ਓਟਾਵਾ – ਲੱਖਾਂ ਭਾਰਤੀ ਵਿਦਿਆਰਥੀ ਸੁਨਹਿਰੀ ਭਵਿੱਖ ਲਈ ਵਿਦੇਸ਼ਾਂ ਵਿਚ ਪੜ੍ਹਨ ਲਈ ਜਾਂਦੇ ਹਨ ਪਰ ਇਸ ਦੌਰਾਨ ਕਈ ਅਜਿਹੀਆਂ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ ਜੋ ਦਿਲ ਨੂੰ ਝੰਜੌੜ ਕੇ ਰੱਖ ਦਿੰਦੀਆਂ ਹਨ। ਦਰਅਸਲ ਅਮਰੀਕਾ ਤੋਂ ਬਾਅਦ ਕੈਨੇਡਾ ਭਾਰਤੀ ਵਿਦਿਆਰਥੀਆਂ ਦੀ ਦੂਜੀ ਪਸੰਦ ਬਣਿਆ ਹੋਇਆ ਹੈ ਪਰ 2018 ਤੋਂ ਬਾਅਦ ਸਭ ਤੋਂ ਵੱਧ ਭਾਰਤੀ ਵਿਦਿਆਰਥੀਆਂ ਦੀਆਂ ਮੌਤਾਂ ਦੀਆਂ ਖ਼ਬਰਾਂ ਵੀ ਕੈਨੇਡਾ ਤੋਂ ਸਾਹਮਣੇ ਆ ਰਹੀਆਂ ਹਨ। ਇਸ ‘’ਤੇ ਜਸਟਿਨ ਟਰੂਡੋ ਦੀ ਸਰਕਾਰ ਨੇ ਵੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਸਰਕਾਰ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਹਾਲਤ ਸੁਧਾਰਨ ਲਈ ਕਦਮ ਚੁੱਕ ਰਹੀ ਹੈ। ਨਵੇਂ ਫੈਸਲਿਆਂ ਨੂੰ 2024-25 ਅਕਾਦਮਿਕ ਸਾਲ ਦੀ ਸ਼ੁਰੂਆਤ ਤੋਂ ਪਹਿਲਾਂ ਲਾਗੂ ਕਰਨ ਦਾ ਟੀਚਾ ਹੈ। ਇਸ ਦੇ ਲਈ ਕੈਨੇਡਾ ਦੇ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਅਤੇ ਵਿਦਿਅਕ ਅਦਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ।ਇੱਕ ਨਿਊਜ਼ ਵੈੱਬਸਾਈਟ ਦੀ ਰਿਪੋਰਟ ਅਨੁਸਾਰ ਪਿਛਲੇ 5 ਸਾਲਾਂ ਵਿੱਚ ਵਿਦੇਸ਼ਾਂ ਵਿੱਚ 403 ਵਿਦਿਆਰਥੀਆਂ ਦੀ ਮੌਤ ਹੋਈ ਹੈ ਅਤੇ ਸਭ ਤੋਂ ਵੱਧ 91 ਭਾਰਤੀ ਵਿਦਿਆਰਥੀਆਂ ਦੀ ਮੌਤ ਕੈਨੇਡਾ ਵਿੱਚ ਹੋਈ ਹੈ। ਇਨ੍ਹਾਂ ਵਿਦਿਆਰਥੀਆਂ ਦੀ ਮੌਤ ਲਈ ਕੁਦਰਤੀ ਕਾਰਨ, ਹਾਦਸਿਆਂ ਸਮੇਤ ਕਈ ਕਾਰਨ ਜ਼ਿੰਮੇਵਾਰ ਹਨ। ਭਾਰਤ ਦੇ ਵਿਦੇਸ਼ ਮੰਤਰਾਲਾ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੈਨੇਡਾ ਤੋਂ ਬਾਅਦ ਪਿਛਲੇ 5 ਸਾਲਾਂ ਵਿੱਚ ਬਿ੍ਰਟੇਨ ਵਿੱਚ 48, ਰੂਸ ਵਿੱਚ 40, ਅਮਰੀਕਾ ਵਿੱਚ 36 ਅਤੇ ਆਸਟਰੇਲੀਆ ਵਿੱਚ 35 ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ। ਵਿਦੇਸ਼ ਮੰਤਰਾਲਾ ਅਨੁਸਾਰ 2018 ਤੋਂ 2022 ਦਰਮਿਆਨ 5.67 ਲੱਖ ਭਾਰਤੀ ਵਿਦਿਆਰਥੀ ਕੈਨੇਡਾ ਵਿੱਚ ਪੜ੍ਹਨ ਲਈ ਗਏ ਹਨ ਅਤੇ ਇਸੇ ਸਮੇਂ ਦੌਰਾਨ ਅਮਰੀਕਾ ਵਿੱਚ ਪੜ੍ਹਨ ਲਈ ਗਏ ਵਿਦਿਆਰਥੀਆਂ ਦੀ ਗਿਣਤੀ 6.21 ਲੱਖ ਹੈ।
ਪਿਛਲੇ 5 ਸਾਲਾਂ ਦੌਰਾਨ ਵਿਦੇਸ਼ਾਂ ’ਚ 403 ਭਾਰਤੀ ਵਿਦਿਆਰਥੀ ਗਏ ਜਹਾਨੋਂ
This aerial photo show the burn-out Japan Airlines plane at Haneda airport on Wednesday, Jan. 3, 2024, in Tokyo, Japan. The large passenger plane and a Japanese coast guard aircraft collided on the runway at Tokyo's Haneda Airport on Tuesday and burst into flames, killing several people aboard the coast guard plane, officials said. (Kyodo News via AP)