ਪੀਐਮ ਮੋਦੀ ਨੂੰ ਲੈ ਕੇ ਰਾਹੁਲ ਗਾਂਧੀ ਦੀ ਪਨੌਤੀ ਸੰਬੰਧੀ ਟਿੱਪਣੀ ਸ਼ਰਮਨਾਕ

ਹੈਦਰਾਬਾਦ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ‘ਪਨੌਤੀ’ ਸੰਬੰਧੀ ਟਿੱਪਣੀ ਨੂੰ ਲੈ ਕੇ ‘ਸ਼ਰਮਨਾਕ’ ਕਰਾਰ ਦਿੰਦੇ ਹੋਏ ਸ਼ਨੀਵਾਰ ਨੂੰ ਕਿਹਾ ਕਿ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਇਸ ਦਾ ਕਰਾਰਾ ਜਵਾਬ ਦੇਣਗੇ। ਮੈਨੂੰ ਭਰੋਸਾ ਹੈ ਕਿ ਤੇਲੰਗਾਨਾ ਦੇ ਵੋਟਰ ਇਸ ਤਰ੍ਹਾਂ ਦੀ ਸ਼ਰਮਨਾਕ ਭਾਸ਼ਾ ਦੇ ਇਸਤੇਮਾਲ ਦਾ ਵੋਟਿੰਗ ਰਾਹੀਂ ਉੱਚਿਤ ਜਵਾਬ ਦੇਣਗੇ।’’
ਉਨ੍ਹਾਂ ਨੇ ਚੋਣ ਮੁਹਿੰਮਾਂ ਦੌਰਾਨ ਕੀਤੀ ਗਈ ’ਪਨੌਤੀ’ ਸੰਬੰਧੀ ਟਿੱਪਣੀ ਨੂੰ ਲੈ ਕੇ ਪੱਤਰਕਾਰ ਸੰਮੇਲਨ ’ਚ ਪੁੱਛੇ ਗਏ ਇਕ ਸਵਾਲ ਦੇ ਜਵਾਬ ’ਚ ਇਹ ਕਿਹਾ। ਰਾਹੁਲ ਨੇ ਕ੍ਰਿਕਟ ਵਿਸ਼ਵ ਕੱਪ ’ਚ ਭਾਰਤ ਦੀ ਹਾਰ ਤੋਂ ਬਾਅਦ ਰਾਜਸਥਾਨ ’ਚ ਆਪਣੇ ਚੋਣ ਭਾਸ਼ਣ ਦੌਰਾਨ ਮੋਦੀ ਲਈ ’ਪਨੌਤੀ’ ਸ਼ਬਦ ਦਾ ਇਸਤੇਮਾਲ ਕੀਤਾ ਸੀ। ਭਾਰਤੀ ਟੀਮ ਕ੍ਰਿਕਟ ਵਿਸ਼ਵ ਕੱਪ ’ਚ ਲਗਾਤਾਰ 10 ਮੈਚ ’ਚ ਜਿੱਤ ਹਾਸਲ ਕਰਨ ਤੋਂ ਬਾਅਦ ਫਾਈਨਲ ਮੁਕਾਬਲੇ ’ਚ ਆਸਟ੍ਰੇਲੀਆ ਦੇ ਹੱਥੋਂ ਹਾਰ ਗਈ ਸੀ।

Related posts

‘PARAM-2’ ‘AI ਇਮਪੈਕਟ ਸਮਿਟ 2026’ ਦੌਰਾਨ ਲਾਂਚ ਹੋਵੇਗਾ

ਟੀ-20 ਵਿਸ਼ਵ ਕੱਪ : ਭਾਰਤ ਦੀ ਪਾਕਿਸਤਾਨ ‘ਤੇ ਇਤਿਹਾਸਕ ਜਿੱਤ

ਭਾਰਤੀ ਸੰਸਦ ਅਖਾੜਾ, ਦੰਗਲ ਜਾਂ ਲੋਕਤੰਤਰ