ ਪਿਛਲੇ ਹਫ਼ਤੇ ਉਨ੍ਹਾਂ ਤੋਂ ਵੀ ਪੁੱਛ-ਗਿੱਛ ਕੀਤੀ ਸੀ।

Related posts

ਜੀਨਸ ਅਤੇ ਟੀ-ਸ਼ਰਟਾਂ ਪਾਉਣ ‘ਤੇ ਪਾਬੰਦੀ : ਪੰਜਾਬ ਦੇ ਗੁਆਂਢੀ ਸੂਬੇ ਵਲੋਂ ਮੁਲਾਜ਼ਮ ਨੂੰ ਹੁਕਮ

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’