ਪ੍ਰਧਾਨ ਮੰਤਰੀ ਮੋਦੀ ਤੀਜੇ ਗੇੜ ਤੋਂ ਬਾਅਦ 400 ਸੀਟਾਂ ਦੇ ਅੰਕੜੇ ਵੱਲ ਵਧਣਗੇ: ਅਮਿਤ ਸ਼ਾਹ

ਧਰਮਵਰਮ (ਆਂਧਰਾ ਪ੍ਰਦੇਸ਼) – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਭਰੋਸਾ ਪ੍ਰਗਟਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਨ੍ਹਾਂ ਲੋਕ ਸਭਾ ਚੋਣਾਂ ਦੇ ਤੀਜੇ ਗੇੜ ਤੋਂ ਬਾਅਦ 400 ਸੀਟਾਂ ਦੇ ਅੰਕੜੇ ਵੱਲ ਵਧਣਗੇ। ਉਨ੍ਹਾਂ ਇਹ ਦਾਅਵਾ ਕੀਤਾ ਕਿ ਪਹਿਲੇ ਦੋ ਗੇੜਾਂ ਦੀ ਵੋਟਿੰਗ ਤੋਂ ਬਾਅਦ ਭਾਜਪਾ ਨੂੰ ਮਿਲੀਆਂ ਸੀਟਾਂ ਦੀ ਗਿਣਤੀ 100 ਤੋਂ ਵੱਧ ਹੋ ਗਈ ਹੋਵੇਗੀ। ਸ਼ਾਹ ਨੇ ਇੱਥੇ ਕੌਮੀ ਜਮਹੂਰੀ ਗੱਠਜੋੜ ਦੀ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਆਂਧਰਾ ਪ੍ਰਦੇਸ਼ ਵਿੱਚ ਸੱਤਾ ਧਿਰ ਵਾਈਐੱਸਆਰ ਕਾਂਗਰਸ ’ਤੇ ਸੂਬੇ ਵਿੱਚ ਭਿ੍ਰਸ਼ਟਾਚਾਰ ਅਤੇ ਅਪਰਾਧ ਨੂੰ ਬੜ੍ਹਾਵਾ ਦੇਣ ਦਾ ਦੋਸ਼ ਲਗਾਇਆ।

Related posts

ਓਸੀਆਈ ਕਾਰਡ ਦੇ ਨਿਯਮਾਂ ਤੇ ਫੀਸਾਂ ਦੇ ਵਿੱਚ ਵੱਡੇ ਬਦਲਾਅ !

ਭਾਰਤ-ਚੀਨ ਆਪਣੇ ਤਣਾਅਪੂਰਨ ਸਬੰਧਾਂ ਨੂੰ ਸੁਧਾਰਨ ਲਈ ਯਤਨਸ਼ੀਲ

ਧਾਰਮਿਕ ਸਰਗਰਮੀਆਂ ਲਈ ਸੜਕਾਂ ਨੂੰ ਰੋਕਣਾ ਗੈਰ-ਕਾਨੂੰਨੀ ਹੈ – ਸੁਪਰੀਮ ਕੋਰਟ