ਪਾਕਿਸਤਾਨ ਦੀ ਵਿਸ਼ੇਸ਼ ਅਦਾਲਤ ਨੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਤੇ ਉਨ੍ਹਾਂ ਦੇ ਪੁੱਤਰ ਹਮਜ਼ਾ ਸ਼ਾਹਬਾਜ਼ ਦੀ ਜ਼ਮਾਨਤ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

ਇਸਲਾਮਾਬਾਦ – ਪਾਕਿਸਤਾਨ ਦੀ ਇੱਕ ਵਿਸ਼ੇਸ਼ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਅਤੇ ਉਨ੍ਹਾਂ ਦੇ ਪੁੱਤਰ ਅਤੇ ਪੰਜਾਬ ਦੇ ਮੁੱਖ ਮੰਤਰੀ ਹਮਜ਼ਾ ਸ਼ਾਹਬਾਜ਼ ਦੀ ਜ਼ਮਾਨਤ ਪਟੀਸ਼ਨ ‘ਤੇ ਸ਼ਨੀਵਾਰ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਨਿਊਜ਼ ਏਜੰਸੀ ਏਐਨਆਈ ਦੀ ਰਿਪੋਰਟ ਮੁਤਾਬਕ ਪਿਓ-ਪੁੱਤ ਨੇ ਆਪਣੀ ਪਟੀਸ਼ਨ ‘ਚ ਜ਼ਮਾਨਤ ਦੀ ਮਿਆਦ ਵਧਾਉਣ ਦੀ ਬੇਨਤੀ ਕੀਤੀ ਸੀ। ਵਿਸ਼ੇਸ਼ ਅਦਾਲਤ ਦੇ ਜੱਜ ਨੇ ਦਲੀਲਾਂ ਪੂਰੀਆਂ ਹੋਣ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਹੈ।

ਹਾਲਾਂਕਿ ਵਿਸ਼ੇਸ਼ ਅਦਾਲਤ ਦੇ ਫੈਸਲੇ ਤੋਂ ਪਹਿਲਾਂ ਇਸ ਮਾਮਲੇ ‘ਚ ਕਈ ਅਜਿਹੇ ਘਟਨਾਕ੍ਰਮ ਸਾਹਮਣੇ ਆਏ ਜੋ ਦਿਲਚਸਪ ਹਨ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਵਿੱਚ ਸੁਣਵਾਈ ਦੌਰਾਨ ਸਰਕਾਰੀ ਵਕੀਲ ਬੇਹੋਸ਼ ਹੋ ਗਿਆ। ਸਰਕਾਰੀ ਵਕੀਲ ਫਾਰੂਕ ਬਾਜਵਾ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਉਹ ਠੀਕ ਹੋ ਗਿਆ ਹੈ ਅਤੇ ਤੰਦਰੁਸਤ ਹੈ। ਇਸ ਤੋਂ ਇਲਾਵਾ ‘ਮਕਸੂਦ ਚਪੜਾਸੀ’ ਦੇ ਨਾਂ ਨਾਲ ਮਸ਼ਹੂਰ ਸ਼ਰੀਫ ਪਰਿਵਾਰ ਦੇ ਮਸ਼ਹੂਰ ਸੇਵਕ ਮਲਿਕ ਮਕਸੂਦ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ।

Related posts

ਟਰੰਪ ਦਾ ‘ਗ੍ਰੈਂਡ ਪ੍ਰੋਜੈਕਟ’ : ਕਿਹੋ ਜਿਹਾ ਹੋਵੇਗਾ ‘ਹਾਈਟੈੱਕ ਬੰਕਰ’ ਤੇ ਆਲੀਸ਼ਾਨ ‘ਬਾਲਰੂਮ’ ?

ਇਟਲੀ ‘ਚ 2 ਸਿੱਖਾਂ ਦੇ ਕਤਲ ਤੋਂ ਬਾਅਦ ਵਿਸਾਖੀ ਸਬੰਧੀ ਨਗਰ ਕੀਰਤਨ ਪ੍ਰੋਗ੍ਰਾਮ ਰੱਦ !

ਬਿਨਾਂ ਪਰਮਿਟ ਹੱਜ ਕਰਨ ‘ਤੇ 25 ਲੱਖ ਰੁਪਏ ਜੁਰਮਾਨਾ ਹੋ ਸਕਦਾ !