ਨੌਜਵਾਨਾਂ ਨੇ ਕੀਤਾ ਅਕਸ਼ੈ ਕੁਮਾਰ ਦੀ ਨਵੀਂ ਫ਼ਿਲਮ ਦਾ ਵਿਰੋਧ, ਕਿਸਾਨਾਂ ਖ਼ਿਲਾਫ਼ ਬੋਲਣਾ ਅਦਾਕਾਰ ਨੂੰ ਪਿਆ ਮਹਿੰਗਾ

ਲੁਧਿਆਣਾ – ਅਕਸ਼ੈ ਕੁਮਾਰ ਦੀ ਨਵੀਂ ਫ਼ਿਲਮ ‘ਬੈੱਲਬਾਟਮ’ ਖ਼ਿਲਾਫ਼ ਨੌਜਵਾਨਾਂ ਵੱਲੋਂ ਪਵੇਲੀਅਨ ਮਾਲ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਹਾਜ਼ਰ ਜੱਸੀ ਗਿੱਲ, ਜੱਸ ਗਰੇਵਾਲ, ਰਣਵੀਰ ਗਿੱਲ ਤੇ ਹੋਰ ਨੌਜਵਾਨਾਂ ਦਾ ਕਹਿਣਾ ਸੀ ਕਿ ਫ਼ਿਲਮਾਂ ‘ਚ ਪੰਜਾਬੀ ਦਾ ਕਿਰਦਾਰ ਨਿਭਾ ਕੇ ਕਰੋੜਾਂ ਰੁਪਏ ਕਮਾਉਣ ਵਾਲੇ ਇਹ ਅਦਾਕਾਰ ਕਿਸਾਨਾਂ ਦਾ ਵਿਰੋਧ ਕਰ ਰਹੇ ਹਨ ਜੋ ਕਿ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ 23 ਅਗਸਤ ਨੂੰ ਵੀ ਨੌਜਵਾਨਾਂ ਵੱਲੋਂ ਫਿਲਮ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਮੌਕੇ ਮਨਵੀਰ ਸਿੰਘ ਨੇ ਕਿਹਾ ਕਿ ਅਕਸ਼ੈ ਕੁਮਾਰ ਦੀ ਫਿਲਮ ਦਾ ਵਿਰੋਧ ਕਰਨ ਦਾ ਇੱਕੋ ਇੱਕ ਕਾਰਨ ਅਕਸ਼ੈ ਕੁਮਾਰ ਵੱਲੋਂ ਕਿਸਾਨਾਂ ਖਿਲਾਫ਼ ਬੋਲਣਾ ਹੈ। ਇੱਕ ਘੰਟਾ ਚੱਲੇ ਵਿਰੋਧ ਤੋਂ ਬਾਅਦ ਨੌਜਵਾਨ ਮਿੰਨੀ ਸਕੱਤਰੇਤ ਦੇ ਬਾਹਰ ਇਕੱਠੇ ਹੋਏ ਤੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਉਹ ਏਡੀਸੀ ਰਾਹੁਲ ਚਾਬਾ ਨੂੰ ਵੀ ਮਿਲੇ ਤੇ ਪੂਰੀ ਗੱਲ ਦੱਸੀ।

Related posts

‘ਟੁੱਟੀ ਗੰਢੀ’ ਦੇ ਪਵਿੱਤਰ ਦਿਹਾੜੇ ਮੌਕੇ ਆਓ ਇਕੱਠੇ ਹੋਕੇ ‘ਰੰਗਲੇ ਪੰਜਾਬ’ ਦੀ ਸਿਰਜਣਾ ਕਰੀਏ – ਬੀਬੀ ਮਾਣੂੰਕੇ

ਅਕਾਲ ਤਖ਼ਤ ਸਰਵ-ਉੱਚ ਹੈ, ਮੈਂ ਨਿਮਾਣੇ ਸ਼ਰਧਾਲੂ ਸਿੱਖ ਵਜੋਂ ਪੇਸ਼ ਹੋਵਾਂਗਾ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

‘ਆਪ ਸਰਕਾਰ ‘ਸਾਮ, ਦਾਮ, ਦੰਡ, ਭੇਦ’ ਨੀਤੀ ਅਧੀਨ ਸੁਖਬੀਰ ਬਾਦਲ ਨੂੰ ਕਿਸੇ ਵੀ ਝੂਠੇ ਮਾਮਲੇ ਵਿੱਚ ਫਸਾਉਣ ਚਾਹੁੰਦੀ : ਸ਼੍ਰੋਮਣੀ ਅਕਾਲੀ ਦਲ