ਪਾਕਿ ਪ੍ਰਧਾਨ ਮੰਤਰੀ ਨੇ ਮੁਹੰਮਦ ਯੂਨਸ ਨਾਲ ਕੀਤੀ ਫੋਨ ਤੇ ਗੱਲ, ਦੁਵੱਲੇ ਸਬੰਧਾਂ ਤੇ ਦਿੱਤਾ ਜ਼ੋਰ

ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਸ਼ੁੱਕਰਵਾਰ ਨੂੰ ਬੰਗਲਾਦੇਸ਼ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ ਨਾਲ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਨੇ ਦੋਵਾਂ ਦੇਸ਼ਾਂ ਦੇ ਲੋਕਾਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਮਿਲ ਕੇ ਕੰਮ ਕਰਨ ਤੇ ਸਹਿਮਤੀ ਪ੍ਰਗਟਾਈ। ਇੱਥੇ ਜਾਰੀ ਇਕ ਅਧਿਕਾਰਤ ਬਿਆਨ ਅਨੁਸਾਰ, ਟੈਲੀਫੋਨ ਤੇ ਗੱਲਬਾਤ ਦੌਰਾਨ ਉਨ੍ਹਾਂ ਨੇ ਇਸ ਗੱਲ ’ਤੇ ਵੀ ਸਹਿਮਤੀ ਦਿੱਤੀ ਕਿ “ਜ਼ਿਆਦਾ ਖੇਤਰੀ ਸਹਿਯੋਗ ਦੱਖਣੀ ਏਸ਼ੀਆ ਦੇ ਲੋਕਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ’ਚ ਮਹੱਤਵਪੂਰਣ ਭੂਮਿਕਾ ਨਿਭਾਅ ਸਕਦਾ ਹੈ। ਇਸ ਦੌਰਾਨ ਸ਼ਰੀਫ਼ ਦੀ ਯੂਨੂਸ ਨਾਲ ਫੋਨ ’ਤੇ ਹੋਈ ਗੱਲਬਾਤ ਬੰਗਲਾਦੇਸ਼ ’ਚ ਸਰਕਾਰ ਬਦਲਣ ਦੇ ਬਾਅਦ ਦੋਵਾਂ ਦੇਸ਼ਾਂ ਦੇ ਨੇਤਾਵਾਂ ਦਰਮਿਆਨ ਪਹਿਲਾ ਉੱਚ ਪੱਧਰੀ ਸਿੱਧਾ ਸੰਪਰਕ ਦੱਸਿਆ ਹੈ।
ਇਸ ਅਨੁਸਾਰ ਪ੍ਰਧਾਨ ਮੰਤਰੀ ਸ਼ਰੀਫ਼ ਨੇ ਵੱਖ-ਵੱਖ ਖੇਤਰਾਂ ’ਚ ਸਹਿਯੋਗ ਵਧਾਉਣ ਅਤੇ ਦੋਪੱਖੀ ਸਬੰਧਾਂ ਨੂੰ ਦੁਬਾਰਾ ਜ਼ਿੰਦਗੀ ਦੇਣ” ਦੇ ਮਹੱਤਵ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸਾਂਝੇ ਇਤਿਹਾਸਕ, ਧਾਰਮਿਕ ਅਤੇ ਸੱਭਿਆਚਾਰਕ ਸਬੰਧਾਂ ’ਤੇ ਜ਼ੋਰ ਦਿੱਤਾ ਅਤੇ “ਵਪਾਰਕ ਸਬੰਧਾਂ, ਸੱਭਿਆਚਾਰਕ ਅਦਾਨ-ਪ੍ਰਦਾਨ ਅਤੇ ਲੋਕਾਂ ’ਚ ਸੰਪਰਕ ਵਧਾਉਣ ਦੀ ਡੂੰਘਾਈ ਨਾਲ ਇੱਛਾ” ਪ੍ਰਗਟਾਈ।ਸ਼ਰੀਫ਼ ਨੇ ਬੰਗਲਾਦੇਸ਼ ਦੀ ਅੰਤ੍ਰਿਮ ਸਰਕਾਰ ਦਾ ਲੀਡਰਸ਼ਿਪ ਸੰਭਾਲਣ ’ਤੇ ਯੂਨੁਸ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਬੰਗਲਾਦੇਸ਼ ਦੀ ਸਰਕਾਰ ਦੇ ਮੁੱਖ ਸਲਾਹਕਾਰ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਦੋਵਾਂ ਦੇਸ਼ਾਂ ਦਰਮਿਆਨ ਸਦਭਾਵਨਾ ਉਨ੍ਹਾਂ ਦੇ ਲੋਕਾਂ ਦੇ ਹਿੱਤ ’ਚ ਮਹੱਤਵਪੂਰਨ ਸਹਿਯੋਗ ’ਚ ਬਦਲਾਅ ਕਰੇਗੀ।

Related posts

ਈਰਾਨ-ਅਮਰੀਕਾ ਦੀ ਜੇਨੇਵਾ ‘ਚ ਦੂਜੇ ਦੌਰ ਦੀ ਗੱਲਬਾਤ ਬੇ-ਸਿੱਟਾ ਰਹੀ !

ਡੁਬਈ ਵਿੱਚ ਦੁਨੀਆਂ ਦੀ ਪਹਿਲੀ ‘ਗੋਲਡ ਸਟ੍ਰੀਟ’ ਸ਼ੁਰੂ ਹੋਵੇਗੀ !

ਸਪੇਸ ਐਕਸ ਯੋਜਨਾ : ਚੰਦ ਅਤੇ ਮੰਗਲ ਗ੍ਰਹਿਆਂ ਉਪਰ ਕਿਹੋ ਜਿਹੇ ਹੋਣਗੇ ਸ਼ਹਿਰ ?