ਪ੍ਰਧਾਨ ਮੰਤਰੀ ਮੋਦੀ ਕਰਨਗੇ 36ਵੀਆਂ ਰਾਸ਼ਟਰੀ ਖੇਡਾਂ ਦਾ ਉਦਘਾਟਨ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ 36ਵੀਆਂ ਰਾਸ਼ਟਰੀ ਖੇਡਾਂ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਰਾਸ਼ਟਰੀ ਖੇਡਾਂ ’ਚ ਹਿੱਸਾ ਲੈਣ ਵਾਲੇ ਦੇਸ਼ਾਂ ਦੇ ਦੌਡ਼ਾਕਾਂ ਨੂੰ ਸੰਬੋਧਨ ਕਰਨਗੇ। ਰਾਸ਼ਟਰੀ ਖੇਡਾਂ ਦਾ ਆਯੋਜਨ ਪਹਿਲੀ ਵਾਰ ਗੁਜਰਾਤ ’ਚ ਕੀਤਾ ਜਾ ਰਿਹਾ ਹੈ। ਇਹ ਖੇਡਾਂ 29 ਸਤੰਬਰ ਤੋਂ 12 ਅਕਤੂਬਰ ਤਕ ਹੋਣਗੀਆਂ। ਇਨ੍ਹਾਂ ਖੇਡਾਂ ਦੀ ਥੀਮ ਹੈ ‘ਜੁਡ਼ੇਗਾ ਇੰਡੀਆ, ਜੀਤੇਗਾ ਇੰਡੀਆ’। ਦੇਸ਼ ਦੇ ਲਗਪਗ 15000 ਖਿਡਾਰੀ, ਕੋਚ ਤੇ ਅਧਿਕਾਰੀ ਹਿੱਸਾ ਲੈਣਗੇ ਤੇ ਇਸ ਨਾਲ ਇਹ ਹੁਣ ਤਕ ਦੀਆਂ ਸਭ ਤੋਂ ਵੱਡੀਆਂ ਖੇਡਾਂ ਬਣ ਜਾਣਗੀਆਂ। ਇਹ ਖੇਡਾਂ ਛੇ ਸ਼ਹਿਰਾਂ ਅਹਿਮਦਾਬਾਦ, ਗਾਂਧੀਨਗਰ, ਸੂਰਤ, ਵਡੋਦਰਾ, ਰਾਜਕੋਟ ਤੇ ਭਾਵਨਗਰ ’ਚ ਕਰਾਈਆਂ ਜਾਣਗੀਆਂ। ਇਸ ਉਦਘਾਟਨ ਸਮਾਰੋਹ ’ਚ ਓਲੰਪਿਕ ਸੋਨ ਤਗਮਾ ਜੇਤੂ ਨੇਜ਼ਾ ਸੁੱਟ ਐਥਲੀਟ ਨੀਰਜ ਚੋਪਡ਼ਾ, ਸਟਾਰ ਬੈਡਮਿੰਟਨ ਖਿਡਾਰੀ ਪੀਵੀ ਸਿੰਧੂ, ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਤੇ ਹੋਰ ਵਿਅਕਤੀ ਸ਼ਾਮਲ ਹੋਣਗੇ। ਨੀਰਜ ਬੁੱਧਵਾਰ ਨੂੰ ਅਹਿਮਦਾਬਾਦ ਪਹੁੰਚ ਗਏ ਹਨ। ਇਹ ਸਟਾਰ ਖਿਡਾਰੀ ਸੱਟ ਕਰਕੇ ਇਨ੍ਹਾਂ ਖੇਡਾਂ ’ਚ ਹਿੱਸਾ ਨਹੀਂ ਲੈ ਸਕੇ।

Related posts

ਆਸਮੀਨ ਕੌਰ ਨੇ ਮੁੱਕੇਬਾਜ਼ੀ ਵਿੱਚ ਚਾਂਦੀ ਦਾ ਮੈਡਲ ਜਿੱਤਿਆ

ਟੀ-20 ਵਿਸ਼ਵ ਕੱਪ : ਆਸਟ੍ਰੇਲੀਆ ਨੇ ਓਮਾਨ ਨੂੰ ਹਰਾ ਕੇ ਆਖਰੀ ਮੈਚ ਜਿੱਤਿਆ

ਟੀ-20 ਵਿਸ਼ਵ ਕੱਪ 2026 : ਨਿਊਜ਼ੀਲੈਂਡ ਨੇ ਕੈਨੇਡਾ ਨੂੰ ਹਰਾ ਕੇ ਸੁਪਰ 8 ‘ਚ ਜਗ੍ਹਾ ਬਣਾਈ