ਪਟਿਆਲਾ ਜੇਲ੍ਹ ’ਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਹੋਇਆ ਕੋਰੋਨਾ,ਵੱਖਰੇ ਆਈਸੋਲੇਸ਼ਨ ਵਾਰਡ ‘ਚ ਸ਼ਿਫ਼ਟ

ਪਿਛਲੇ 29 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ।

ਪਟਿਆਲਾ – ਮਰਹੂਮ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ’ਚ ਸਜ਼ਾ ਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਰਿਪੋਰਟ ਪਾਜ਼ੇਟਿਵ ਆਉਂਦਿਆਂ ਹੀ ਜੇਲ੍ਹ ਪ੍ਰਸ਼ਾਸਨ ਵਲੋਂ ਰਾਜੋਆਣਾ ਨੂੰ ਵੱਖਰੇ ਆਈਸੋਲੇਸ਼ਨ ਵਾਰਡ ਵਿਚ ਸ਼ਿਫ਼ਟ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੋਰ ਡਾਕਟਰੀ ਸਹਾਇਤਾ ਵੀ ਮੁਹੱਈਆ ਕਰਵਾਈ ਜਾ ਰਹੀ ਹੈ।

ਇਸ ਦੀ ਪੁਸ਼ਟੀ ਕਰਦਿਆਂ ਜ਼ਿਲ੍ਹਾ ਐਪੀਡਿਮੋਲੋਜ਼ਿਸਟ ਡਾ. ਸੁਮੀਤ ਸਿੰਘ ਨੇ ਦਸਿਆ ਕਿ ਦੇਰ ਸ਼ਾਮ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਕੈਦੀ ਬਲਵੰਤ ਸਿੰਘ ਰਾਜੋਆਣਾ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਕੁੱਝ ਦਿਨਾਂ ਤੋਂ ਰਾਜੋਆਣਾ ਨੂੰ ਖਾਂਸੀ, ਜੁਕਾਮ ਤੇ ਬੁਖ਼ਾਰ ਸਬੰਧੀ ਸ਼ਿਕਾਇਤ ਸੀ। ਇਹਤਿਆਤ ਵਜੋਂ ਜੇਲ੍ਹ ਦੇ ਮੈਡੀਕਲ ਅਫ਼ਸਰ ਵਲੋਂ ਕੋਰੋਨਾ ਦੀ ਬਿਮਾਰੀ ਸਬੰਧੀ ਟੈਸਟ ਕਰਵਾਇਆ ਗਿਆ ਸੀ ਜਿਸ ਵਿਚ ਉਸ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਹਾਲਾਂਕਿ ਕੋਈ ਹੋਰ ਕੈਦੀ ਰਾਜੋਆਣਾ ਦੇ ਨਾਲ ਬੈਰਕ ਵਿਚ ਨਹੀਂ ਰਹਿ ਰਿਹਾ ਸੀ ਜਿਸ ਕਾਰਨ ਹੋਰਨਾਂ ਕੈਦੀਆਂ ਦੇ ਸੈਂਪਲ ਨਹੀਂ ਲਏ ਗਏ ਹਨ ਤੇ ਰਾਜੋਆਣਾ ਨੂੰ ਵੱਖਰੇ ਆਈਸੋਲੇਸ਼ਨ ਵਾਰਡ ਵਿਚ ਸ਼ਿਫ਼ਟ ਕਰਕੇ ਇਲਾਜ਼ ਸ਼ੁਰੂ ਕਰ ਦਿੱਤਾ ਗਿਆ ਹੈ।

Related posts

ਪੰਜਾਬ ਦੇ ਮੁੱਖ-ਮੰਤਰੀ ਹਸਪਤਾਲ ਤੋਂ ਡਿਸਚਾਰਜ

ਗਿਆਨੀ ਰਘਬੀਰ ਸਿੰਘ ਵੱਲੋਂ ਕਿਰਪਾਨ ਦੇ ਮੁੱਠੇ ਦਾ ਸਵਾਲ ਬੇਬੁਨਿਆਦ – ਗਿਆਨੀ ਗੁਰਮੁਖ ਸਿੰਘ

ਸੁਪਰੀਮ ਕੋਰਟ ਰਾਜੋਆਣਾ ਦੀ ਪਟੀਸ਼ਨ ’ਤੇ 18 ਮਾਰਚ ਨੂੰ ਸੁਣਵਾਈ ਕਰੇਗੀ