ਪ੍ਰਬੋਵੋ ਸੁਬੀਆਂਤੋ ਨੇ ਇੰਡੋਨੇਸ਼ੀਆ ਦੇ ਅੱਠਵੇਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ

ਜਕਾਰਤਾ – ਪ੍ਰਬੋਵੋ ਸੁਬੀਆਂਤੋ ਨੇ ਐਤਵਾਰ ਨੂੰ ਸਭ ਤੋਂ ਜ਼ਿਆਦਾ ਮੁਸਲਿਮ ਆਬਾਦੀ ਵਾਲੇ ਦੇਸ਼ ਇੰਡੋਨੇਸ਼ੀਆ ਦੇ ਅੱਠਵੇਂ ਰਾਸ਼ਟਰਪਤੀ ਵਜੋਂ ਸਹੁੰ ਚੁਕੀ। ਸਾਬਕਾ ਰੱਖਿਆ ਮੰਤਰੀ ਪ੍ਰਬੋਵੋ ਸੁਬੀਆਂਤੋ (73) ਨੇ ਦੂਜੇ ਦੇਸ਼ਾਂ ਤੋਂ ਸੱਦੇ ਗਏ ਸੰਸਦ ਮੈਂਬਰਾਂ ਅਤੇ ਪਤਵੰਤਿਆਂ ਦੇ ਸਾਹਮਣੇ ਮੁਸਲਮਾਨਾਂ ਦੇ ਪਵਿੱਤਰ ਗ੍ਰੰਥ ਕੁਰਾਨ ’ਤੇ ਹੱਥ ਰੱਖ ਕੇ ਰਾਸ਼ਟਰਪਤੀ ਵਜੋਂ ਸਹੁੰ ਚੁਕੀ, ਜਿਸ ਤੋਂ ਬਾਅਦ ਸੜਕਾਂ ’ਤੇ ਮੌਜੂਦ ਹਜ਼ਾਰਾਂ ਸਮਰਥਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ।ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ’ਚ ਹੋਏ ਸਹੁੰ ਚੁੱਕ ਸਮਾਰੋਹ ’ਚ ਬਰਤਾਨੀਆਂ, ਫਰਾਂਸ, ਅਮਰੀਕਾ, ਸਾਊਦੀ ਅਰਬ, ਰੂਸ, ਦਖਣੀ ਕੋਰੀਆ, ਚੀਨ, ਆਸਟਰੇਲੀਆ ਅਤੇ ਹੋਰ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਸਮੇਤ 40 ਤੋਂ ਵੱਧ ਦੇਸ਼ਾਂ ਦੇ ਨੇਤਾ ਅਤੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ।ਰਾਸ਼ਟਰਪਤੀ ਜੋਕੋ ਵਿਡੋਡੋ ਦੇ ਲੰਮੇ ਸਮੇਂ ਤੋਂ ਵਿਰੋਧੀ ਰਹੇ ਸੁਬੀਆਂਤੋ ਇਸ ਤੋਂ ਪਹਿਲਾਂ 2014 ਅਤੇ 2019 ਵਿਚ ਦੋ ਵਾਰ ਉਨ੍ਹਾਂ ਦੇ ਵਿਰੁਧ ਚੋਣ ਲੜ ਚੁਕੇ ਹਨ ਪਰ ਦੋਹਾਂ ਮੌਕਿਆਂ ’ਤੇ ਜੋਕੋ ਵਿਡੋਡੋ ਨੇ ਹਾਰ ਮੰਨਣ ਤੋਂ ਇਨਕਾਰ ਕਰ ਦਿਤਾ ਸੀ। ਹਾਲਾਂਕਿ, ਵਿਡੋਡੋ ਨੇ ਦੁਬਾਰਾ ਰਾਸ਼ਟਰਪਤੀ ਬਣਨ ਤੋਂ ਬਾਅਦ ਸੁਬੀਆਂਤੋ ਨੂੰ ਰੱਖਿਆ ਮੁਖੀ ਨਿਯੁਕਤ ਕੀਤਾ।ਸੁਬੀਆਂਤੋ ਦੇ ਨਾਲ ਦੇਸ਼ ਦੇ ਨਵੇਂ ਉਪ ਰਾਸ਼ਟਰਪਤੀ ਜਿਬਰਾਨ ਰਾਕਾਬੁਮਿੰਗ ਰਾਕਾ (37) ਨੇ ਵੀ ਸਹੁੰ ਚੁਕੀ। ਉਹ ਸੁਰਕਾਰਤਾ ਦੇ ਮੇਅਰ ਰਹਿ ਚੁਕੇ ਹਨ। ਸੁਬੀਆਂਤੋ ਨੇ ਵਿਡੋਡੋ ਦੇ ਬੇਟੇ ਨੂੰ ਉਪ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਚੁਣਿਆ ਹੈ।

Related posts

ਅਮਰੀਕਾ-ਚੀਨ ਸਬੰਧ ਵਿਸ਼ਵ ਇਤਿਹਾਸ ਵਿੱਚ ਸਭ ਤੋਂ ਮਹੱਤਵਪੂਰਨ – ਡੋਨਾਲਡ ਟਰੰਪ

ਅੱਜ ਹੋਵੇਗੀ ਅਮਰੀਕਨ ਰਾਸ਼ਟਰਪਤੀ ਟਰੰਪ ਦੀ ਸ਼ੀ ਜਿਨਪਿੰਗ ਨਾਲ ਮੁਲਾਕਾਤ

ਜੇ. ਡੀ. ਵੈਂਸ 2028 ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਹੋਣਗੇ?