ਪੀਹੂ ਬੱਬਰ ਨੇ ਕਵਿਤਾ ਗਾਇਨ ’ਚ ਪਹਿਲਾ ਸਥਾਨ ਹਾਸਲ ਕੀਤਾ !

ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਜੇਤੂ ਵਿਦਿਆਰਥਣ ਪੀਹੂ ਬੱਬਰ ਅਤੇ ਅਧਿਆਪਕਾ ਨਾਲ ਖੜ੍ਹੇ ਵਿਖਾਈ ਦੇ ਰਹੇ।

ਅੰਮ੍ਰਿਤਸਰ – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਕਵਿਤਾ ਗਾਇਨ ਮੁਕਾਬਲੇ ’ਚ ਆਪਣੀ ਕਾਬਲੀਅਤ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਸਬੰਧੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ’ਚ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ’ਚ ਸਕੂਲ ਵਿਦਿਆਰਥਣਾਂ ਵੱਲੋਂ ਭਾਗ ਲਿਆ। ਉਨ੍ਹਾਂ ਕਿਹਾ ਕਿ ਉਕਤ ਮੁਕਾਬਲੇ ਦੌਰਾਨ ਵਿਦਿਆਰਥਣ ਪੀਹੂ ਬੱਬਰ ਨੇ ਕਵਿਤਾ ਗਾਇਨ ਮੁਕਾਬਲੇ ’ਚ ਪਹਿਲਾਂ ਸਥਾਨ ਹਾਸਲ ਕੀਤਾ ਹੈ।

ਇਸ ਮੌਕੇ ਪ੍ਰਿੰ: ਨਾਗਪਾਲ ਨੇ ਕਿਹਾ ਕਿ ਉਕਤ ਪ੍ਰਾਪਤੀ ਲਈ ਬੱਚੇ ਨੂੰ ਟਰਾਫੀ, ਸਰਟੀਫਿਕੇਟ ਅਤੇ ਵਿਸ਼ੇਸ਼ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜੇਤੂ ਵਿਦਿਆਰਥਣਾਂ ਅਤੇ ਸਬੰਧਿਤ ਅਧਿਆਪਕਾਵਾਂ ਨੂੰ ਵਧਾਈ ਦਿੰਦਿਆਂ ਬੱਚਿਆਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ।

Related posts

ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਅਕਾਲੀ ਦਲ ਵਲੋਂ ਆਮ ਆਦਮੀ ਪਾਰਟੀ ਨੂੰ ਦਿੱਤਾ ਵੱਡਾ ਝਟਕਾ

ਸੰਘਰਸ਼ ਕਮੇਟੀ ਤਲਵੰਡੀ ਸਾਬੋ ਮੋਰਚਾ ਵੱਲੋਂ ਬੀ.ਡੀ.ਪੀ.ਓ.ਝੁਨੀਰ ਨੂੰ ਮੰਗ ਪੱਤਰ