ਪੁਰਾਣੀ ਪੈਨਸ਼ਨ ਬਹਾਲੀ ਤੱਕ ਸੰਘਰਸ਼ ਜਾਰੀ ਰਹੇਗਾ !

ਗੁਰਾਇਆ – ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤੇ ਅੱਜ ਗੁਰਾਇਆ ਵਿਖੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਬਲਾਕ ਪ੍ਰਧਾਨ ਸੁਖਵਿੰਦਰ ਰਾਮ ਦੀ ਅਗਵਾਈ ਹੇਠ ਯੂ ਪੀ ਐਸ  ਦੇ ਨੋਟੀਫਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਮੇਂ ਗੌਰਮਿੰਟ ਟੀਚਰਜ ਯੂਨੀਅਨ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਕਰਨੈਲ ਫਿਲੌਰ ਨੇ ਕਿਹਾ ਕਿ ਐਨ ਪੀ ਐਸ ਅਤੇ ਯੂ ਪੀ ਐਸ ਸਾਰੇ ਮੁਲਾਜ਼ਮਾਂ ਨਾਲ ਬਹੁਤ ਵੱਡਾ ਧੋਖਾ ਹੈ। ਜਦੋਂ ਤੱਕ ਪੁਰਾਣੀ ਪੈਨਸ਼ਨ ਬਹਾਲ ਨਹੀਂ ਹੋ ਜਾਂਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਪ ਸ ਸ ਫ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਯੂ ਪੀ ਐਸ ਸਕੀਮ ਪਹਿਲੀ ਐਨ ਪੀ ਐਸ ਨਾਲੋਂ ਵੀ ਵੱਧ ਖਤਰਨਾਕ ਹੈ। ਇਸ ਸਕੀਮ ਅਨੁਸਾਰ ਮੁਲਾਜ਼ਮਾਂ ਨੂੰ ਰਿਟਾਇਰਮੈਂਟ ਤੋਂ ਬਾਅਦ ਖਾਲੀ ਹੱਥ ਘਰਾਂ ਨੂੰ ਜਾਣਾ ਪਵੇਗਾ। ਉਹਨਾਂ ਕਿਹਾ ਕਿ ਸਰਕਾਰ 1972 ਦੇ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਬਹਾਲ ਕਰਕੇ ਮੁਲਾਜ਼ਮਾਂ ਦੇ ਬੁਢਾਪੇ ਦੀ ਡੰਗੋਰੀ ਨੂੰ ਸੁਰੱਖਿਅਤ ਕਰੇ। ਇਸ ਮੌਕੇ ਧਰਮਿੰਦਰ ਕੁਮਾਰ,ਰਣਜੀਤ ਸਿੰਘ, ਅਮਨਦੀਪ ਸਿੰਘ,ਹਰੀਪਾਲ, ਕੁਲਦੀਪ ਸਿੰਘ ਕੌੜਾ,ਸੀਤਲ ਰਾਮ ਬੰਗਾ,ਰਵੀ ਗੋਇਲ, ਵਿਜੇ ਕੁਮਾਰ, ਪਰਵਿੰਦਰ ਕੁਮਾਰ, ਰੌਸ਼ਨ ਲਾਲ, ਹਰਦੀਪ ਕੁਮਾਰ,ਰਤਨ ਸਿੰਘ, ਬੂਟਾ ਰਾਮ,ਪਰਮਜੀਤ ਕੌਰ,ਸੀਮਾ ਰਾਣੀ, ਹਰਪ੍ਰੀਤ ਕੌਰ,ਸਤਜੀਤ ਕੌਰ ਆਦਿ ਹਾਜ਼ਰ ਸਨ।

Related posts

‘ਟੁੱਟੀ ਗੰਢੀ’ ਦੇ ਪਵਿੱਤਰ ਦਿਹਾੜੇ ਮੌਕੇ ਆਓ ਇਕੱਠੇ ਹੋਕੇ ‘ਰੰਗਲੇ ਪੰਜਾਬ’ ਦੀ ਸਿਰਜਣਾ ਕਰੀਏ – ਬੀਬੀ ਮਾਣੂੰਕੇ

ਅਕਾਲ ਤਖ਼ਤ ਸਰਵ-ਉੱਚ ਹੈ, ਮੈਂ ਨਿਮਾਣੇ ਸ਼ਰਧਾਲੂ ਸਿੱਖ ਵਜੋਂ ਪੇਸ਼ ਹੋਵਾਂਗਾ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

‘ਆਪ ਸਰਕਾਰ ‘ਸਾਮ, ਦਾਮ, ਦੰਡ, ਭੇਦ’ ਨੀਤੀ ਅਧੀਨ ਸੁਖਬੀਰ ਬਾਦਲ ਨੂੰ ਕਿਸੇ ਵੀ ਝੂਠੇ ਮਾਮਲੇ ਵਿੱਚ ਫਸਾਉਣ ਚਾਹੁੰਦੀ : ਸ਼੍ਰੋਮਣੀ ਅਕਾਲੀ ਦਲ