ਪਾਕਿ ਨੇਤਾ ਕਰ ਰਹੇ ਕਾਂਗਰਸ ਦੇ ਸ਼ਹਿਜਾਦੇ ਨੂੰ ਭਾਰਤ ਦਾ ਪ੍ਰਧਾਨ ਮੰਤਰੀ ਬਣਾਉਣ ਦੀ ਦੁਆ : ਮੋਦੀ

ਪਲਾਮੂ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸਰਜੀਕਲ ਅਤੇ ਹਵਾਈ ਹਮਲਿਆਂ ਨੇ ਪਾਕਿਸਤਾਨ ਨੂੰ ਇੰਨਾ ਹਿਲਾ ਦਿੱਤਾ ਹੈ ਕਿ ਗੁਆਂਢੀ ਦੇਸ਼ ਦੇ ਨੇਤਾ ਉਦੋਂ ਦੁਆ ਕਰ ਰਹੇ ਹਨ ਕਿ ਕਾਂਗਰਸ ਦਾ ’ਸ਼ਹਿਜਾਦਾ’ ਭਾਰਤ ਦਾ ਪ੍ਰਧਾਨ ਮੰਤਰੀ ਬਣੇ। ਮੋਦੀ ਨੇ ਪਲਾਮੂ ’ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ਤੇ ਨਿਸ਼ਾਨਾ ਵਿੰਨਿ੍ਹਆ ਅਤੇ ਕਿਹਾ ਕਿ ਗੁਆਂਢੀ ਦੇਸ਼ ਭਾਵੇਂ ਹੀ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਵਜੋਂ ਦੇਖਣਾ ਚਾਹੁੰਦਾ ਹੋਵੇ ਪਰ ਭਾਰਤ ਮਜ਼ਬੂਤ ਪ੍ਰਧਾਨ ਮੰਤਰੀ ਵਾਲਾ ਮਜ਼ਬੂਤ ਦੇਸ਼ ਚਾਹੁੰਦਾ ਹੈ। ਉਨ੍ਹਾਂ ਕਿਹਾ,’’ਮਾਂ ਭਾਰਤੀ ਦਾ ਅਪਮਾਨ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਨਵੇਂ ਭਾਰਤ ਦੇ ’ਸਰਜੀਕਲ ਅਤੇ ਏਅਰ ਸਟ੍ਰਾਈਕ’ ਨੇ ਉਸ ਪਾਕਿਸਤਾਨ ਨੂੰ ਹਿਲਾ ਕੇ ਰੱਖ ਦਿੱਤਾ ਸੀ, ਜਿਸ ਨੂੰ ਕਾਂਗਰਸ ਸ਼ਾਸਨ ਦੌਰਾਨ ਭਾਰਤ ’ਤੇ ਅੱਤਵਾਦੀ ਹਮਲਿਆਂ ਦਾ ਸਮਰਥਨ ਕਰਨ ਲਈ ਜਾਣਿਆ ਜਾਂਦਾ ਸੀ।’’
ਪੀ.ਐੱਮ. ਮੋਦੀ ਨੇ ਕਿਹਾ,’’ਨਵਾਂ ਭਾਰਤ ਜਾਣਦਾ ਹੈ ਕਿ ਦੁਸ਼ਮਣ ਦੇ ਇਲਾਕੇ ’ਚ ਕਿਵੇਂ ਦਾਖ਼ਲ ਹੋਣਾ ਹੈ ਅਤੇ ਹਮਲਾ ਕਰਨਾ ਹੈ… ਸਰਜੀਕਲ ਸਟ੍ਰਾਈਕ ਅਤੇ ਏਅਰ ਸਟ੍ਰਾਈਕ ਨਾਲ ਹਿਲ ਚੁੱਕੇ ਪਾਕਿਸਤਾਨ ਦੇ ਨੇਤਾ ਦੁਆ ਕਰ ਰਹੇ ਹਨ ਕਿ ਕਾਂਗਰਸ ਦਾ ਸ਼ਹਿਜਾਦਾ ਦੇਸ਼ ਦਾ ਪ੍ਰਧਾਨ ਮੰਤਰੀ ਬਣੇ।’’

Related posts

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

ਭਾਰਤੀ ਡਾਕ ਅੱਜ 17 ਮਾਰਚ ਤੋਂ ਨਵੀਂ ਐਕਸਪ੍ਰੈਸ ਡਿਲੀਵਰੀ ਸੇਵਾ ਸ਼ੁਰੂ ਕਰ ਰਿਹਾ