ਨਿਊਜ਼ੀਲੈਂਡ ਨੇ ਤਿੰਨ ਟੈਸਟ ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇਤਿਹਾਸ ਸਿਰਜਿਆ

ਮੁੰਬਈ – ਨਿਊਜ਼ੀਲੈਂਡ ਨੇ ਤੀਜੇ ਤੇ ਆਖ਼ਰੀ ਟੈਸਟ ਕ੍ਰਿਕਟ ਮੈਚ ਦੇ ਤੀਜੇ ਦਿਨ ਅੱਜ ਇੱਥੇ 25 ਦੌੜਾਂ ਨਾਲ ਜਿੱਤ ਦਰਜ ਕਰ ਕੇ ਤਿੰਨ ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇਤਿਹਾਸ ਸਿਰਜ ਦਿੱਤਾ। ਨਿਊਜ਼ੀਲੈਂਡ ਨੇ ਆਪਣੀ ਦੂਜੀ ਪਾਰੀ ਵਿੱਚ 174 ਦੌੜਾਂ ਬਣਾ ਕੇ ਭਾਰਤ ਦੇ ਸਾਹਮਣੇ 147 ਦੌੜਾਂ ਦਾ ਟੀਚਾ ਰੱਖਿਆ ਪਰ ਕਈ ਸੀਨੀਅਰ ਬੱਲੇਬਾਜ਼ਾਂ ਦੀ ਮੌਜੂਦਗੀ ਵਾਲੀ ਭਾਰਤੀ ਟੀਮ ਲਈ ਇਹ ਪਹਾੜ ਵਰਗਾ ਬਣ ਗਿਆ। ਰਿਸ਼ਭ ਪੰਤ ਦੀ 64 ਦੌੜਾਂ ਦੀ ਪਾਰੀ ਦੇ ਬਾਵਜੂਦ ਭਾਰਤੀ ਟੀਮ 29.1 ਓਵਰਾਂ ਵਿੱਚ 121 ਦੌੜਾਂ ’ਤੇ ਆਊਟ ਹੋ ਗਈ। ਇਹ ਪਹਿਲੀ ਵਾਰ ਹੈ ਜਦੋਂ ਭਾਰਤੀ ਟੀਮ ਆਪਣੀ ਧਰਤੀ ’ਤੇ ਤਿੰਨ ਮੈਚਾਂ ਦੀ ਲੜੀ 3-0 ਨਾਲ ਹਾਰੀ ਹੈ।

Related posts

ਕਿਸੇ ਚਮਤਕਾਰ ਤੋਂ ਘੱਟ ਨਹੀਂ ਆਸਟ੍ਰੇਲੀਆ ਦੇ ਸਾਬਕਾ ਬੈਟਸਮੈਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਟੀ-20 ਵਿਸ਼ਵ ਕੱਪ 2026 ਲਈ ਨਿਊਜ਼ੀਲੈਂਡ ਦੀ ਟੀਮ ਦਾ ਐਲਾਨ

ਆਸਟ੍ਰੇਲੀਆ ਦੇ ਪਹਿਲੇ ਮੁਸਲਮਾਨ ਕ੍ਰਿਕਟ ਖਿਡਾਰੀ ਵਲੋਂ ਕ੍ਰਿਕਟ ਤੋਂ ਅਲਵਿਦਾ !