ਪਰਗਟ ਸਿੰਘ ਦੀ ਗ਼ੈਰ-ਹਾਜ਼ਰੀ ’ਚ ਕੋਠੀ ’ਚ ਵੜੇ ਅਧਿਆਪਕਾਂ ਬਾਰੇ ਮੰਤਰੀ ਨੇ ਕਿਹਾ

ਚੰਡੀਗੜ੍ਹ – ਅਧਿਆਪਕ ਯੂਨੀਅਨ ਵੱਲੋਂ ਕੈਬਨਿਟ ਮੰਤਰੀ ਪਰਗਟ ਸਿੰਘ ਦੀ ਗ਼ੈਰ ਹਾਜ਼ਰੀ ’ਚ ਉਨ੍ਹਾਂ ਦੀ ਰਿਹਾਇਸ਼ ’ਚ ਦਾਖ਼ਲ ਹੋਣ ’ਤੇ ਪਰਗਟ ਸਿੰਘ ਨੇ ਇਸ ਅਣਮਨੁੱਖੀ ਕੰਮ ਦੀ ਨਿੰਦਿਆ ਕੀਤੀ ਹੈ। ਉਨ੍ਹਾਂ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ “ਇਹ ਢੰਗ ਠੀਕ ਨਹੀਂ ਹੈ ਕਿਉਂਕਿ ਅਧਿਆਪਕ ਯੂਨੀਅਨ ਨੇ ਮੇਰੀ ਰਿਹਾਇਸ਼ ਵਿੱਚ ਉਸ ਸਮੇਂ ਦਾਖਲ ਹੋਈ ਜਦੋਂ ਮੈਂ ਉਨ੍ਹਾਂ ਦੀਆਂ ਲੰਬਿਤ ਸਮੱਸਿਆਵਾਂ ਨੂੰ ਹੱਲ ਕਰਨ ਦੇ ਤਰੀਕਿਆਂ ਅਤੇ ਸਾਧਨਾਂ ਬਾਰੇ ਵਿਚਾਰ ਕਰਨ ਵਿੱਚ ਰੁੱਝਿਆ ਹੋਇਆ ਸੀ। ਮੈਂ ਇਨ੍ਹਾਂ ਅੰਦੋਲਨਕਾਰੀ ਅਧਿਆਪਕਾਂ ਨੂੰ ਪਹਿਲਾਂ ਵੀ ਕਈ ਵਾਰ ਮਿਲ ਚੁੱਕਾ ਹਾਂ ਅਤੇ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਉਹ ਉਨ੍ਹਾਂ ਦੀਆਂ ਜਾਇਜ਼ ਮੰਗਾਂ ਬਾਰੇ ਹਮਦਰਦੀ ਨਾਲ ਵਿਚਾਰ ਕਰੇ ਪਰ ਫਿਰ ਵੀ ਅਧਿਆਪਕਾਂ ਦਾ ਇਹ ਗੈਰ-ਜ਼ਿੰਮੇਵਾਰਾਨਾ ਵਤੀਰਾ ਜਿਸ ਕਾਰਨ ਨਾ ਸਿਰਫ ਮੇਰੇ ਬਜ਼ੁਰਗ ਅਤੇ ਬਿਮਾਰ ਮਾਪਿਆਂ ਨੂੰ ਸਗੋਂ ਇਲਾਕੇ ਦੇ ਕਈ ਲੋਕਾਂ ਨੂੰ ਵੀ ਵੱਡੀ ਅਸੁਵਿਧਾ ਦਾ ਸਾਹਮਣਾ ਕਰਨਾ ਪਿਆ ਹੈ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਖ਼ਾਸ ਕਰ ਜਦੋਂ ਡਾਕਟਰ ਮੇਰੇ ਗੁਆਂਢ ਵਿੱਚ ਰਹਿੰਦੇ ਹਨ ਅਤੇ ਮਰੀਜ਼ਾਂ ਨੂੰ ਵੀ ਪ੍ਰੇਸ਼ਾਨੀ ਹੁੰਦੀ ਹੈ। ਮੈਂ ਅਧਿਆਪਕਾਂ ਵੱਲੋਂ ਕੀਤੇ ਇਸ ਅਣਮਨੁੱਖੀ ਕੰਮ ਦੀ ਨਿੰਦਾ ਕਰਦਾ ਹਾਂ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਅਜਿਹਾ ਨਾ ਕਰਨ ਦੀ ਅਪੀਲ ਕਰਦਾ ਹਾਂ ਕਿਉਂਕਿ ਅਜਿਹਾ ਵਿਵਹਾਰ ਉਹਨਾਂ ਨੂੰ ਸ਼ੋਭਾ ਨਹੀਂ ਦਿੰਦਾ। ”

Related posts

ਭਾਰਤ-ਪਾਕਿਸਤਾਨ ਕਰਤਾਰਪੁਰ ਸਾਹਿਬ ਲਾਂਘਾ ਵੀ ਖੋਲ੍ਹਣ ਦੀ ਪਹਿਲਕਦਮੀ ਕਰਨ – ਜਥੇਦਾਰ ਗੜਗੱਜ

ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਮਾਮਲੇ ਦੀ ਸੁਣਵਾਈ 11 ਜੂਨ ਨੂੰ

ਮਨਪ੍ਰੀਤ ਇਆਲੀ ਅਕਾਲ ਤਖਤ ਤੋਂ ਮਿਲੀ ਜਿੰਮੇਵਾਰੀ ਤੋਂ ਭਗੌੜਾ ਹੋਇਆ – ਵਡਾਲਾ, ਛੋਟੇਪੁਰ