ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਚ ਹਿੰਸਾ ਚ 18 ਲੋਕਾਂ ਦੀ ਮੌਤ

ਪੇਸ਼ਾਵਰ – ਉੱਤਰ-ਪੱਛਮੀ ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਵਿਚ ਪਿਛਲੇ 24 ਘੰਟਿਆਂ ਵਿਚ ਹਿੰਸਾ ਵਿਚ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ ਅਤੇ 30 ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਕੁਰੱਮ ਜ਼ਿਲ੍ਹੇ ‘ਚ ਵੀਰਵਾਰ ਨੂੰ ਇਕ ਯਾਤਰੀ ਵੈਨ ‘ਤੇ ਹਮਲੇ ਤੋਂ ਬਾਅਦ ਅਲੀਜ਼ਈ ਅਤੇ ਬਾਗਾਨ ਆਦਿਵਾਸੀਆਂ ਵਿਚਾਲੇ ਹਿੰਸਾ ਸ਼ੁਰੂ ਹੋ ਗਈ। ਯਾਤਰੀ ਵੈਨ ‘ਤੇ ਹੋਏ ਹਮਲੇ ‘ਚ 47 ਲੋਕ ਮਾਰੇ ਗਏ ਸਨ।ਬਾਲਿਸ਼ਖੇਲ, ਖਾਰ ਕਾਲੀ, ਕੁੰਜ ਅਲੀਜ਼ਈ ਅਤੇ ਮਕਬਾਲ ਵਿੱਚ ਵੀ ਗੋਲੀਬਾਰੀ ਜਾਰੀ ਹੈ। ਆਦਿਵਾਸੀ ਭਾਈਚਾਰਿਆਂ ਦੇ ਲੋਕ ਆਟੋਮੈਟਿਕ ਹਥਿਆਰਾਂ ਦੀ ਵਰਤੋਂ ਕਰਕੇ ਇੱਕ ਦੂਜੇ ਨੂੰ ਨਿਸ਼ਾਨਾ ਬਣਾ ਰਹੇ ਹਨ। ਹਿੰਸਾ ‘ਚ ਹੁਣ ਤੱਕ 18 ਲੋਕਾਂ ਦੀ ਜਾਨ ਜਾ ਚੁੱਕੀ ਹੈ ਅਤੇ 30 ਲੋਕ ਜ਼ਖ਼ਮੀ ਹੋਏ ਹਨ। ਮੀਡੀਆ ਸੂਤਰਾਂ ਨੇ ਹਿੰਸਾ ਵਿੱਚ 30 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਦਿੱਤੀ ਹੈ। ਹਿੰਸਾ ‘ਚ ਘਰਾਂ ਅਤੇ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ਤੋਂ ਬਾਅਦ ਵੱਖ-ਵੱਖ ਪਿੰਡਾਂ ਦੇ ਲੋਕ ਸੁਰੱਖਿਅਤ ਥਾਵਾਂ ‘ਤੇ ਚਲੇ ਗਏ।ਹਾਲਾਤ ਵਿਗੜਦੇ ਦੇਖ ਕੇ ਜ਼ਿਲ੍ਹੇ ਦੇ ਸਾਰੇ ਵਿਦਿਅਕ ਅਦਾਰੇ ਸ਼ਨੀਵਾਰ ਨੂੰ ਬੰਦ ਰਹੇ, ਜਿਸ ਦੀ ਪੁਸ਼ਟੀ ‘ਪ੍ਰਾਈਵੇਟ ਐਜੂਕੇਸ਼ਨ ਨੈੱਟਵਰਕ’ ਦੇ ਪ੍ਰਧਾਨ ਮੁਹੰਮਦ ਹਯਾਤ ਹਸਨ ਨੇ ਕੀਤੀ।

Related posts

ਈਰਾਨ-ਅਮਰੀਕਾ ਦੀ ਜੇਨੇਵਾ ‘ਚ ਦੂਜੇ ਦੌਰ ਦੀ ਗੱਲਬਾਤ ਬੇ-ਸਿੱਟਾ ਰਹੀ !

ਡੁਬਈ ਵਿੱਚ ਦੁਨੀਆਂ ਦੀ ਪਹਿਲੀ ‘ਗੋਲਡ ਸਟ੍ਰੀਟ’ ਸ਼ੁਰੂ ਹੋਵੇਗੀ !

ਸਪੇਸ ਐਕਸ ਯੋਜਨਾ : ਚੰਦ ਅਤੇ ਮੰਗਲ ਗ੍ਰਹਿਆਂ ਉਪਰ ਕਿਹੋ ਜਿਹੇ ਹੋਣਗੇ ਸ਼ਹਿਰ ?